ਕਾਕਰੋਚ ਪਾਰਟੀ ਦੇ ਮੁਖੀ ਦੀਪਕੇ ਦੀ ਹੋਈ ਮੌਤ! ''ਖ਼ਬਰ'' ਸਾਹਮਣੇ ਆਉਣ ''ਤੇ ਪੁਲਸ ਨੇ ਦਿੱਤੀ ਸਫਾਈ
Friday, Jul 24, 2026 - 04:26 PM (IST)
ਨਵੀਂ ਦਿੱਲੀ- ਦਿੱਲੀ ਪੁਲਸ ਨੇ ਸ਼ੁੱਕਰਵਾਰ ਨੂੰ ਸੋਸ਼ਲ ਮੀਡੀਆ 'ਤੇ ਪ੍ਰਸਾਰਿਤ ਕੀਤੀ ਜਾ ਰਹੀ ਅਖ਼ਬਾਰ ਦੀ ਉਸ ਕਲਿੱਪਿੰਗ ਨੂੰ ਫਰਜ਼ੀ ਕਰਾਰ ਦਿੱਤਾ, ਜਿਸ 'ਚ ਕਾਕਰੋਚ ਜਨਤਾ ਪਾਰਟੀ (CJP) ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਮੌਤ ਦਾ ਗਲਤ ਦਾਅਵਾ ਕੀਤਾ ਗਿਆ ਹੈ। ਪੁਲਸ ਨੇ ਗਲਤ ਜਾਣਕਾਰੀ ਵਾਲੀ ਸਮੱਗਰੀ ਤਿਆਰ ਕਰਨ ਅਤੇ ਉਸ ਨੂੰ ਫੈਲਾਉਣ ਦੀ ਜ਼ਿੰਮੇਵਾਰ ਲੋਕਾਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਦੀ ਚਿਤਾਵਨੀ ਦਿੱਤੀ ਹੈ।
ਪੁਲਸ ਨੇ ਆਪਣੇ ਅਧਿਕਾਰਤ ਸੋਸ਼ਲ ਮੀਡੀਆ ਹੈਂਡਲ ਤੋਂ ਇਕ ਸਪੱਸ਼ਟੀਕਰਨ ਜਾਰੀ ਕਰਦੇ ਹੋਏ ਕਿਹਾ ਕਿ ਅਖ਼ਬਾਰ ਦੀ ਵਾਇਰਲ ਹੋ ਰਹੀ ਕਲਿੱਪਿੰਗ ਮਨਘੜ੍ਹਤ ਹੈ। ਪੁਲਸ ਨੇ ਲੋਕਾਂ ਨੂੰ ਅਪੀਲ ਕੀਤੀ ਕਿ ਉਹ ਬਿਨਾਂ ਪੁਸ਼ਟੀ ਕੀਤੀ ਗਈ ਜਾਣਕਾਰੀ 'ਤੇ ਭਰੋਸਾ ਨਾ ਕਰਨ ਅਤੇ ਨਾ ਹੀ ਉਸ ਨੂੰ ਫੈਲਾਉਣ। ਪੁਲਸ ਨੇ ਕਿਹਾ,''ਅਭਿਜੀਤ ਦੀਪਕੇ ਦੀ ਮੌਤ ਦਾਝੂਠਾ ਦਾਅਵਾ ਕਰਨ ਵਾਲੀ ਅਖ਼ਬਾਰ ਦੀ ਕਲਿੱਪਿੰਗ ਮਨਘੜ੍ਹਤ ਅਤੇ ਫਰਜ਼ੀ ਹੈ। ਉਹ ਪੂਰੀ ਤਰ੍ਹਾਂ ਸਿਹਤਮੰਦ ਅਤੇ ਸੁਰੱਖਿਅਤ ਹਨ। ਇਹ ਮੰਦਭਾਗੀ ਹੈ ਅਤੇ ਅਜਿਹੀ ਫਰਜ਼ੀ ਸਮੱਗਰੀ ਤਿਆਰ ਕਰਨ ਅਤੇ ਉਸ ਨੂੰ ਫੈਲਾਉਣ ਵਾਲਿਆਂ ਖ਼ਿਲਾਫ਼ ਸਖ਼ਤ ਕਾਨੂੰਨੀ ਕਾਰਵਾਈ ਕੀਤੀ ਜਾਵੇਗੀ।''

ਪੁਲਸ ਨੇ ਜਨਤਾ ਨੂੰ ਅਪੀਲ ਕੀਤੀ ਕਿ ਉਹ ਗੈਰ-ਪ੍ਰਮਾਣਿਤ ਦਾਅਵਿਆਂ ਨੂੰ ਨਾ ਫੈਲਾਉਣ ਅਤੇ ਸਿਰਫ਼ ਅਧਿਕਾਰਤ ਸਰੋਤਾਂ ਤੋਂ ਜਾਰੀ ਜਾਣਕਾਰੀ 'ਤੇ ਹੀ ਭਰੋਸਾ ਕਰਨ। ਕਾਕਰੋਚ ਜਨਤਾ ਪਾਰਟੀ ਦੀ ਅਗਵਾਈ 'ਚ ਅੰਦੋਲਨ 20 ਜੂਨ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਸ਼ੁਰੂ ਹੋਇਆ ਸੀ। ਇਸ ਅੰਦੋਲਨ ਦੇ ਅਧੀਨ ਮੁਕਾਬਲੇ ਦੀਆਂ ਪ੍ਰੀਖਿਆਵਾਂ 'ਚ ਨਿਯਮੀਆਂ ਲਈ ਜਵਾਬਦੇਹੀ, ਸਿੱਖਿਆ ਪ੍ਰਣਾਲੀ 'ਚ ਸੁਧਾਰ ਅਤੇ ਸਿੱਖਿਆ ਮੰਤਰੀ ਧਰਮੇਂਦਰ ਪ੍ਰਧਾਨ ਦੇ ਅਸਤੀਫ਼ੇ ਦੀ ਮੰਗ ਕੀਤੀ ਜਾ ਰਹੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
