''ਕਾਕਰੋਚ ਜਨਤਾ ਪਾਰਟੀ’ ਦਾ ਜੰਤਰ-ਮੰਤਰ ''ਤੇ ਵੱਡਾ ਪ੍ਰਦਰਸ਼ਨ ਅੱਜ, ਦਿੱਲੀ ਏਅਰਪੋਰਟ ਪਹੁੰਚ ਰਹੇ ਅਭਿਜੀਤ
Saturday, Jun 06, 2026 - 08:07 AM (IST)
ਨਵੀਂ ਦਿੱਲੀ : ਇੰਨੀ ਦਿੱਲੀ ਚਰਚਾ ਦਾ ਵਿਸ਼ਾ ਬਣੀ ‘ਕਾਕਰੋਚ ਜਨਤਾ ਪਾਰਟੀ’ (CJP) ਅੱਜ ਦਿੱਲੀ ਦੇ ਜੰਤਰ-ਮੰਤਰ ‘ਤੇ ਆਪਣਾ ਪਹਿਲਾ ਵਿਰੋਧ ਪ੍ਰਦਰਸ਼ਨ ਕਰਨ ਜਾ ਰਹੀ ਹੈ। ਇਸ ਪ੍ਰਦਰਸ਼ਨ ਨੂੰ ਲੈ ਕੇ ਇਸ ਦੇ ਸੰਸਥਾਪਕ ਅਭਿਜੀਤ ਦੀਪਕੇ ਅੱਜ ਭਾਰਤ ਆ ਰਹੇ ਹਨ। ਅਭਿਜੀਤ ਦੀਪਕੇ ਕੁਝ ਹੀ ਦੇਰ ਵਿਚ ਦਿੱਲੀ ਦੇ ਇੰਦਰਾ ਗਾਂਧੀ ਅੰਤਰਰਾਸ਼ਟਰੀ ਹਵਾਈ ਅੱਡੇ 'ਤੇ ਪਹੁੰਚ ਰਹੇ ਹਨ, ਜਿਥੇ ਉਨ੍ਹਾਂ ਦੇ ਸਮਰਥਕਾਂ ਵਲੋਂ ਉਨ੍ਹਾਂ ਦਾ ਸਵਾਗਤ ਕੀਤਾ ਜਾਵੇਗਾ। ਦੱਸ ਦੇਈਏ ਕਿ ‘ਕਾਕਰੋਚ ਜਨਤਾ ਪਾਰਟੀ’ (CJP) ਵਲੋਂ ਕੀਤੇ ਜਾ ਰਿਹਾ ਇਹ ਵਿਰੋਧ ਪ੍ਰਦਰਸ਼ਨ NEET-UG, CBSE, CUET ਅਤੇ SSC-GD ਵਰਗੀਆਂ ਪ੍ਰੀਖਿਆਵਾਂ ਨਾਲ ਜੁੜੀਆਂ ਬੇਨਿਯਮੀਆਂ ਅਤੇ ਪੇਪਰ ਲੀਕ ਦੇ ਖਿਲਾਫ ਹੈ।
ਪੜ੍ਹੋ ਇਹ ਵੀ - IIT ਪਾਸ ਬਾਬੇ ਦੀ ਖੁੱਲ੍ਹੀ ਪੋਲ, 24 ਕੁੜੀਆਂ ਨਾਲ ਬਣਾਏ ਸਬੰਧ, ਮੋਬਾਈਲ 'ਚੋਂ ਮਿਲੀਆਂ ਅਸ਼ਲੀਲ ਵੀਡੀਓਜ਼!
ਦੱਸ ਦੇਈਏ ਕਿ ਇਸ ਮਹੀਨੇ ਦੇ ਸ਼ੁਰੂ ਵਿੱਚ ਸੀਜੇਪੀ ਦੇ ਸੰਸਥਾਪਕ ਅਭਿਜੀਤ ਦੀਪਕੇ ਨੇ ਸਮਰਥਕਾਂ ਅਤੇ ਵਿਦਿਆਰਥੀਆਂ ਨੂੰ ਦਿੱਲੀ ਵਿੱਚ ਉਨ੍ਹਾਂ ਦੇ ਵਿਰੋਧ ਪ੍ਰਦਰਸ਼ਨ ਵਿੱਚ ਸ਼ਾਮਲ ਹੋਣ ਦੀ ਅਪੀਲ ਕੀਤੀ। ਉਨ੍ਹਾਂ ਨੇ ਸਮਰਥਕਾਂ ਨੂੰ 6 ਜੂਨ ਨੂੰ ਦਿੱਲੀ ਹਵਾਈ ਅੱਡੇ 'ਤੇ ਉਨ੍ਹਾਂ ਨਾਲ ਸ਼ਾਮਲ ਹੋਣ ਦੀ ਅਪੀਲ ਵੀ ਕੀਤੀ। ਸੂਤਰਾਂ ਨੇ ਦੱਸਿਆ ਕਿ ਪੁਲਸ ਨੂੰ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਲਈ ਇਜਾਜ਼ਤ ਲੈਣ ਲਈ ਕੋਈ ਰਸਮੀ ਬੇਨਤੀ ਨਹੀਂ ਮਿਲੀ ਹੈ ਪਰ ਸੋਸ਼ਲ ਮੀਡੀਆ ਨਿਗਰਾਨੀ ਅਤੇ ਹੋਰ ਸਰੋਤਾਂ ਰਾਹੀਂ ਪ੍ਰਾਪਤ ਜਾਣਕਾਰੀ ਦੇ ਆਧਾਰ 'ਤੇ ਸੁਰੱਖਿਆ ਪ੍ਰਬੰਧ ਕੀਤੇ ਜਾ ਰਹੇ ਹਨ।
ਪੜ੍ਹੋ ਇਹ ਵੀ - Heavy Rainfall: ਅਗਲੇ ਕੁਝ ਘੰਟੇ ਅਹਿਮ! ਹਨ੍ਹੇਰੀ-ਤੂਫਾਨ ਤੇ ਨਾਲ-ਨਾਲ ਪਵੇਗਾ ਭਾਰੀ ਮੀਂਹ, IMD ਦਾ ਅਲਰਟ ਜਾਰੀ
CJP ਨੇ ਵਿਰੋਧ ਪ੍ਰਦਰਸ਼ਨ ਵਿੱਚ ਹਿੱਸਾ ਲੈਣ ਵਾਲੇ ਸਮਰਥਕਾਂ ਲਈ ਦਿਸ਼ਾ-ਨਿਰਦੇਸ਼ ਵੀ ਜਾਰੀ ਕੀਤੇ ਹਨ; ਇਨ੍ਹਾਂ ਵਿੱਚ ਸਨਸਕ੍ਰੀਨ ਲਗਾਉਣਾ, ਨਾਸ਼ਤਾ ਕਰਕੇ ਆਉਣ ਅਤੇ ਤਿਰੰਗਾ, ਫੁੱਲ ਅਤੇ ਕਿਤਾਬਾਂ ਲੈ ਕੇ ਆਉਣਾ ਸ਼ਾਮਲ ਹੈ। ਇਸ ਸਬੰਧ ਵਿਚ ਅਧਿਕਾਰੀਆਂ ਨੇ ਦੱਸਿਆ ਕਿ ਵਿਰੋਧ ਪ੍ਰਦਰਸ਼ਨ ਨੂੰ ਲੈ ਕੇ ਸ਼ਨੀਵਾਰ ਨੂੰ ਦਿੱਲੀ ਭਰ ਵਿੱਚ ਸੁਰੱਖਿਆ ਵਧਾ ਦਿੱਤੀ ਗਈ ਸੀ। "ਕਾਕਰੋਚ ਜਨਤਾ ਪਾਰਟੀ" (ਸੀਜੇਪੀ) ਨਾਮਕ ਇੱਕ ਡਿਜੀਟਲ ਸਮੂਹ ਦੇ ਪ੍ਰਸਤਾਵਿਤ ਵਿਰੋਧ ਪ੍ਰਦਰਸ਼ਨ ਦੇ ਮੱਦੇਨਜ਼ਰ ਪੁਲਸ ਨੇ ਇੰਦਰਾ ਗਾਂਧੀ ਅੰਤਰਰਾਸ਼ਟਰੀ (ਆਈਜੀਆਈ) ਹਵਾਈ ਅੱਡੇ, ਸਰਹੱਦੀ ਪ੍ਰਵੇਸ਼ ਸਥਾਨਾਂ ਅਤੇ ਹੋਰ ਸੰਵੇਦਨਸ਼ੀਲ ਸਥਾਨਾਂ 'ਤੇ ਵਾਧੂ ਕਰਮਚਾਰੀ ਤਾਇਨਾਤ ਕਰ ਦਿੱਤੇ ਹਨ।
ਪੜ੍ਹੋ ਇਹ ਵੀ - ਮੋਹਾਲੀ 'ਚ ਵੱਡੀ ਵਾਰਦਾਤ: ਆਸ਼ਕ ਨੇ ਦਫ਼ਤਰ 'ਚ ਕਰ 'ਤਾ ਪ੍ਰੇਮਿਕਾ ਦਾ ਕਤਲ, 35 ਵਾਰ ਧੋਣ 'ਤੇ ਮਾਰਿਆ ਚਾਕੂ, ਫਿਰ...
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
