ਕੋਲਾ ਘਪਲਾ : ਦਿੱਲੀ ਦੀ ਅਦਾਲਤ ਨੇ ਨਵੀਨ ਜਿੰਦਲ ਨੂੰ ਵਿਦੇਸ਼ ਯਾਤਰਾ ਦੀ ਮਨਜ਼ੂਰੀ ਦਿੱਤੀ
Saturday, Sep 09, 2023 - 06:23 PM (IST)
ਨਵੀਂ ਦਿੱਲੀ (ਭਾਸ਼ਾ)- ਦਿੱਲੀ ਦੀ ਇਕ ਅਦਾਲਤ ਨੇ ਕੋਲਾ ਖਾਨ ਅਲਾਟਮੈਂਟ 'ਚ ਬੇਨਿਯਮੀਆਂ ਨਾਲ ਜੁੜੇ ਤਿੰਨ ਮਾਮਲਿਆਂ 'ਚ ਦੋਸ਼ੀ ਕਾਂਗਰਸ ਨੇਤਾ ਅਤੇ ਉਦਯੋਗਪਤੀ ਨਵੀਨ ਜਿੰਦਲ ਨੂੰ 11 ਤੋਂ 13 ਸਤੰਬਰ ਦਰਮਿਆਨ ਓਮਾਨ ਅਤੇ ਸੰਯੁਕਤ ਅਰਬ ਅਮੀਰਾਤ (ਯੂ.ਏ.ਈ.) ਦੀ ਯਾਤਰਾ 'ਤੇ ਜਾਣ ਦੀ ਮਨਜ਼ੂਰੀ ਦੇ ਦਿੱਤੀ ਹੈ। ਵਿਸ਼ੇਸ਼ ਜੱਜ ਅਰੁਣ ਭਾਰਦਵਾਜ ਨੇ ਜਿੰਦਲ ਦੀ ਅਪੀਲ 'ਤੇ ਇਹ ਕਹਿੰਦੇ ਹੋਏ ਸਵੀਕਾਰ ਕਰ ਲਿਆ ਕਿ ਉਹ ਪਹਿਲੇ ਵੀ ਕਈ ਵਾਰ ਵਿਦੇਸ਼ ਯਾਤਰਾ ਕਰ ਚੁੱਕੇ ਹਨ ਅਤੇ ਤੈਅ ਮਿਆਦ ਅੰਦਰ ਮੁਕੱਦਮੇ ਦੀ ਸੁਣਵਾਈ ਲਈ ਭਾਰਤ ਪਰਤ ਆਏ ਹਨ।
ਇਹ ਵੀ ਪੜ੍ਹੋ : ਸਾਈਬਰ ਅਪਰਾਧ ਰੋਕਣ ਲਈ ਪੁਲਸ ਨੇ ਠੱਗਾਂ ਦੇ 15 ਹਜ਼ਾਰ ਤੋਂ ਵੱਧ ਸਿਮ ਕਾਰਡ ਕਰਵਾਏ ਬਲਾਕ
ਜੱਜ ਨੇ ਕਿਹਾ,''ਇਸ ਅਦਾਲਤ ਦੀ ਰਾਏ ਹੈ ਕਿ ਅਪੀਲਕਰਤਾ 11 ਤੋਂ 13 ਸਤੰਬਰ ਤੱਕ ਓਮਾਨ ਅਤੇ ਸੰਯੁਕਤ ਅਰਬ ਅਮੀਰਾਤ ਦੀ ਯਾਤਰਾ 'ਤੇ ਜਾਣ ਲਈ ਅਦਾਲਤ ਦੀ ਮਨਜ਼ੂਰੀ ਦਾ ਹੱਕਦਾਰ ਹੈ।'' ਜੱਜ ਨੇ ਜਿੰਦਲ ਨੂੰ ਇਕ ਕਰੋੜ ਰੁਪਏ ਦੀ ਰਾਸ਼ੀ ਜਮ੍ਹਾ ਕਰਨ ਅਤੇ ਕਿਸੇ ਵੀ ਸਬੂਤ ਨਾਲ ਛੇੜਛਾੜ ਨਹੀਂ ਕਰਨ ਜਾਂ ਕਿਸੇ ਵੀ ਤਰ੍ਹਾਂ ਨਾਲ ਕਿਸੇ ਵੀ ਗਵਾਹ ਨੂੰ ਪ੍ਰਭਾਵਿਤ ਕਰਨ ਦੀ ਕੋਸ਼ਿਸ਼ ਨਹੀਂ ਕਰਨ ਦਾ ਨਿਰਦੇਸ਼ ਦਿੱਤਾ। ਜਿੰਦਲ ਨੇ ਅਦਾਲਤ 'ਚ ਅਰਜ਼ੀ ਦੇ ਕੇ ਕਾਰੋਬਾਰ ਦੇ ਸਿਲਸਿਲੇ 'ਚ ਦੋਹਾਂ ਦੇਸ਼ਾਂ ਦੀ ਯਾਤਰਾ 'ਤੇ ਜਾਣ ਦੀ ਮਨਜ਼ੂਰੀ ਮੰਗੀ ਸੀ। ਜਿੰਦਲ ਨੂੰ ਜਿਹੜੇ ਮਾਮਲਿਆਂ 'ਚ ਦੋਸ਼ੀ ਬਣਾਇਆ ਗਿਆ ਹੈ, ਉਨ੍ਹਾਂ 'ਚੋਂ ਇਕ ਝਾਰਖੰਡ 'ਚ ਅਮਰਕੋਂਡਾ ਮੁਰਗਦੰਗਲ ਕੋਲਾ ਖਾਨ ਦੇ ਅਲਾਟ 'ਚ ਬੇਨਿਯਮੀਆਂ ਨਾਲ ਜੁੜਿਆ ਹੈ। ਇਸ ਮਾਮਲੇ ਦੀ ਜਾਂਚ ਕੇਂਦਰੀ ਜਾਂਚ ਬਿਊਰੋ (ਸੀ.ਬੀ.ਆਈ.) ਕਰ ਰਹੀ ਹੈ। ਕੋਲਾ ਖਾਨ ਅਲਾਟਮੈਂਟ ਨਾਲ ਹੀ ਜੁੜੇ ਇਕ ਹੋਰ ਮਾਮਲੇ 'ਚ ਇਨਫੋਰਸਮੈਂਟ ਡਾਇਰੈਕਟੋਰੇਟ (ਈ.ਡੀ.) ਵੱਖ ਤੋਂ ਮਨੀ ਲਾਂਡਰਿੰਗ ਦੇ ਦੋਸ਼ ਦੀ ਜਾਂਚ ਕਰ ਰਿਹਾ ਹੈ। ਸੀ.ਬੀ.ਆਈ. ਵਲੋਂ ਜਾਂਚ ਕੀਤਾ ਜਾ ਰਿਹਾ ਤੀਜਾ ਮਾਮਲਾ ਮੱਧ ਪ੍ਰਦੇਸ਼ 'ਚ ਉਤਰਨ ਨਾਰਥ ਕੋਲਾ ਖਾਨ ਦੇ ਅਲਾਟਮੈਂਟ 'ਚ ਬੇਨਿਯਮੀਆਂ ਨਾਲ ਜੁੜਿਆ ਹੈ। ਜਿੰਦਲ ਦੀ ਅਰਜ਼ੀ ਦਾ ਸੀ.ਬੀ.ਆਈ. ਅਤੇ ਈ.ਡੀ. ਨੇ ਵਿਰੋਧ ਨਹੀਂ ਕੀਤਾ।
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8