ਹਿਮਾਚਲ ''ਚ ਬਰਫ਼ਬਾਰੀ ਕਾਰਨ ਵਧੀ ਠੰਡ, ਬਣੇ ਸੀਤ ਲਹਿਰ ਦੇ ਹਾਲਾਤ

Saturday, Dec 23, 2023 - 02:27 PM (IST)

ਸ਼ਿਮਲਾ- ਹਿਮਾਚਲ ਪ੍ਰਦੇਸ਼ ਦੇ ਕੁੱਲੂ, ਕਾਂਗੜਾ, ਸ਼ਿਮਲਾ ਮੰਡੀ ਅਤੇ ਕੁਝ ਹੋਰ ਥਾਵਾਂ 'ਤੇ ਸ਼ਨੀਵਾਰ ਸਵੇਰੇ ਮੀਂਹ ਪਿਆ ਅਤੇ ਬਰਫਬਾਰੀ ਹੋਈ, ਜਿਸ ਕਾਰਨ ਇੱਥੇ ਸੀਤ ਲਹਿਰ ਦੇ ਹਾਲਾਤ ਬਣ ਗਏ ਹਨ। ਮੌਸਮ ਵਿਭਾਗ ਨੇ ਕਿਹਾ ਕਿ ਕ੍ਰਿਸਮਸ ਤੋਂ ਪਹਿਲਾਂ ਲਾਹੌਲ ਸਪਿਤੀ, ਚੰਬਾ ਅਤੇ ਕਿਨੌਰ ਦੀਆਂ ਕਈ ਉੱਚੀਆਂ ਪਹਾੜੀਆਂ 'ਤੇ ਹਲਕੀ ਤੋਂ ਦਰਮਿਆਨੀ ਬਰਫਬਾਰੀ ਹੋਈ ਹੈ। ਪਿਛਲੇ ਇਕ ਮਹੀਨੇ ਤੋਂ ਤਿੰਨਾਂ ਜ਼ਿਲ੍ਹਿਆਂ 'ਚ ਜ਼ਿਆਦਾਤਰ ਥਾਵਾਂ 'ਤੇ ਤਾਪਮਾਨ ਜ਼ੀਰੋ ਤੋਂ ਹੇਠਾਂ ਹੈ।

ਇਹ ਵੀ ਪੜ੍ਹੋ- ਸੰਸਦ ਦੀ ਸੁਰੱਖਿਆ 'ਚ ਕੁਤਾਹੀ ਮਗਰੋਂ ਸਰਕਾਰ ਨੇ ਲਿਆ ਇਹ ਵੱਡਾ ਫ਼ੈਸਲਾ

ਸੂਬੇ ਦੇ ਧੌਲਾਧਾਰ ਪਹਾੜਾਂ ਅਤੇ ਕਾਂਗੜਾ ਜ਼ਿਲ੍ਹੇ ਦੇ ਬਾਰਾਬੰਗਲ, ਉੱਚੇ ਦਰੱਰੇ, ਕੁੱਲੂ ਅਤੇ ਸ਼ਿਮਲਾ ਦੇ ਉੱਚਾਈ ਵਾਲੇ ਖੇਤਰਾਂ 'ਚ ਬੱਦਲ ਛਾਏ ਹੋਏ ਹਨ, ਜਿਸ ਕਾਰਨ ਅਗਲੇ 24 ਘੰਟਿਆਂ 'ਚ ਮੀਂਹ ਅਤੇ ਬਰਫ਼ਬਾਰੀ ਦੀ ਸੰਭਾਵਨਾ ਹੈ। ਖ਼ਰਾਬ ਮੌਸਮ ਕਾਰਨ ਸਬੰਧਤ ਇਲਾਕਿਆਂ 'ਚ ਵੱਧ ਤੋਂ ਵੱਧ ਤਾਪਮਾਨ 'ਚ ਗਿਰਾਵਟ ਆਉਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਪ੍ਰਦੂਸ਼ਣ ਕਾਰਨ ਦਿੱਲੀ-NCR 'ਚ ਵਧੀ ਸਖ਼ਤੀ, ਉਸਾਰੀ ਅਤੇ ਢਾਹੁਣ ਵਾਲੇ ਸਾਰੇ ਕੰਮ ਬੰਦ

ਸ਼ਿਮਲਾ ਅਤੇ ਮਨਾਲੀ 'ਚ ਘੱਟੋ-ਘੱਟ ਤਾਪਮਾਨ 6 ਡਿਗਰੀ, ਨਾਰਕੰਡਾ 'ਚ 3 ਡਿਗਰੀ ਅਤੇ ਕੁਫ਼ਰੀ ਅਤੇ ਸੋਲਨ 'ਚ 4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਧਰਮਸ਼ਾਲਾ, ਊਨਾ, ਹਮੀਰਪੁਰ ਅਤੇ ਬਿਲਾਸਪੁਰ ਦੇ ਕਈ ਪਹਾੜੀ ਖੇਤਰਾਂ 'ਚ ਹਵਾ ਗੁਣਵੱਤਾ ਸੂਚਕ ਅੰਕ ਬਹੁਤ ਮਾੜੀ ਸ਼੍ਰੇਣੀ 'ਚ ਦਰਜ ਕੀਤਾ ਗਿਆ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


Tanu

Content Editor

Related News