ਕੋਚਿੰਗ ਸੈਂਟਰ ਹਾਦਸਾ : ਅਦਾਲਤ ਨੇ ਦੋਸ਼ੀਆਂ ਨੇ 14 ਦਿਨ ਦੀ ਨਿਆਇਕ ਹਿਰਾਸਤ ''ਚ ਭੇਜਿਆ
Wednesday, Sep 04, 2024 - 01:49 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਬੁੱਧਵਾਰ ਨੂੰ ਪੁਰਾਣੇ ਰਾਜੇਂਦਰ ਨਗਰ ਵਿਚ ਇਕ ਕੋਚਿੰਗ ਸੈਂਟਰ ਦੀ ਬੇਸਮੈਂਟ 'ਚ ਸਿਵਲ ਸੇਵਾਵਾਂ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਡੁੱਬਣ ਨਾਲ ਹੋਈ ਮੌਤ ਦੇ ਮਾਮਲੇ ਵਿਚ ਗ੍ਰਿਫ਼ਤਾਰ ਕੀਤੇ ਗਏ 6 ਲੋਕਾਂ ਨੂੰ 14 ਦਿਨਾਂ ਦੀ ਨਿਆਂਇਕ ਹਿਰਾਸਤ ਵਿਚ ਭੇਜ ਦਿੱਤਾ ਹੈ। ਵਧੀਕ ਚੀਫ਼ ਜੁਡੀਸ਼ੀਅਲ ਮੈਜਿਸਟਰੇਟ ਨਿਸ਼ਾਂਤ ਗਰਗ ਨੇ ਅਭਿਸ਼ੇਕ ਗੁਪਤਾ, ਦੇਸ਼ਪਾਲ ਸਿੰਘ, ਤਜਿੰਦਰ ਸਿੰਘ, ਹਰਵਿੰਦਰ ਸਿੰਘ, ਸਰਬਜੀਤ ਸਿੰਘ ਅਤੇ ਪਰਵਿੰਦਰ ਸਿੰਘ ਨੂੰ 18 ਸਤੰਬਰ ਤੱਕ ਨਿਆਂਇਕ ਹਿਰਾਸਤ 'ਚ ਭੇਜ ਦਿੱਤਾ।
ਜੱਜ ਨੇ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਵਲੋਂ ਦਾਇਰ ਦੋਸ਼ੀਆਂ ਦੀ ਨਿਆਇਕ ਹਿਰਾਸਤ ਦੀ ਅਪੀਲ ਵਾਲੀ ਇਕ ਅਰਜ਼ੀ 'ਤੇ ਇਹ ਆਦੇਸ਼ ਪਾਸ ਕੀਤਾ। ਸੀ.ਬੀ.ਆਈ. ਦੀ ਚਾਰ ਦਿਨ ਦੀ ਹਿਰਾਸਤ ਦੀ ਮਿਆਦ ਖ਼ਤਮ ਹੋਣ 'ਤੇ ਦੋਸ਼ੀਆਂ ਨੂੰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ ਸੀ। ਕੇਂਦਰੀ ਜਾਂਚ ਨੇ ਅਦਾਲਤ ਨੂੰ ਦੱਸਿਆ ਕਿ ਅੱਗੇ ਦੋਸ਼ੀਆਂ ਤੋਂ ਹਿਰਾਸਤ 'ਚ ਪੁੱਛ-ਗਿੱਛ ਦੀ ਜ਼ਰੂਰਤ ਨਹੀਂ ਹੈ। ਸੀ.ਬੀ.ਆਈ. ਨੇ ਅਪਰਾਧਕ ਲਾਪਰਵਾਹੀ, ਕਰਤੱਵਾਂ ਦੀ ਅਣਦੇਖੀ ਅਤੇ ਭ੍ਰਿਸ਼ਟ ਆਚਰਨ ਸਮੇਤ ਵੱਖ-ਵੱਖ ਅਪਰਾਧਾਂ ਲਈ ਮਾਮਲਾ ਦਾਇਰ ਕੀਤਾ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8