ਕੋਚਿੰਗ ਸੈਂਟਰ 'ਚ ਅੱਗ ਦਾ ਤਾਂਡਵ ! ਵਿਦਿਆਰਥੀਆਂ ਨੇ ਖਿੜਕੀਆਂ 'ਚੋਂ ਮਾਰੀ ਛਾਲ, ਕਈਆਂ ਦੀ ਦਰਦਨਾਕ ਮੌਤ

Monday, Jun 22, 2026 - 05:30 PM (IST)

ਕੋਚਿੰਗ ਸੈਂਟਰ 'ਚ ਅੱਗ ਦਾ ਤਾਂਡਵ ! ਵਿਦਿਆਰਥੀਆਂ ਨੇ ਖਿੜਕੀਆਂ 'ਚੋਂ ਮਾਰੀ ਛਾਲ, ਕਈਆਂ ਦੀ ਦਰਦਨਾਕ ਮੌਤ

ਨੈਸ਼ਨਲ ਡੈਸਕ- ਉੱਤਰ ਪ੍ਰਦੇਸ਼ ਤੋਂ ਇਕ ਸਨਸਨੀਖੇਜ਼ ਖ਼ਬਰ ਸਾਹਮਣੇ ਆਈ ਹੈ, ਜਿੱਥੇ ਦੀ ਰਾਜਧਾਨੀ ਲਖਨਊ ਦੇ ਹਜ਼ਰਤਗੰਜ ਇਲਾਕੇ 'ਚ ਸਥਿਤ ਇੱਕ ਕੋਚਿੰਗ ਸੈਂਟਰ 'ਚ ਸੋਮਵਾਰ ਨੂੰ ਭਿਆਨਕ ਅੱਗ ਲੱਗ ਗਈ। ਇਹ ਅੱਗ ਇੰਨੀ ਤੇਜ਼ੀ ਨਾਲ ਫੈਲੀ ਕਿ ਸੈਂਟਰ ਦੇ ਅੰਦਰ ਮੌਜੂਦ ਵਿਦਿਆਰਥੀਆਂ 'ਚ ਚੀਕ-ਚਿਹਾੜਾ ਮਚ ਗਿਆ ਤੇ ਆਪਣੀ ਜਾਨ ਬਚਾਉਣ ਲਈ ਕਈ ਵਿਦਿਆਰਥੀਆਂ ਨੇ ਖਿੜਕੀਆਂ ਤੋਂ ਹੇਠਾਂ ਛਾਲ ਮਾਰ ਦਿੱਤੀ। ਰਿਪੋਰਟਾਂ ਮੁਤਾਬਕ ਹੁਣ ਤੱਕ ਇਸ ਹਾਦਸੇ 'ਚ 14 ਲੋਕਾਂ ਦੇ ਮਾਰੇ ਜਾਣ ਦੀ ਖ਼ਬਰ ਮਿਲੀ ਹੈ।

ਹੁਣ ਤੱਕ ਮਿਲੀ ਜਾਣਕਾਰੀ ਮੁਤਾਬਕ ਅੱਗ ਲਖਨਊ ਦੇ ਸਭ ਤੋਂ ਵੱਧ ਭੀੜ ਵਾਲੇ ਇਲਾਕੇ ਹਜ਼ਰਤਗੰਜ ਦੀ ਇੱਕ ਬਹੁ-ਮੰਜ਼ਿਲਾ ਇਮਾਰਤ ਵਿੱਚ ਚੱਲ ਰਹੇ ਕੋਚਿੰਗ ਸੈਂਟਰ ਵਿੱਚ ਲੱਗੀ। ਅੱਗ ਲੱਗਣ ਦਾ ਕਾਰਨ ਸ਼ਾਰਟ ਸਰਕਟ ਦੱਸਿਆ ਜਾ ਰਿਹਾ ਹੈ। ਇਸ ਹਾਦਸੇ ਦੀਆਂ ਵੀਡੀਓਜ਼ ਸੋਸ਼ਲ ਮੀਡੀਆ 'ਤੇ ਤੇਜ਼ੀ ਨਾਲ ਵਾਇਰਲ ਹੋ ਰਹੀਆਂ ਹਨ। ਇਨ੍ਹਾਂ ਵੀਡੀਓਜ਼ 'ਚ ਦੇਖਿਆ ਜਾ ਸਕਦਾ ਹੈ ਕਿ ਇਮਾਰਤ ਅੱਗ ਨਾਲ ਘਿਰੀ ਹੋਈ ਹੈ ਤੇ ਅੰਦਰ ਫਸੇ ਹੋਏ ਵਿਦਿਆਰਥੀ ਰੱਸੀਆਂ ਦੇ ਸਹਾਰੇ ਹੇਠਾਂ ਉਤਰ ਰਹੇ ਹਨ, ਜਦਕਿ ਕਈ ਵਿਦਿਆਰਥੀ ਜਾਨ ਬਚਾਉਣ ਲਈ ਖਿੜਕੀਆਂ ਰਾਹੀਂ ਛਾਲਾਂ ਮਾਰ ਰਹੇ ਹਨ।

Shocking incident in Lucknow’s Aliganj coaching centre. Hope everyone is safe 🙏 But this again raises serious questions — are we really serious about fire safety in coaching institutes or just waiting for tragedy to happen every time? pic.twitter.com/HOi6P30q6J

— Sheetal (@Sheetal1389411) June 22, 2026

ਇਹ ਵੀ ਪੜ੍ਹੋ- ਪੰਜਾਬ ਦੀ ਵੱਡੀ ਨਹਿਰ 'ਚ ਅੱਧੀ ਰਾਤੀਂ ਪੈ ਗਿਆ 40 ਫੁੱਟ ਚੌੜਾ ਪਾੜ ! ਘਰਾਂ 'ਚ ਭਰ ਗਿਆ ਪਾਣੀ, ਫ਼ਸਲਾਂ ਵੀ ਤਬਾਹ

ਹਾਦਸੇ ਦੀ ਸੂਚਨਾ ਮਿਲਦੇ ਹੀ ਫਾਇਰ ਬ੍ਰਿਗੇਡ ਦੀਆਂ ਕਈ ਗੱਡੀਆਂ ਅਤੇ ਸਥਾਨਕ ਪੁਲਸ ਮੌਕੇ 'ਤੇ ਪਹੁੰਚ ਕੇ ਅੱਗ ਬੁਝਾਉਣ ਦੀਆਂ ਕੋਸ਼ਿਸ਼ਾਂ ਸ਼ੁਰੂ ਕੀਤੀਆਂ। ਸਥਾਨਕ ਲੋਕਾਂ ਦੀ ਮਦਦ ਨਾਲ ਬਹੁਤ ਸਾਰੇ ਵਿਦਿਆਰਥੀਆਂ ਨੂੰ ਸੁਰੱਖਿਅਤ ਬਾਹਰ ਕੱਢ ਲਿਆ ਗਿਆ ਹੈ, ਪਰ ਹੁਣ ਤੱਕ ਘੱਟੋ-ਘੱਟ 14 ਵਿਦਿਆਰਥੀਆਂ ਦੀ ਜਾਨ ਚਲੀ ਗਈ ਹੈ।

ਇਸ ਹਾਦਸੇ ਦੌਰਾਨ ਖਿੜਕੀਆਂ 'ਚੋਂ ਛਾਲਾਂ ਮਾਰਨ ਅਤੇ ਧੂੰਏਂ ਦੀ ਚਪੇਟ ਵਿੱਚ ਆਉਣ ਕਾਰਨ ਕੁਝ ਵਿਦਿਆਰਥੀਆਂ ਨੂੰ ਸੱਟਾਂ ਲੱਗੀਆਂ ਹਨ, ਜਿਨ੍ਹਾਂ ਨੂੰ ਇਲਾਜ ਲਈ ਤੁਰੰਤ ਨੇੜਲੇ ਹਸਪਤਾਲ ਵਿੱਚ ਭਰਤੀ ਕਰਵਾਇਆ ਗਿਆ ਹੈ। ਪ੍ਰਸ਼ਾਸਨ ਵੱਲੋਂ ਹੁਣ ਇਮਾਰਤ ਦੇ ਫਾਇਰ ਸੇਫਟੀ ਨਿਯਮਾਂ ਦੀ ਜਾਂਚ ਕੀਤੀ ਜਾ ਰਹੀ ਹੈ ਤੇ ਅੱਗ ਲੱਗਣ ਦੇ ਅਸਲ ਕਾਰਨਾਂ ਦੀ ਵੀ ਜਾਂਚ ਕੀਤੀ ਜਾ ਰਹੀ ਹੈ।

ਇਹ ਵੀ ਪੜ੍ਹੋ- ਸਟਾਰਮਰ ਦੇ ਅਸਤੀਫ਼ੇ ਮਗਰੋਂ ਕੌਣ ਸੰਭਾਲੇਗਾ ਬ੍ਰਿਟੇਨ ਦੀ ਕਮਾਨ ? ਸਭ ਤੋਂ ਉਪਰ ਹੈ ਇਹ ਨਾਂ

ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ

👇Join us on Whatsapp channel👇

https://whatsapp.com/channel/0029Va94hsaHAdNVur4L170e

 


author

Harpreet SIngh

Content Editor

Related News