CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ ਸ਼ਨੀਵਾਰ...'

Saturday, Jun 06, 2026 - 04:08 PM (IST)

CJP ਨੇ ਖ਼ਤਮ ਕੀਤਾ ਵਿਰੋਧ ਪ੍ਰਦਰਸ਼ਨ, ਕਿਹਾ-'ਅਗਲੇ ਸ਼ਨੀਵਾਰ...'

ਨਵੀਂ ਦਿੱਲੀ : ਕਾਕਰੋਚ ਜਨਤਾ ਪਾਰਟੀ (ਸੀਜੇਪੀ) ਦੇ ਸੰਸਥਾਪਕ ਅਭਿਜੀਤ ਨੇ ਅੱਜ ਆਪਣੇ ਸਮਰਥਕਾਂ ਨਾਲ ਜੰਤਰ-ਮੰਤਰ 'ਤੇ ਵਿਰੋਧ ਪ੍ਰਦਰਸ਼ਨ ਕੀਤਾ, ਜੋ 5 ਘੰਟੇ ਬਾਅਦ ਖ਼ਤਮ ਹੋ ਗਿਆ। ਇਸ ਤੋਂ ਬਾਅਦ ਅਭਿਜੀਤ ਵਾਪਸ ਚਲੇ ਗਏ ਹਨ। ਦੱਸ ਦੇਈਏ ਕਿ CJP ਮੁਖੀ ਅਭਿਜੀਤ ਸ਼ਨੀਵਾਰ ਸਵੇਰੇ ਅਮਰੀਕਾ ਤੋਂ ਦਿੱਲੀ ਆਏ ਸਨ। ਉਹ ਦਿੱਲੀ ਦੇ ਏਅਰਪੋਰਟ ਤੋਂ ਸਿੱਧਾ ਜੰਤਰ-ਮੰਤਰ ਪਹੁੰਚੇ, ਜਿਥੇ ਉਨ੍ਹਾਂ ਦੇ ਸਮਰਥਕ ਵੱਡੀ ਗਿਣਤੀ ਵਿਚ ਪਹੁੰਚੇ ਹੋਏ ਸਨ। ਇਸ ਮੌਕੇ ਸਮਰਥਕਾਂ ਨੇ ਉਨ੍ਹਾਂ ਦਾ ਸਵਾਗਤ ਕੀਤਾ ਅਤੇ ਸ਼ਾਂਤਮਈ ਢੰਗ ਨਾਲ ਪ੍ਰਦਰਸ਼ਨ ਕੀਤਾ।  

ਪੜ੍ਹੋ ਇਹ ਵੀ - ਜੰਤਰ-ਮੰਤਰ 'ਤੇ ਹਾਈ-ਵੋਲਟੇਜ ਡਰਾਮਾ, CJP ਪ੍ਰਦਰਸ਼ਨ 'ਚ 'ਹਿੱਟ' ਸਪਰੇਅ ਲੈ ਕੇ ਦਾਖਲ ਹੋਇਆ ਵਿਰੋਧੀ

ਇਸ ਪ੍ਰਦਰਸ਼ਨ ਦੌਰਾਨ ਜੰਤਰ-ਮੰਤਰ 'ਤੇ ਅਭਿਜੀਤ ਦੇ ਨਾਲ ਸਮਾਜਿਕ ਕਾਰਕੁਨ ਸੋਨਮ ਵਾਂਗਚੁਕ ਅਤੇ ਸੀਜੇਪੀ ਦੇ ਬੁਲਾਰੇ ਆਸ਼ੂਤੋਸ਼ ਰੰਕਾ ਵੀ ਮੌਜੂਦ ਰਹੇ। ਸੋਨਮ ਵਾਂਗਚੁਕ ਇਸ ਮੌਕੇ ਲਾਲ ਰੰਗ ਦਾ ਗੁਲਾਬ ਲੈ ਕੇ ਆਏ। ਜਾਣਕਾਰੀ ਮੁਤਾਬਕ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਇਸ ਵਿਰੋਧ ਪ੍ਰਦਰਸ਼ਨ ਦੌਰਾਨ ਕਿਹਾ ਕਿ ਸਿੱਖਿਆ ਮੰਤਰੀ ਪੰਜ ਦਿਨਾਂ ਦੇ ਅੰਦਰ ਅਸਤੀਫਾ ਦੇਣ, ਨਹੀਂ ਤਾਂ ਉਹ ਅਗਲੇ ਸ਼ਨੀਵਾਰ ਨੂੰ ਜੰਤਰ-ਮੰਤਰ 'ਤੇ ਦੁਬਾਰਾ ਵਿਰੋਧ ਪ੍ਰਦਰਸ਼ਨ ਕਰਨਗੇ। ਵਿਰੋਧ ਪ੍ਰਦਰਸ਼ਨ ਦੌਰਾਨ ਦੋ ਸਮੂਹਾਂ ਵਿਚਕਾਰ ਸੰਭਾਵੀ ਝੜਪ ਨੂੰ ਰੋਕਣ ਲਈ ਛੇ ਲੋਕਾਂ ਨੂੰ ਹਿਰਾਸਤ ਵਿੱਚ ਲਿਆ। 

ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ

ਪ੍ਰਦਰਸ਼ਨ ਦੌਰਾਨ ਵਿਰੋਧੀ ਧਿਰ ਦਾ ਇੱਕ ਆਦਮੀ ਕਾਕਰੋਚ ਭਜਾਉਣ ਵਾਲਾ ਸਪਰੇਅ ਲੈ ਕੇ ਉਕਤ ਥਾਂ 'ਤੇ ਪਹੁੰਚ ਗਿਆ। ਉਸ ਆਦਮੀ ਨੇ ਕਾਕਰੋਚ ਜਨਤਾ ਪਾਰਟੀ ਨੂੰ "ਟੁਕੜੇ-ਟੁਕੜੇ ਗੈਂਗ" ਦਾ ਨਵਾਂ ਰੂਪ ਦੱਸਦੇ ਹੋਏ ਨਾਅਰੇਬਾਜ਼ੀ ਕਰਨੀ ਸ਼ੁਰੂ ਕਰ ਦਿੱਤੀ। ਇਸ ਦੌਰਾਨ ਸੀਜੇਪੀ ਸਮਰਥਕਾਂ ਅਤੇ ਉਸ ਵਿਅਕਤੀ ਵਿਚਕਾਰ ਗਰਮਾ-ਗਰਮ ਬਹਿਸ ਅਤੇ ਮਾਮੂਲੀ ਝੜਪ ਹੋ ਗਈ, ਜਿਸ ਨੂੰ ਬਾਅਦ ਵਿੱਚ ਪੁਲਸ ਨੇ ਗ੍ਰਿਫ਼ਤਾਰ ਕਰ ਲਿਆ। ਦਿੱਲੀ ਦੇ ਜੰਤਰ-ਮੰਤਰ ਵਿਚ ਹੋਣ ਵਾਲੇ ਪ੍ਰਦਰਸ਼ਨ ਤੋਂ ਪਹਿਲਾਂ ਪੁਲਸ ਨੇ ਦਿੱਲੀ ਵਿਚ ਹਾਈ ਅਲਰਟ ਜਾਰੀ ਕਰਦੇ ਵੱਡੀ ਗਿਣਤੀ ਵਿਚ ਪੁਲਸ ਮੁਲਾਜ਼ਮ ਤਾਇਨਾਤ ਕਰ ਦਿੱਤੇ ਹਨ। ਦਿੱਲੀ ਪਹੁੰਚਣ 'ਤੇ CJP ਮੁਖੀ ਅਭਿਜੀਤ ਨੇ ਆਪਣੇ ਸਮਰਥਕਾਂ ਨੂੰ ਅਨੁਸ਼ਾਸਨ ਬਣਾਈ ਰੱਖਣ ਅਤੇ ਪ੍ਰਦਰਸ਼ਨ ਨੂੰ ਸ਼ਾਂਤੀਪੂਰਨ ਰੱਖਣ ਦੀ ਅਪੀਲ ਕੀਤੀ। ਕਾਰਕੁਨ ਸੋਨਮ ਵਾਂਗਚੁਕ ਨੇ ਵੀ ਇਸ ਵਿਰੋਧ ਪ੍ਰਦਰਸ਼ਨ ਦਾ ਸਮਰਥਨ ਕੀਤਾ ਹੈ। 

ਪੜ੍ਹੋ ਇਹ ਵੀ - 50 ਰੁਪਏ ਦੀ ਲਾਟਰੀ ਨਾਲ ਲੱਖਪਤੀ ਬਣਿਆ ਮੋਟਰ ਮਕੈਨਿਕ, ਜਿੱਤਿਆ 21 ਲੱਖ ਦਾ ਪਹਿਲਾ ਇਨਾਮ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News