ਕੋਚੀ ਹਵਾਈ ਅੱਡੇ ''ਤੇ 19 ਕਰੋੜ ਰੁਪਏ ਦੀ ਕੋਕੀਨ ਜ਼ਬਤ, 2 ਤਨਜ਼ਾਨੀਆ ਦੇ ਯਾਤਰੀ ਗ੍ਰਿਫ਼ਤਾਰ

Sunday, Jun 23, 2024 - 07:13 PM (IST)

ਕੋਚੀ ਹਵਾਈ ਅੱਡੇ ''ਤੇ 19 ਕਰੋੜ ਰੁਪਏ ਦੀ ਕੋਕੀਨ ਜ਼ਬਤ, 2 ਤਨਜ਼ਾਨੀਆ ਦੇ ਯਾਤਰੀ ਗ੍ਰਿਫ਼ਤਾਰ

ਕੋਚੀ- ਕੇਰਲ ਦੇ ਕੋਚੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਦੋ ਤਨਜ਼ਾਨੀਆ ਦੇ ਯਾਤਰੀਆਂ ਨੂੰ ਗ੍ਰਿਫ਼ਤਾਰ ਕੀਤਾ ਗਿਆ ਹੈ ਅਤੇ ਉਨ੍ਹਾਂ ਕੋਲੋਂ 19 ਕਰੋੜ ਰੁਪਏ ਦੀ ਕੋਕੀਨ ਜ਼ਬਤ ਕੀਤੀ ਗਈ ਹੈ। ਡਾਇਰੈਕਟੋਰੇਟ ਆਫ਼ ਰੈਵੇਨਿਊ ਇੰਟੈਲੀਜੈਂਸ (ਡੀ. ਆਰ. ਆਈ) ਨੇ ਖ਼ਾਸ ਸੂਚਨਾ ਦੇ ਆਧਾਰ 'ਤੇ ਹਵਾਈ ਅੱਡੇ 'ਤੇ ਇਕ ਪੁਰਸ਼ ਅਤੇ ਇਕ ਮਹਿਲਾ ਯਾਤਰੀ ਨੂੰ ਗ੍ਰਿਫ਼ਤਾਰ ਕੀਤਾ ਹੈ।

ਦੋਵਾਂ 'ਤੇ ਕੋਕੀਨ ਦੀ ਤਸਕਰੀ ਕਰਨ ਦਾ ਦੋਸ਼ ਹੈ। ਡੀ. ਆਰ. ਆਈ. ਦੇ ਇਕ ਅਧਿਕਾਰੀ ਨੇ ਦੱਸਿਆ ਕਿ ਯਾਤਰੀਆਂ ਦੀ ਐਕਸਰੇ ਜਾਂਚ ਕੀਤੀ ਗਈ, ਜਿਸ ਵਿੱਚ ਉਨ੍ਹਾਂ ਦੇ ਪੇਟ ਵਿੱਚ ਕੁਝ ਕੈਪਸੂਲ ਪਾਏ ਗਏ। ਦੋਵਾਂ ਯਾਤਰੀਆਂ ਨੂੰ ਹਵਾਈ ਅੱਡੇ ਦੇ ਨੇੜੇ ਇੱਕ ਨਿੱਜੀ ਹਸਪਤਾਲ ਲਿਜਾਇਆ ਗਿਆ ਅਤੇ ਉਨ੍ਹਾਂ ਦੇ ਸਰੀਰ ਵਿੱਚੋਂ ਨਸ਼ੀਲੀਆਂ ਗੋਲ਼ੀਆਂ ਕੱਢ ਦਿੱਤੀਆਂ ਗਈਆਂ।

ਇਹ ਵੀ ਪੜ੍ਹੋ- ਜਲੰਧਰ 'ਚ 4 ਦਿਨਾਂ ਲਈ ਫਗਵਾੜਾ ਗੇਟ ਮਾਰਕਿਟ ਸਮੇਤ ਬੰਦ ਰਹਿਣਗੀਆਂ ਇਹ ਦੁਕਾਨਾਂ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8

ਨੋਟ- ਇਸ ਖ਼ਬਰ ਬਾਰੇ ਕੁਮੈਂਟ ਕਰ ਦਿਓ ਰਾਏ।


author

shivani attri

Content Editor

Related News