ਬਦਲਣ ਵਾਲਾ ਹੈ ਮੌਸਮ ਦਾ ਮਿਜਾਜ਼! ਜਾਣੋਂ ਪੰਜਾਬ 'ਚ ਕਿਹੋ ਜਿਹਾ ਰਹੇਗਾ ਹਾਲ

Friday, Nov 08, 2024 - 04:38 PM (IST)

ਬਦਲਣ ਵਾਲਾ ਹੈ ਮੌਸਮ ਦਾ ਮਿਜਾਜ਼! ਜਾਣੋਂ ਪੰਜਾਬ 'ਚ ਕਿਹੋ ਜਿਹਾ ਰਹੇਗਾ ਹਾਲ

ਨੈਸ਼ਨਲ ਡੈਸਕ : ਦੇਸ਼ ਭਰ 'ਚ ਠੰਢ ਦਾ ਪ੍ਰਭਾਵ ਤੇਜ਼ ਹੁੰਦਾ ਜਾ ਰਿਹਾ ਹੈ ਪਰ ਆਉਣ ਵਾਲੇ ਦਿਨਾਂ 'ਚ ਚੱਕਰਵਾਤੀ ਗਤੀਵਿਧੀਆਂ ਅਤੇ ਵੈਸਟਰਨ ਡਿਸਟਰਬੈਂਸ ਦੇ ਸਰਗਰਮ ਹੋਣ ਕਾਰਨ ਮੌਸਮ 'ਚ ਹੋਰ ਬਦਲਾਅ ਹੋਣ ਦੀ ਸੰਭਾਵਨਾ ਹੈ। ਭਾਰਤੀ ਮੌਸਮ ਵਿਭਾਗ (IMD) ਅਨੁਸਾਰ ਅਗਲੇ 6 ਦਿਨਾਂ (8 ਤੋਂ 13 ਨਵੰਬਰ) ਦੌਰਾਨ ਕਈ ਰਾਜਾਂ ਵਿੱਚ ਭਾਰੀ ਮੀਂਹ ਅਤੇ ਤੂਫ਼ਾਨੀ ਹਵਾਵਾਂ ਆ ਸਕਦੀਆਂ ਹਨ। ਇਸ ਤੋਂ ਇਲਾਵਾ ਪਹਾੜੀ ਇਲਾਕਿਆਂ 'ਚ ਬਰਫਬਾਰੀ ਹੋਣ ਕਾਰਨ ਮੈਦਾਨੀ ਇਲਾਕਿਆਂ 'ਚ ਸੰਘਣੀ ਧੁੰਦ ਪੈਣ ਦੀ ਸੰਭਾਵਨਾ ਹੈ। ਹਾਲਾਂਕਿ ਇਸ ਦੌਰਾਨ ਪੰਜਾਬ ਵਿਚ ਮੌਸਮ ਸਾਫ ਰਹਿਣ ਦੀ ਸੰਭਾਵਨਾ ਹੈ। ਪੰਜਾਬ ਵਿਚ 8-12 ਤਰੀਕ ਤਕ ਮੌਸਮ ਸਾਫ ਰਹੇਗਾ ਤੇ ਇਸ ਤੋਂ ਬਾਅਦ ਬਦਲਵਾਈ ਬਣੇ ਰਹਿਣ ਦੀ ਸੰਭਾਵਨਾ ਹੈ। ਇਸ ਦੇ ਨਾਲ ਹੀ ਪੰਜਾਬ ਵਿਚ ਠੰਢ ਤੇਜ਼ੀ ਨਾਲ ਵਧਣ ਦੀ ਸੰਭਾਵਨਾ ਹੈ।

ਤੱਟਵਰਤੀ ਸੂਬਿਆਂ 'ਚ ਭਾਰੀ ਮੀਂਹ ਦਾ ਅਲਰਟ
ਮੌਸਮ ਵਿਭਾਗ ਨੇ ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ ਦੇ ਤੱਟਵਰਤੀ ਰਾਜਾਂ ਲਈ ਵਿਸ਼ੇਸ਼ ਚੇਤਾਵਨੀ ਜਾਰੀ ਕੀਤੀ ਹੈ।

8 ਨਵੰਬਰ: ਕੇਰਲ, ਮਾਹੇ, ਤਾਮਿਲਨਾਡੂ, ਪੁਡੂਚੇਰੀ ਅਤੇ ਕਰਾਈਕਲ 'ਚ ਭਾਰੀ ਮੀਂਹ ਦੀ ਸੰਭਾਵਨਾ ਹੈ।
9 ਨਵੰਬਰ: ਤਾਮਿਲਨਾਡੂ, ਪੁਡੂਚੇਰੀ, ਕਰਾਈਕਲ 'ਚ ਭਾਰੀ ਮੀਂਹ ਪੈ ਸਕਦਾ ਹੈ।
10 ਨਵੰਬਰ: ਤਾਮਿਲਨਾਡੂ, ਪੁਡੂਚੇਰੀ, ਕਰਾਈਕਲ 'ਚ ਮੀਂਹ ਜਾਰੀ ਰਹੇਗਾ।
11 ਨਵੰਬਰ: ਤਾਮਿਲਨਾਡੂ, ਪੁਡੂਚੇਰੀ, ਕਰਾਈਕਲ 'ਚ ਮੀਂਹ ਦੇ ਨਾਲ ਬੱਦਲ ਛਾਏ ਰਹਿਣਗੇ।
12-13 ਨਵੰਬਰ: ਇਨ੍ਹਾਂ ਰਾਜਾਂ 'ਚ ਤੂਫ਼ਾਨੀ ਹਵਾਵਾਂ ਨਾਲ ਭਾਰੀ ਮੀਂਹ ਪੈਣ ਦੀ ਸੰਭਾਵਨਾ ਹੈ।

ਹੋਰ ਰਾਜਾਂ 'ਚ ਵੀ ਮੀਂਹ ਪੈਣ ਦੀ ਸੰਭਾਵਨਾ
ਕੇਰਲ, ਨਾਗਾਲੈਂਡ, ਮਣੀਪੁਰ, ਮਿਜ਼ੋਰਮ, ਸਿੱਕਮ, ਅਸਾਮ, ਮੇਘਾਲਿਆ ਅਤੇ ਅਰੁਣਾਚਲ ਪ੍ਰਦੇਸ਼ 'ਚ ਵੀ ਹਲਕੀ ਤੋਂ ਦਰਮਿਆਨੀ ਬਾਰਿਸ਼ ਦੀ ਸੰਭਾਵਨਾ ਹੈ। ਇਨ੍ਹਾਂ ਸੂਬਿਆਂ 'ਚ ਮੀਂਹ ਦਾ ਅਸਰ ਬਾਕੀ ਸੂਬਿਆਂ ਦੇ ਨਾਲ-ਨਾਲ ਵਧਦੀ ਠੰਢ ਦੇ ਰੂਪ 'ਚ ਵੀ ਮਹਿਸੂਸ ਕੀਤਾ ਜਾ ਸਕਦਾ ਹੈ।

ਝਾਰਖੰਡ 'ਚ ਮੌਸਮ ਖੁਸ਼ਕ ਰਹੇਗਾ
ਮੌਸਮ ਵਿਭਾਗ ਅਨੁਸਾਰ ਅਗਲੇ ਚਾਰ ਦਿਨਾਂ (8 ਤੋਂ 11 ਨਵੰਬਰ) ਤੱਕ ਝਾਰਖੰਡ ਵਿੱਚ ਮੌਸਮ ਖੁਸ਼ਕ ਰਹੇਗਾ। ਹਾਲਾਂਕਿ, ਸਵੇਰੇ ਧੁੰਦ ਅਤੇ ਅੰਸ਼ਕ ਤੌਰ 'ਤੇ ਬੱਦਲ ਛਾਏ ਰਹਿਣ ਦੀ ਸੰਭਾਵਨਾ ਹੈ। ਇੱਥੇ ਵੱਧ ਤੋਂ ਵੱਧ ਤਾਪਮਾਨ 28-29 ਡਿਗਰੀ ਸੈਲਸੀਅਸ ਅਤੇ ਘੱਟੋ-ਘੱਟ ਤਾਪਮਾਨ 17 ਡਿਗਰੀ ਸੈਲਸੀਅਸ ਦੇ ਆਸ-ਪਾਸ ਹੋ ਸਕਦਾ ਹੈ।

ਦੇਸ਼ ਭਰ 'ਚ ਠੰਢ ਦਾ ਅਸਰ
ਦੇਸ਼ ਦੇ ਉੱਤਰੀ ਹਿੱਸਿਆਂ 'ਚ ਬਰਫਬਾਰੀ ਅਤੇ ਪੱਛਮੀ ਗੜਬੜੀ ਦੇ ਪ੍ਰਭਾਵ ਕਾਰਨ ਠੰਢ 'ਚ ਹੋਰ ਵਾਧਾ ਹੋਣ ਦੀ ਸੰਭਾਵਨਾ ਹੈ। ਜਿਵੇਂ-ਜਿਵੇਂ ਮੈਦਾਨੀ ਇਲਾਕਿਆਂ ਵਿੱਚ ਠੰਢ ਦਾ ਪ੍ਰਭਾਵ ਵਧਦਾ ਜਾ ਰਿਹਾ ਹੈ, ਧੁੰਦ ਕਾਰਨ ਦ੍ਰਿਸ਼ਟੀ ਵੀ ਘਟ ਸਕਦੀ ਹੈ।


author

Baljit Singh

Content Editor

Related News