ਵਧਦੀ ਠੰਡ ਕਾਰਨ ਬਦਲਿਆ ਸਕੂਲਾਂ ਦਾ ਸਮਾਂ
Thursday, Dec 12, 2024 - 05:58 PM (IST)
ਨੈਸ਼ਨਲ ਡੈਸਕ- ਕੜਾਕੇ ਦੀ ਠੰਡ ਸ਼ੁਰੂ ਹੋ ਗਈ ਹੈ, ਜਿਸ ਕਾਰਨ ਮੌਸਮ ਵਿਭਾਗ ਨੇ ਸੀਤ ਲਹਿਰ ਦਾ ਅਲਰਟ ਜਾਰੀ ਕੀਤਾ ਹੈ। ਪਹਾੜਾਂ 'ਤੇ ਬਰਫ਼ਬਾਰੀ ਕਾਰਨ ਮੈਦਾਨੀ ਇਲਾਕਿਆਂ 'ਚ ਠਾਰ ਵਧ ਗਿਆ। ਵਧਦੀ ਠੰਡ ਕਾਰਨ ਸਕੂਲਾਂ ਦਾ ਸਮਾਂ ਬਦਲਣ ਦੇ ਨਿਰਦੇਸ਼ ਜਾਰੀ ਕੀਤੇ ਗਏ ਹਨ। ਮੱਧ ਪ੍ਰਦੇਸ਼ 'ਚ ਕੜਾਕੇ ਦੀ ਠੰਡ ਕਾਰਨ ਭੋਪਾਲ ਸਣੇ ਸੂਬੇ ਦੇ ਕਈ ਜ਼ਿਲ੍ਹਿਆਂ 'ਚ ਸਕੂਲਾਂ ਦਾ ਸਮਆਂ ਬਦਲਿਆ ਗਿਆ ਹੈ। ਜ਼ਿਲ੍ਹਾ ਕੁਲੈਕਟਰ ਵਲੋਂ ਜਾਰੀ ਹੁਕਮਾਂ ਅਨੁਸਾਰ ਸਵੇਰੇ 9 ਵਜੇ ਤੋਂ ਪਹਿਲਾਂ ਸਕੂਲ ਨਹੀਂ ਖੁੱਲ੍ਹਣਗੇ। ਇਹ ਹੁਕਮ ਸਾਰੇ ਪ੍ਰਾਈਵੇਟ ਸਕੂਲਾਂ ਲਈ ਵੀ ਹਨ। ਹੁਣ ਤੱਕ ਭੋਪਾਲ, ਇੰਦੌਰ, ਸਾਗਰ, ਰੀਵਾ ਅਤੇ ਬੈਤੂਲ ਸਣੇ ਕਈ ਜ਼ਿਲ੍ਹਿਆਂ ਦੇ ਕੁਲੈਕਟਰਾਂ ਵਲੋਂ ਸਕੂਲਾਂ ਨੂੰ ਖੋਲ੍ਹਣ ਦਾ ਸਮਾਂ ਬਦਲਣ ਦੇ ਹੁਕਮ ਜਾਰੀ ਕੀਤੇ ਜਾ ਚੁੱਕੇ ਹਨ। ਇਹ ਫ਼ੈਸਲਾ ਤਾਪਮਾਨ 'ਚ ਅਚਾਨਕ ਗਿਰਾਵਟ ਤੋਂ ਬਾਅਦ ਲਿਆ ਗਿਆ ਹੈ।
ਇਹ ਵੀ ਪੜ੍ਹੋ : ਮੰਗਲਵਾਰ ਤੇ ਵੀਰਵਾਰ ਹੋਇਆ ਛੁੱਟੀ ਦਾ ਐਲਾਨ, ਨੋਟੀਫਿਕੇਸ਼ਨ ਜਾਰੀ
ਭਾਰਤੀ ਮੌਸਮ ਵਿਭਾਗ (IMD) ਦੇ ਇਕ ਬਿਆਨ ਮੁਤਾਬਕ ਪੱਛਮੀ ਰਾਜਸਥਾਨ ਵਿਚ 9 ਦਸੰਬਰ ਤੋਂ 14 ਦਸੰਬਰ ਤੱਕ ਸੀਤ ਲਹਿਰ ਦੇ ਹਾਲਾਤ ਹੋਣ ਦੀ ਸੰਭਾਵਨਾ ਹੈ, ਜਦੋਂ ਕਿ ਪੰਜਾਬ, ਹਰਿਆਣਾ-ਚੰਡੀਗੜ੍ਹ ਅਤੇ ਪੱਛਮੀ ਉੱਤਰ ਪ੍ਰਦੇਸ਼ ਵਿਚ ਵਾਲੀ ਸੀਤ ਲਹਿਰ ਦੀ ਸਥਿਤੀ ਰਹੇਗੀ। ਦਰਅਸਲ, ਜੰਮੂ-ਕਸ਼ਮੀਰ ਤੇ ਹਿਮਾਚਲ ਪ੍ਰਦੇਸ਼ ਵਿਚ ਬਰਫ਼ਬਾਰੀ ਜਾਰੀ ਹੈ। ਇੱਥੇ ਪੱਛਮੀ ਗੜਬੜੀ ਦਾ ਅਸਰ ਵੇਖਣ ਨੂੰ ਮਿਲ ਰਿਹਾ ਹੈ। ਪਹਾੜਾਂ 'ਤੇ ਹੋ ਰਹੀ ਬਰਫ਼ਬਾਰੀ ਕਾਰਨ ਹੀ ਪੰਜਾਬ ਵਿਚ ਠੰਡ ਵੱਧ ਰਹੀ ਹੈ। ਉੱਥੇ ਹੀ ਅਗਲੇ ਹਫ਼ਤੇ ਤਕ ਬਾਰਿਸ਼ ਦੇ ਅਸਾਰ ਨਹੀਂ ਬਣ ਰਹੇ। ਅੱਜ ਜਿੱਥੇ ਸੀਤ ਲਹਿਰ ਦਾ ਅਲਰਟ ਜਾਰੀ ਹੈ, ਉੱਥੇ ਹੀ ਜ਼ਿਆਦਾਤਰ ਸ਼ਹਿਰਾਂ ਵਿਚ ਦੁਪਹਿਰ ਵੇਲੇ ਧੁੱਪ ਵੀ ਖਿੜੀ ਰਹੇਗੀ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8