ਕੋਚੀਨ ਸ਼ਿਪਯਾਰਡ ''ਚ ਨਿਕਲੀ ਭਰਤੀ, 10ਵੀਂ ਪਾਸ ਕਰ ਸਕਦੇ ਹਨ ਅਪਲਾਈ

Monday, Oct 14, 2024 - 11:47 AM (IST)

ਨਵੀਂ ਦਿੱਲੀ- ਕੋਚੀਨ ਸ਼ਿਪਯਾਰਡ ਲਿਮਟਿਡ ਨੇ ਟਰੇਡ ਅਤੇ ਟੈਕਨੀਸ਼ੀਅਨ ਅਪਰੇਂਟਿਸਸ਼ਿਪ ਦੇ 307 ਅਹੁਦਿਆਂ ਨੂੰ ਭਰਨ ਲਈ ਭਰਤੀ ਕੱਢੀ ਹੈ। ਇਸ ਲਈ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਆਖ਼ਰੀ ਤਾਰੀਖ਼

ਉਮੀਦਵਾਰ 23 ਅਕਤੂਬਰ 2024 ਤੱਕ ਅਪਲਾਈ ਕਰ ਸਕਦੇ ਹਨ।

ਉਮਰ

ਉਮੀਦਵਾਰ ਦੀ ਉਮਰ 18 ਤੋਂ 23 ਸਾਲ ਤੈਅ ਕੀਤੀ ਗਈ ਹੈ। ਰਾਖਾਵਾਂਕਰਨ ਵਰਗ ਦੇ ਉਮੀਦਵਾਰਾਂ ਨੂੰ ਨਿਯਮ ਅਨੁਸਾਰ ਛੋਟ ਮਿਲੇਗੀ। 

ਚੋਣ ਪ੍ਰਕਿਰਿਆ 

ਉਮੀਦਵਾਰ ਦੀ ਚੋਣ 10ਵੀਂ ਅਤੇ ਆਈ.ਟੀ.ਆਈ. 'ਚ ਮਿਲੇ ਨੰਬਰ ਦੇ ਆਧਾਰ 'ਤੇ ਕੀਤੀ ਜਾਵੇਗੀ। 

ਇੰਝ ਕਰੋ ਅਪਲਾਈ

ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।

ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।


DIsha

Content Editor

Related News