ਕਸ਼ਮੀਰ ਦੇ ਕਈ ਇਲਾਕਿਆਂ ’ਚ ਵਧੀ ਠੰਢ, ਸ਼੍ਰੀਨਗਰ ’ਚ ਪਾਰਾ ਮਨਫੀ ਤੋਂ ਹੇਠਾਂ ਡਿੱਗਿਆ

Tuesday, Nov 24, 2026 - 09:56 AM (IST)

ਕਸ਼ਮੀਰ ਦੇ ਕਈ ਇਲਾਕਿਆਂ ’ਚ ਵਧੀ ਠੰਢ, ਸ਼੍ਰੀਨਗਰ ’ਚ ਪਾਰਾ ਮਨਫੀ ਤੋਂ ਹੇਠਾਂ ਡਿੱਗਿਆ

ਸ਼੍ਰੀਨਗਰ (ਏਜੰਸੀ)- ਕਸ਼ਮੀਰ ਦੇ ਕਈ ਇਲਾਕਿਆਂ ਵਿਚ ਐਤਵਾਰ ਰਾਤ ਸਰਦੀ ਦੇ ਇਸ ਮੌਸਮ ਦੀ ਹੁਣ ਤੱਕ ਦੀ ਸਭ ਤੋਂ ਠੰਢੀ ਰਾਤ ਰਹੀ ਅਤੇ ਇਸ ਦੌਰਾਨ ਘੱਟੋ-ਘੱਟ ਤਾਪਮਾਨ ਡਿੱਗ ਕੇ ਮਨਫੀ ਤੋਂ ਹੇਠਾਂ ਪਹੁੰਚ ਗਿਆ। ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਵਿਚ ਐਤਵਾਰ ਰਾਤ ਨੂੰ ਘੱਟੋ-ਘੱਟ ਤਾਪਮਾਨ ਡਿੱਗ ਕੇ ਮਨਫੀ ਤੋਂ 0.4 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। ਸ਼ੋਪੀਆਂ ਜੰਮੂ-ਕਸ਼ਮੀਰ ਦਾ ਸਭ ਤੋਂ ਠੰਢਾ ਸਥਾਨ ਰਿਹਾ, ਜਿੱਥੇ ਘੱਟੋ-ਘੱਟ ਤਾਪਮਾਨ ਮਨਫੀ ਤੋਂ 3.9 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਇਸ ਦੌਰਾਨ ਦਰਜ ਕੀਤਾ ਗਿਆ ਘੱਟੋ-ਘੱਟ ਤਾਪਮਾਨ ਇਸ ਮੌਸਮ ਦੇ ਆਮ ਤਾਪਮਾਨ ਨਾਲੋਂ ਅੱਧਾ ਡਿਗਰੀ ਸੈਲਸੀਅਸ ਘੱਟ ਰਿਹਾ।

ਮੌਸਮ ਵਿਭਾਗ ਦੇ ਅਧਿਕਾਰੀਆਂ ਅਨੁਸਾਰ, ਦੱਖਣੀ ਕਸ਼ਮੀਰ ਦਾ ਪ੍ਰਵੇਸ਼ ਦੁਆਰ ਕਹੇ ਜਾਣ ਵਾਲੇ ਕਾਜ਼ੀਗੁੰਡ ਵਿਚ ਘੱਟੋ-ਘੱਟ ਤਾਪਮਾਨ ਮਨਫੀ ਤੋਂ 1.6 ਡਿਗਰੀ ਸੈਲਸੀਅਸ ਘੱਟ ਦਰਜ ਕੀਤਾ ਗਿਆ। ਅਧਿਕਾਰੀਆਂ ਨੇ ਦੱਸਿਆ ਕਿ ਉੱਤਰੀ ਕਸ਼ਮੀਰ ਦੇ ਬਾਰਾਮੂਲਾ ਜ਼ਿਲੇ ਵਿਚ ਪ੍ਰਸਿੱਧ ਸਕੀ ਰਿਜ਼ੌਰਟ ਗੁਲਮਰਗ ਵਿਚ ਘੱਟੋ-ਘੱਟ ਤਾਪਮਾਨ ਮਨਫੀ ਤੋਂ 2 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ। ਉੱਥੇ ਹੀ, ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲੇ ਦੇ ਸੈਰ-ਸਪਾਟਾ ਸਥਾਨ ਪਹਿਲਗਾਮ ਵਿਚ ਪਾਰਾ ਡਿੱਗ ਕੇ ਮਨਫੀ ਤੋਂ 3.8 ਡਿਗਰੀ ਸੈਲਸੀਅਸ ਹੇਠਾਂ ਪਹੁੰਚ ਗਿਆ। ਇਹ ਇਸ ਮੌਸਮ ਦਾ ਹੁਣ ਤੱਕ ਦਾ ਸਭ ਤੋਂ ਘੱਟ ਤਾਪਮਾਨ ਹੈ।


author

cherry

Content Editor

Related News