ਕੋਚਿੰਗ ਸੈਂਟਰ ਮੌਤ ਮਾਮਲਾ: ਬੇਸਮੈਂਟ ਦੇ 4 ਸਹਿ-ਮਾਲਕਾਂ ਨੂੰ ਮਿਲੀ ਅੰਤਰਿਮ ਜ਼ਮਾਨਤ

Friday, Sep 13, 2024 - 06:29 PM (IST)

ਕੋਚਿੰਗ ਸੈਂਟਰ ਮੌਤ ਮਾਮਲਾ: ਬੇਸਮੈਂਟ ਦੇ 4 ਸਹਿ-ਮਾਲਕਾਂ ਨੂੰ ਮਿਲੀ ਅੰਤਰਿਮ ਜ਼ਮਾਨਤ

ਨਵੀਂ ਦਿੱਲੀ (ਭਾਸ਼ਾ) : ਦਿੱਲੀ ਹਾਈ ਕੋਰਟ ਨੇ ਸ਼ੁੱਕਰਵਾਰ ਨੂੰ ਪੁਰਾਣੇ ਰਾਜੇਂਦਰ ਨਗਰ ਸਥਿਤ ਕੋਚਿੰਗ ਸੈਂਟਰ ਦੇ ਬੇਸਮੈਂਟ ਦੇ 4 ਸਹਿ ਮਾਲਕਾਂ ਨੂੰ ਅਗਲੇ ਸਾਲ 30 ਜਨਵਰੀ ਤੱਕ ਅੰਤਰਿਮ ਜ਼ਮਾਨਤ ਦੇ ਦਿੱਤੀ ਹੈ। ਇਸੇ ਬੇਸਮੈਂਟ ਵਿਚ ਜੁਲਾਈ ਵਿਚ ਸਿਵਲ ਸੇਵਾਵਾਂ ਦੀ ਪ੍ਰੀਖਿਆ ਦੀ ਤਿਆਰੀ ਕਰ ਰਹੇ ਤਿੰਨ ਵਿਦਿਆਰਥੀਆਂ ਦੀ ਡੁੱਬਣ ਕਾਰਨ ਮੌਤ ਹੋ ਗਈ ਸੀ। 

ਜਸਟਿਸ ਦਿਨੇਸ਼ ਕੁਮਾਰ ਸ਼ਰਮਾ ਨੇ ਚਾਰਾਂ ਦੋਸ਼ੀਆਂ ਦੀ ਜ਼ਮਾਨਤ ਪਟੀਸ਼ਨ 'ਤੇ ਫੈਸਲਾ ਸੁਣਾਉਂਦੇ ਹੋਏ ਕਿਹਾ ਕਿ ਰਾਹਤ ਰੈੱਡ ਕਰਾਸ ਕੋਲ 5 ਕਰੋੜ ਰੁਪਏ ਜਮ੍ਹਾ ਕਰਵਾਉਣ ਵਾਲੇ ਸਹਿ-ਮਾਲਕਾਂ 'ਤੇ ਨਿਰਭਰ ਕਰਦੀ ਹੈ। ਜੱਜ ਨੇ ਕਿਹਾ ਕਿ ਸਹਿ-ਮਾਲਕਾਂ ਦਾ ਵਿਵਹਾਰ 'ਅਯੋਗ' ਅਤੇ 'ਲਾਲਚ ਦਾ ਕੰਮ' ਸੀ। ਆਦੇਸ਼ ਵਿਚ ਉਪ ਰਾਜਪਾਲ ਨੂੰ ਹਾਈ ਕੋਰਟ ਦੇ ਸੇਵਾਮੁਕਤ ਜੱਜ ਦੀ ਅਗਵਾਈ ਵਿਚ ਇਕ ਕਮੇਟੀ ਗਠਿਤ ਕਰਨ ਦੀ ਬੇਨਤੀ ਕੀਤੀ ਗਈ ਹੈ ਤਾਂ ਜੋ ਇਹ ਯਕੀਨੀ ਬਣਾਇਆ ਜਾ ਸਕੇ ਕਿ ਕੋਈ ਵੀ ਵਿਅਕਤੀ ਬਿਨਾਂ ਇਜਾਜ਼ਤ ਦੇ ਕੋਚਿੰਗ ਸੈਂਟਰ ਨਾ ਚਲਾ ਸਕੇ।    

ਜਸਟਿਸ ਸ਼ਰਮਾ ਨੇ ਕਿਹਾ ਕਿ ਅਧਿਕਾਰੀਆਂ ਨੂੰ ਰਾਜਧਾਨੀ ਵਿਚ ਕੋਚਿੰਗ ਸੈਂਟਰਾਂ ਲਈ ਵੀ ਜਗ੍ਹਾ ਬਣਾਉਣੀ ਚਾਹੀਦੀ ਹੈ। ਆਰਡਰ ਦੀ ਵਿਸਥਾਰਤ ਕਾਪੀ ਦੀ ਉਡੀਕ ਹੈ। ਉੱਤਰ ਪ੍ਰਦੇਸ਼ ਦੀ ਸ਼੍ਰੇਆ ਯਾਦਵ (25), ਤੇਲੰਗਾਨਾ ਦੀ ਤਾਨਿਆ ਸੋਨੀ (25) ਅਤੇ ਕੇਰਲ ਦੀ ਨੇਵਿਨ ਡੇਲਵਿਨ (24) ਜੋ ਕਿ ਕੇਂਦਰੀ ਦਿੱਲੀ ਦੇ ਪੁਰਾਣੇ ਰਾਜੇਂਦਰਨਗਰ ਵਿਚ 'ਰਾਓ ਆਈਏਐੱਸ ਸਟੱਡੀ ਸਰਕਲ' ਦੀ ਇਮਾਰਤ ਵਿਚ ਸਿਵਲ ਸੇਵਾਵਾਂ ਪ੍ਰੀਖਿਆ ਦੀ ਤਿਆਰੀ ਕਰ ਰਹੀਆਂ ਸਨ, ਭਾਰੀ ਬਾਰਿਸ਼ ਤੋਂ ਬਾਅਦ 27 ਜੁਲਾਈ ਨੂੰ ਉਸ ਦੀ ਬੇਸਮੈਂਟ ਵਿਚ ਹੜ੍ਹ ਆਉਣ ਕਾਰਨ ਉਨ੍ਹਾਂ ਦੀ ਮੌਤ ਹੋ ਗਈ ਸੀ। 

ਬੇਸਮੈਂਟ ਦੇ ਸਹਿ-ਮਾਲਕਾਂ ਪਰਵਿੰਦਰ ਸਿੰਘ, ਤਜਿੰਦਰ ਸਿੰਘ, ਹਰਵਿੰਦਰ ਸਿੰਘ ਅਤੇ ਸਰਬਜੀਤ ਸਿੰਘ ਨੇ ਇਸ ਆਧਾਰ 'ਤੇ ਜ਼ਮਾਨਤ ਦੀ ਮੰਗ ਕੀਤੀ ਕਿ ਉਹ ਬੇਸਮੈਂਟ ਦੇ ਸਿਰਫ਼ ਮਕਾਨ ਮਾਲਕ ਹਨ, ਜੋ ਕੋਚਿੰਗ ਸੈਂਟਰ ਨੂੰ ਕਿਰਾਏ 'ਤੇ ਦਿੱਤਾ ਗਿਆ ਸੀ ਅਤੇ ਇਸ ਲਈ ਉਨ੍ਹਾਂ ਨੇ ਮੰਦਭਾਗੀ ਘਟਨਾ ਵਿਚ ਕੋਈ ਭੂਮਿਕਾ ਨਹੀਂ ਸੀ। ਮਾਮਲੇ ਦੀ ਜਾਂਚ ਕਰ ਰਹੀ ਸੀਬੀਆਈ ਨੇ ਜ਼ਮਾਨਤ ਦੀ ਅਰਜ਼ੀ ਦਾ ਵਿਰੋਧ ਕਰਦਿਆਂ ਕਿਹਾ ਕਿ ਜਾਂਚ ਸ਼ੁਰੂਆਤੀ ਪੜਾਅ 'ਤੇ ਹੈ ਅਤੇ ਜਦੋਂ ਤੱਕ ਆਜ਼ਾਦ ਗਵਾਹਾਂ ਤੋਂ ਪੁੱਛਗਿੱਛ ਨਹੀਂ ਕੀਤੀ ਜਾਂਦੀ, ਉਦੋਂ ਤੱਕ ਮੁਲਜ਼ਮਾਂ ਨੂੰ ਕੋਈ ਰਾਹਤ ਨਹੀਂ ਦਿੱਤੀ ਜਾਣੀ ਚਾਹੀਦੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

 

 

 

 


author

Sandeep Kumar

Content Editor

Related News