CJP ਦੇ ਵਿਰੋਧ ਪ੍ਰਦਰਸ਼ਨ ''ਚ ਵੱਡੀ ਗਿਣਤੀ ''ਚ ਪੁੱਜੇ ਨੌਜਵਾਨ

Saturday, Jun 20, 2026 - 05:47 PM (IST)

CJP ਦੇ ਵਿਰੋਧ ਪ੍ਰਦਰਸ਼ਨ ''ਚ ਵੱਡੀ ਗਿਣਤੀ ''ਚ ਪੁੱਜੇ ਨੌਜਵਾਨ

ਨਵੀਂ ਦਿੱਲੀ- ਨੌਜਵਾਨਾਂ ਦੀ ਅਗਵਾਈ ਵਾਲੀ ਕਾਕਰੋਚ ਜਨਤਾ ਪਾਰਟੀ (ਸੀਜੇਪੀ) ਨੇ ਸ਼ਨੀਵਾਰ ਨੂੰ ਦਿੱਲੀ ਦੇ ਜੰਤਰ-ਮੰਤਰ 'ਤੇ ਦੂਜੀ ਵਾਰ ਪ੍ਰਦਰਸ਼ਨ ਕੀਤਾ। ਇਸ ਪ੍ਰਦਰਸ਼ਨ 'ਚ ਪ੍ਰੀਖਿਆ ਬੇਨਿਯਮੀਆਂ, ਵਾਰ-ਵਾਰ ਪ੍ਰਸ਼ਨ ਪੱਤਰ ਲੀਕ ਹੋਣ ਦੀਆਂ ਘਟਨਾਵਾਂ ਅਤੇ ਸਰਕਾਰ ਤੋਂ ਜਵਾਬਦੇਹੀ ਦੀ ਮੰਗ ਨੂੰ ਲੈ ਕੇ ਵੱਡੀ ਗਿਣਤੀ 'ਚ ਵਿਦਿਆਰਥੀ ਅਤੇ ਪਾਰਟੀ ਦੇ ਸਮਰਥਕ ਸ਼ਾਮਲ ਹੋਏ। ਪ੍ਰਦਰਸ਼ਨ ਸਥਾਨ 'ਤੇ ਭਾਰੀ ਪੁਲਸ ਫ਼ੋਰਸ ਤਾਇਨਾਤ ਰਹੀ। ਇਸ ਦੌਰਾਨ ਵਿਦਿਆਰਥੀਆਂ ਨੇ ਨਾਅਰੇਬਾਜ਼ੀ ਕੀਤੀ ਅਤੇ ਪਾਰਦਰਸ਼ੀ ਪ੍ਰੀਖਿਆਵਾਂ ਯਕੀਨੀ ਕਰਨ ਅਤੇ ਉਮੀਦਵਾਰਾਂ ਦੇ ਹਿੱਤਾਂ ਦੀ ਰੱਖਿਆ ਕਰਨ 'ਚ ਸਰਕਾਰ ਦੇ ਅਸਫ਼ਲ ਰਹਿਣ ਨੂੰ ਲੈ ਕੇ ਪੋਸਟਰ ਲਹਿਰਾਏ। 

PunjabKesari

ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਦੀ ਅਪੀਲ 'ਤੇ ਸਮਰਥਕ ਥਾਲੀ ਅਤੇ ਚਮਚ ਲੈ ਕੇ ਪ੍ਰਦਰਸ਼ਨ 'ਚ ਸ਼ਾਮਲ ਹੋਏ। ਇਸ ਦੌਰਾਨ ਪ੍ਰਦਰਸ਼ਨਕਾਰੀ ਥਾਲੀ ਅਤੇ ਚਮਚ ਵਜਾਉਂਦੇ ਰਹੇ। ਪ੍ਰਦਰਸ਼ਨਕਾਰੀਆਂ ਨੇ 'ਧਰਮੇਂਦਰ ਪ੍ਰਧਾਨ ਅਸਤੀਫ਼ਾ ਦਿਓ' ਦੇ ਨਾਅਰੇ ਵੀ ਲਗਾਏ ਅਤੇ ਪ੍ਰੀਖਿਆ ਪ੍ਰਬੰਧਨ ਨਾਲ ਜੁੜੇ ਮੁੱਦਿਆਂ 'ਤੇ ਜਵਾਬਦੇਹੀ ਦੀ ਆਪਣੀ ਮੰਗ ਦੋਹਰਾਈ। ਦੀਪਕੇ ਦੇ ਪ੍ਰਦਰਸ਼ਨ ਸਥਾਨ 'ਤੇ ਪਹੁੰਚਣ 'ਤੇ ਭੀੜ ਨੇ ਉਨ੍ਹਾਂ ਦਾ ਜ਼ੋਰਦਾਰ ਸਵਾਗਤ ਕੀਤਾ। ਉਨ੍ਹਾਂ ਕਿਹਾ ਕਿ ਉਹ ਵਿਦਿਆਰਥੀਆਂ ਦੇ ਸਾਹਮਣੇ ਆਉਣ ਵਾਲੀਆਂ ਸਮੱਸਿਆਵਾਂ ਦਾ ਹੱਲ ਚਾਹੁੰਦੇ ਹਨ। ਉਨ੍ਹਾਂ ਕਿਹਾ,''ਅਸੀਂ ਇੱਥੇ ਵਿਦਿਆਰਥੀਆਂ ਦੀਆਂ ਸਮੱਸਿਆਵਾਂ ਦਾ ਹੱਲ ਕਰਨ ਆਏ ਹਨ।'' ਪ੍ਰਦਰਸ਼ਨ ਤੋਂ ਪਹਿਲਾਂ ਦੀਪਕੇ ਨੇ ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੂੰ ਇਕ ਚਿੱਠੀ ਲਿਖ ਕੇ ਵਿਦਿਆਰਥੀਆਂ ਵਲੋਂ ਚੁਕੀਆਂ ਗਈਆਂ ਚਿੰਤਾਵਾਂ ਨੂੰ ਜਵਾਬਦੇਹੀ ਤੈਅ ਕਰਨ ਦੀ ਮੰਗ ਕੀਤੀ ਸੀ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

DIsha

Content Editor

Related News