ਦਿੱਲੀ 'ਚ ਕਾਕਰੋਚਾਂ 'ਤੇ ਲਾਠੀਚਾਰਜ 'ਤੇ ਬੋਲੇ ਦਿਲਜੀਤ ਦੋਸਾਂਝ, ਕਿਹਾ-ਰੱਬ ਸਭ ਦੇਖ ਰਿਹਾ
Tuesday, Jul 21, 2026 - 09:27 AM (IST)
ਐਂਟਰਟੇਨਮੈਂਟ ਡੈਸਕ - ਮਸ਼ਹੂਰ ਪੰਜਾਬੀ ਗਾਇਕ ਅਤੇ ਅਦਾਕਾਰ ਦਿਲਜੀਤ ਦੋਸਾਂਝ ਨੇ ਕਾਕਰੋਚ ਜਨਤਾ ਪਾਰਟੀ ਦਾ ਸਾਥ ਦਿੰਦੇ ਹੋਏ ਉਨ੍ਹਾਂ ਦੇ ਹੱਕ ਵਿਚ ਆਵਾਜ਼ ਚੁੱਕੀ ਹੈ। ਕਾਕਰੋਚ ਜਨਤਾ ਪਾਰਟੀ ਵਲੋਂ ਬੀਤੇ ਦਿਨੀਂ ਸੰਸਦ ਮਾਰਚ ਕੀਤਾ ਗਿਆ ਸੀ, ਜਿਸ ਦੌਰਾਨ ਪੁਲਸ ਨੇ ਪ੍ਰਦਰਸ਼ਨਕਾਰੀਆਂ ਨਾਲ ਬਹੁਤ ਬੁਰਾ ਵਿਵਹਾਰ ਕੀਤਾ। ਉਨ੍ਹਾਂ ਨੂੰ ਭਜਾਉਣ ਦੀਆਂ ਕੋਸ਼ਿਸ਼ਾਂ ਕਰਦੇ ਹੋਏ ਪੁਲਸ ਨੇ ਲਾਠੀਚਾਰਜ ਕੀਤਾ ਅਤੇ ਆਸੂ ਗੈਸ ਦੇ ਗੋਲੇ ਛੱਡੇ।
ਪੜ੍ਹੋ ਇਹ ਵੀ - DGP ਦੀ ਮੌਤ, ਤ੍ਰਿਪੁਰਾ ਪੁਲਸ ਹੈੱਡਕੁਆਰਟਰ 'ਚੋਂ ਮਿਲੀ ਲਾਸ਼

ਇਸ ਸਬੰਧ ਵਿਚ ਦਿਲਜੀਤ ਦੌਸਾਂਝ ਨੇ ਪੋਸਟ ਸ਼ੇਅਰ ਕਰਦੇ ਹੋਏ ਕਿਹਾ ਕਿ ਬੀਤੇ ਦਿਨ ਕਾਕਰੋਚ ਜਨਤਾ ਪਾਰਟੀ ਅਤੇ ਉਨ੍ਹਾਂ ਦੇ ਪ੍ਰਦਰਸ਼ਨਕਾਰੀਆਂ ਨਾਲ ਜੋ ਵੀ ਹੋਇਆ, ਉਹ ਬਹੁਤ ਮਾੜਾ ਹੋਇਆ ਹੈ। ਵਿਦਿਆਰਥੀਆਂ ਨਾਲ ਅਜਿਹਾ ਵਿਵਹਾਰ ਨਹੀਂ ਕਰਨਾ ਚਾਹੀਦਾ ਸੀ। ਮੈਂ ਬੇਨਤੀ ਕਰਦਾ ਹਾਂ ਕਿ ਵਿਦਿਆਰਥੀਆਂ ਦੀਆਂ ਮੰਗਾਂ ਨੂੰ ਸੁਣ ਲਿਆ ਜਾਵੇ, ਕਿਉਂਕਿ ਲੋਕਾਂ ਦੀ ਆਵਾਜ਼ ਰੱਬ ਦੀ ਆਵਾਜ਼ ਹੁੰਦੀ ਹੈ।
ਪੜ੍ਹੋ ਇਹ ਵੀ - ਸਕੂਲਾਂ ਤੇ ਹਸਪਤਾਲਾਂ ਦੀਆਂ ਕੰਟੀਨਾਂ ’ਚ ਜੰਕ ਫੂਡ ਹੋਵੇਗਾ ਬੈਨ! ਕਰਨਾਟਕ ਸਰਕਾਰ ਦਾ ਵੱਡਾ ਫੈਸਲਾ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
