ਸੀਤ ਲਹਿਰ ਦਾ ਕਹਿਰ ਜਾਰੀ, 14 ਜਨਵਰੀ ਤੱਕ ਸਕੂਲਾਂ ਅਤੇ ਆਂਗਣਵਾੜੀ ਕੇਂਦਰਾਂ 'ਚ ਛੁੱਟੀਆਂ
Friday, Jan 05, 2024 - 04:59 PM (IST)
ਬਾਂਦਾ- ਉੱਤਰ ਭਾਰਤ ਵਿਚ ਇਸ ਸਮੇਂ ਕੜਾਕੇ ਦੀ ਠੰਡ ਪੈ ਰਹੀ ਹੈ। ਸੀਤ ਲਹਿਰ ਦਾ ਕਹਿਰ ਜਾਰੀ ਹੈ, ਜਿਸ ਕਾਰਨ ਹੱਡ ਚੀਰਵੀਂ ਠੰਡ ਪੈ ਰਹੀ ਹੈ। ਇਸ ਠੰਡ ਵਿਚ ਸਵੇਰੇ-ਸਵੇਰੇ ਬੱਚਿਆਂ ਦਾ ਸਕੂਲ ਜਾਣਾ ਔਖਾ ਹੁੰਦਾ ਜਾ ਰਿਹਾ ਹੈ। ਛੋਟੇ ਬੱਚਿਆਂ ਨੂੰ ਠੰਡ ਤੋਂ ਬਚਾਅ ਕੇ ਰੱਖਣ ਲਈ ਸਾਰੇ ਪ੍ਰਾਇਮਰੀ, ਜੂਨੀਅਰ ਹਾਈ ਸਕੂਲ ਅਤੇ ਆਂਗਣਬਾੜੀ ਕੇਂਦਰਾਂ 'ਚ ਆਉਣ ਵਾਲੀ 14 ਜਨਵਰੀ ਤੱਕ ਛੁੱਟੀਆਂ ਦਾ ਐਲਾਨ ਕੀਤਾ ਗਿਆ ਹੈ। ਇਹ ਐਲਾਨ ਉੱਤਰ ਪ੍ਰਦੇਸ਼ ਦੇ ਬਾਂਦਾ ਜ਼ਿਲ੍ਹੇ ਵਿਚ ਸੀਤ ਲਹਿਰ ਨੂੰ ਵੇਖਦੇ ਹੋਏ ਕੀਤਾ ਗਿਆ ਹੈ।
ਇਹ ਵੀ ਪੜ੍ਹੋ- ਠੰਡ ਦਾ ਕਹਿਰ ਜਾਰੀ; ਸਕੂਲਾਂ 'ਚ ਫਿਰ ਤੋਂ ਹੋਇਆ ਛੁੱਟੀਆਂ ਦਾ ਐਲਾਨ, ਸਮਾਂ ਵੀ ਬਦਲਿਆ
ਜ਼ਿਲ੍ਹਾ ਅਧਿਕਾਰੀ ਦੁਰਗਾ ਸ਼ਕਤੀ ਨਾਗਪਾਲ ਨੇ ਸ਼ੁੱਕਰਵਾਰ ਨੂੰ ਜਾਰੀ ਹੁਕਮ ਵਿਚ ਕਿਹਾ ਕਿ ਸੀਤ ਲਹਿਰ ਤੋਂ ਬਚਾਅ ਲਈ ਜ਼ਿਲ੍ਹੇ ਦੇ ਸਾਰੇ ਪ੍ਰਾਇਮਰੀ ਅਤੇ ਜੂਨੀਅਰ ਹਾਈ ਸਕੂਲ 14 ਜਨਵਰੀ ਤੱਕ ਬੰਦ ਰਹਿਣਗੇ। ਉਨ੍ਹਾਂ ਨੇ ਕਿਹਾ ਕਿ ਜ਼ਿਲ੍ਹੇ ਦੇ ਆਂਗਣਬਾੜੀ ਕੇਂਦਰਾਂ 'ਚ ਆਉਣ ਵਾਲੇ ਪ੍ਰਾਇਮਰੀ ਸਕੂਲਾਂ ਦੇ ਬੱਚੇ ਘੱਟ ਉਮਰ ਦੇ ਹੁੰਦੇ ਹਨ। ਠੰਡ ਤੋਂ ਬਚਾਅ ਲਈ ਕੋਈ ਸਾਧਨ ਉਪਲਬਧ ਨਹੀਂ ਹਨ।
ਇਹ ਵੀ ਪੜ੍ਹੋ- ਸਾਬਕਾ ਵਿਧਾਇਕ ਦਿਲਬਾਗ ਦੇ ਘਰ ਈਡੀ ਦੀ ਛਾਪੇਮਾਰੀ, 5 ਕਰੋੜ ਨਕਦ ਤੇ ਸੋਨਾ ਬਰਾਮਦ
ਇਸ ਲਈ ਕੇਂਦਰਾਂ ਵਿਚ ਆਉਣ ਵਾਲੇ 6 ਸਾਲ ਤੱਕ ਦੇ ਬੱਚਿਆਂ ਨੂੰ ਠੰਡ ਤੋਂ ਬਚਾਉਣ ਲਈ 14 ਜਨਵਰੀ ਤੱਕ ਸਾਰੇ ਆਂਗਣਵਾੜੀ ਕੇਂਦਰਾਂ 'ਚ ਛੁੱਟੀ ਰਹੇਗੀ ਪਰ ਇਸ ਸਮੇਂ ਦੌਰਾਨ ਸਾਰੇ ਆਂਗਣਵਾੜੀ ਕੇਂਦਰ ਖੁੱਲ੍ਹੇ ਰਹਿਣਗੇ ਅਤੇ ਆਂਗਣਵਾੜੀ ਵਰਕਰਾਂ ਅਤੇ ਸਹਾਇਕਾਂ ਵਲੋਂ ਘਰ-ਘਰ ਰਾਸ਼ਨ ਵੰਡ ਕੇ ਸਮਾਜਿਕ ਗਤੀਵਿਧੀਆਂ ਦੇ ਨਾਲ-ਨਾਲ ਹੋਰ ਸਰਕਾਰੀ ਕੰਮਾਂ ਨੂੰ ਚਲਾਉਣਾ ਮੁੜ ਸ਼ੁਰੂ ਕੀਤਾ ਜਾਵੇਗਾ।
ਇਹ ਵੀ ਪੜ੍ਹੋ- ਪਿਤਾ ਨਾਲ ਭਰਾ ਨੂੰ ਸਕੂਲ ਛੱਡਣ ਗਈ ਡੇਢ ਸਾਲ ਦੀ ਬੱਚੀ ਨੂੰ ਬੱਸ ਨੇ ਕੁਚਲਿਆ, ਮਿਲੀ ਦਰਦਨਾਕ ਮੌਤ
ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8