ਇਸ ਮਹਿਕਮੇ 'ਚ ਸਰਕਾਰੀ ਨੌਕਰੀ ਦਾ ਸੁਨਹਿਰੀ ਮੌਕਾ, 640 ਅਹੁਦਿਆਂ 'ਤੇ ਨਿਕਲੀ ਭਰਤੀ
Wednesday, Oct 30, 2024 - 09:35 AM (IST)
ਨਵੀਂ ਦਿੱਲੀ- ਸਰਕਾਰੀ ਨੌਕਰੀ ਕਰਨ ਦੇ ਇੱਛੁਕ ਉਮੀਦਵਾਰਾਂ ਲਈ ਸੁਨਹਿਰੀ ਮੌਕਾ ਹੈ। ਕੋਲ ਇੰਡੀਆ ਲਿਮਟਿਡ ਨੇ ਮੈਨੇਜਮੈਂਟ ਟਰੇਨੀ ਭਰਤੀ ਦਾ ਅਧਿਕਾਰਤ ਨੋਟੀਫ਼ਿਕੇਸ਼ਨ ਜਾਰੀ ਕਰ ਦਿੱਤਾ ਹੈ। ਇਸ ਭਰਤੀ ਲਈ ਆਨਲਾਈਨ ਅਪਲਾਈ ਕਰਨ ਦੀ ਪ੍ਰਕਿਰਿਆ ਅਧਿਕਾਰਤ ਵੈੱਬਸਾਈਟ www.coalindia.in 'ਤੇ 29 ਅਕਤੂਬਰ 2024 ਯਾਨੀ ਕਿ ਅੱਜ ਤੋਂ ਸ਼ੁਰੂ ਹੋ ਗਈ ਹੈ। ਇੱਛੁਕ ਅਤੇ ਯੋਗ ਉਮੀਦਵਾਰ 28 ਨਵੰਬਰ ਸ਼ਾਮ 6 ਵਜੇ ਤੱਕ ਫਾਰਮ ਭਰ ਸਕਦੇ ਹਨ। ਅਰਜ਼ੀ ਫ਼ੀਸ ਦਾ ਭੁਗਤਾਨ ਕਰਨ ਦੀ ਆਖ਼ਰੀ ਤਾਰੀਖ਼ ਵੀ ਇਹ ਹੀ ਹੈ।
ਭਰਤੀ ਡਿਟੇਲ
ਕੋਲ ਇੰਡੀਆ ਲਿਮਟਿਡ ਭਾਰਤ ਸਰਕਾਰ ਦੀ ਮਹਾਰਤਨ ਕੰਪਨੀਆਂ ਵਿਚ ਸ਼ਾਮਲ ਹੈ, ਜੋ ਮਿਨੀਸਟਰੀ ਆਫ਼ ਕੋਲ ਦੇ ਅਧੀਨ ਹੈ। ਇਸ ਕੰਪਨੀ ਵਿਚ ਕੁੱਲ 640 ਅਹੁਦਿਆਂ 'ਤੇ ਭਰਤੀ ਨਿਕਲੀ ਹੈ।
ਯੋਗਤਾ
ਕੋਲ ਇੰਡੀਆ ਮੈਨੇਜਮੈਂਟ ਦੇ ਅਹੁਦੇ ਲਈ ਅਪਲਾਈ ਕਰਨ ਲਈ ਉਮੀਦਵਾਰਾਂ ਕੋਲ ਘੱਟੋ-ਘੱਟ 60 ਫ਼ੀਸਦੀ ਅੰਕਾਂ ਦੇ ਨਾਲ ਕਿਸੇ ਮਾਨਤਾ ਪ੍ਰਾਪਤ ਯੂਨੀਵਰਸਿਟੀ, ਕਾਲਜ ਅਤੇ ਸੰਸਥਾ ਤੋਂ ਸਬੰਧਤ ਟਰੇਡ 'ਚ ਬੀ.ਈ./ਬੀ.ਟੈਕ/ਬੀ.ਐਸ. ਸੀ ਦੀ ਡਿਗਰੀ ਹੋਣੀ ਚਾਹੀਦੀ ਹੈ। ਜਦਕਿ ਰਾਖਵੀਆਂ ਸ਼੍ਰੇਣੀਆਂ ਲਈ ਅੰਕਾਂ ਦੀ ਫੀਸਦੀ 55 ਫੀਸਦੀ ਰੱਖੀ ਗਈ ਹੈ। ਇਸ ਤੋਂ ਇਲਾਵਾ ਉਮੀਦਵਾਰਾਂ ਲਈ GATE 2024 ਸਕੋਰ ਕਾਰਡ ਹੋਣਾ ਵੀ ਜ਼ਰੂਰੀ ਹੈ।
ਉਮਰ ਹੱਦ
ਇਸ ਭਰਤੀ ਪ੍ਰਕਿਰਿਆ 'ਚ ਹਿੱਸਾ ਲੈਣ ਲਈ ਉਮੀਦਵਾਰਾਂ ਦੀ ਵੱਧ ਤੋਂ ਵੱਧ ਉਮਰ 30 ਸਾਲ ਹੋਣੀ ਚਾਹੀਦੀ ਹੈ। ਉਮਰ ਦੀ ਗਣਨਾ 30 ਸਤੰਬਰ 2024 ਨੂੰ ਕੀਤੀ ਜਾਵੇਗੀ। ਜਦੋਂ ਕਿ ਰਾਖਵੀਆਂ ਸ਼੍ਰੇਣੀਆਂ ਨੂੰ ਵੱਧ ਉਮਰ ਹੱਦ 'ਚ ਛੋਟ ਦਿੱਤੀ ਗਈ ਹੈ।
ਤਨਖਾਹ
ਚੁਣੇ ਗਏ ਉਮੀਦਵਾਰਾਂ ਨੂੰ 50,000-1,60,000 ਰੁਪਏ ਪ੍ਰਤੀ ਮਹੀਨਾ ਤਨਖਾਹ ਦਿੱਤੀ ਜਾਵੇਗੀ।
ਚੋਣ ਪ੍ਰਕਿਰਿਆ
ਮੈਨੇਜਮੈਂਟ ਟਰੇਨੀ ਦੇ ਅਹੁਦੇ 'ਤੇ ਉਮੀਦਵਾਰਾਂ ਦੀ ਚੋਣ GATE ਸਕੋਰ 2023 ਅੰਕਾਂ ਦੇ ਆਧਾਰ 'ਤੇ ਤਿਆਰ ਕੀਤੀ ਮੈਰਿਟ ਜ਼ਰੀਏ ਕੀਤੀ ਜਾਵੇਗੀ।
ਅਰਜ਼ੀ ਫੀਸ
ਜਨਰਲ/ਓ. ਬੀ. ਸੀ ਸ਼੍ਰੇਣੀ ਦੇ ਉਮੀਦਵਾਰਾਂ ਨੂੰ ਅਰਜ਼ੀ ਦੇ ਦੌਰਾਨ 1180 ਰੁਪਏ ਦੀ ਅਰਜ਼ੀ ਫੀਸ ਅਦਾ ਕਰਨੀ ਪਵੇਗੀ। SC/ST/PH ਉਮੀਦਵਾਰਾਂ ਲਈ ਕੋਈ ਫੀਸ ਨਹੀਂ ਹੈ।
ਵਧੇਰੇ ਜਾਣਕਾਰੀ ਲਈ ਇਸ ਨੋਟੀਫ਼ਿਕੇਸ਼ਨ ਲਿੰਕ 'ਤੇ ਕਲਿੱਕ ਕਰੋ।