1 ਕਰੋੜ ਰੁਪਏ ਦੀ ਕੋਕੀਨ ਜ਼ਬਤ, ਅਫ਼ਰੀਕੀ ਨਾਗਰਿਕ ਗ੍ਰਿਫ਼ਤਾਰ

Wednesday, Oct 30, 2024 - 02:22 PM (IST)

1 ਕਰੋੜ ਰੁਪਏ ਦੀ ਕੋਕੀਨ ਜ਼ਬਤ, ਅਫ਼ਰੀਕੀ ਨਾਗਰਿਕ ਗ੍ਰਿਫ਼ਤਾਰ

ਠਾਣੇ- ਮਹਾਰਾਸ਼ਟਰ ਦੇ ਨਵੀ ਮੁੰਬਈ ਵਿਚ ਪੁਲਸ ਨੇ 1.02 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਹੈ ਅਤੇ ਇਸ ਮਾਮਲੇ 'ਚ ਅਫ਼ਰੀਕਾ ਦੇ ਇਕ ਨਾਗਰਿਕ ਨੂੰ ਗ੍ਰਿਫ਼ਤਾਰ ਕੀਤਾ ਹੈ। ਇਕ ਅਧਿਕਾਰੀ ਨੇ ਬੁੱਧਵਾਰ ਨੂੰ ਇਹ ਜਾਣਕਾਰੀ ਦਿੱਤੀ। ਨਵੀ ਮੁੰਬਈ ਪੁਲਸ ਦੇ ਮਨੁੱਖੀ ਤਸਰਕੀ ਰੋਧੀ ਸੈੱਲ ਦੀ ਟੀਮ ਨੇ ਖੁਫੀਆ ਸੂਚਨਾ ਦੇ ਆਧਾਰ 'ਤੇ ਸੋਮਵਾਰ ਨੂੰ ਉਲਵੇ ਇਲਾਕੇ ਵਿਚ ਹਾਊਸਿੰਗ ਸੋਸਾਇਟੀ ਦੇ ਇਕ ਫਲੈਟ 'ਤੇ ਛਾਪਾ ਮਾਰਿਆ। 

ਅਧਿਕਾਰੀ ਨੇ ਦੱਸਿਆ ਕਿ ਟੀਮ ਨੇ ਪੱਛਮੀ ਅਫ਼ਰੀਕਾ ਦੇ ਗਿੰਨੀ ਦੇ 35 ਸਾਲਾ ਇਕ ਵਾਸੀ ਕੋਲੋਂ 412 ਗ੍ਰਾਮ ਕੋਕੀਨ ਜ਼ਬਤ ਕੀਤੀ। ਉਸ ਨੂੰ ਗ੍ਰਿਫ਼ਤਾਰ ਕਰ ਲਿਆ ਗਿਆ ਹੈ। ਉਨ੍ਹਾਂ ਨੇ ਦੱਸਿਆ ਕਿ ਉਸ ਦੇ ਖਿਲਾਫ਼ ਨਾਰਕੋਟਿਕ ਡਰੱਗਜ਼ ਐਂਡ ਸਾਈਕੋਟ੍ਰੋਪਿਕ ਸਬਸਟਾਂਸਿਜ਼ (NDPS) ਐਕਟ ਦੀਆਂ ਸਬੰਧਤ ਧਾਰਾਵਾਂ ਤਹਿਤ ਕੇਸ ਦਰਜ ਕੀਤਾ ਗਿਆ ਹੈ। ਪੁਲਸ ਇਸ ਗੱਲ ਦੀ ਜਾਂਚ ਕਰ ਰਹੀ ਹੈ ਕਿ ਉਕਤ ਵਿਅਕਤੀ ਨੇ ਪਾਬੰਦੀਸ਼ੁਦਾ ਨਸ਼ੀਲੇ ਪਦਾਰਥ ਕਿੱਥੋਂ ਖਰੀਦੇ ਸਨ ਅਤੇ ਕਿੱਥੇ ਪਹੁੰਚਾਉਣ ਜਾ ਰਹੇ ਸਨ।


author

Tanu

Content Editor

Related News