ਕਸ਼ਮੀਰ ''ਚ ਸ਼ੀਤ ਲਹਿਰ ਜਾਰੀ, ਕਈ ਥਾਵਾਂ ''ਤੇ ਪਾਰਾ ਸਿਫ਼ਰ ਤੋਂ ਹੇਠਾਂ
Sunday, Dec 10, 2023 - 06:05 PM (IST)
ਸ੍ਰੀਨਗਰ (ਭਾਸ਼ਾ)- ਕਸ਼ਮੀਰ ਘਾਟੀ 'ਚ ਸ਼ੀਤ ਲਹਿਰ ਜਾਰੀ ਹੈ, ਕਿਉਂਕਿ ਬੀਤੀ ਰਾਤ ਪਾਰਾ ਸਿਫ਼ਰ ਤੋਂ ਕਈ ਡਿਗਰੀ ਹੇਠਾਂ ਚਲਾ ਗਿਆ। ਅਧਿਕਾਰੀਆਂ ਨੇ ਐਤਵਾਰ ਨੂੰ ਦੱਸਿਆ ਕਿ ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ 'ਚ ਸ਼ਨੀਵਾਰ ਰਾਤ ਨੂੰ ਪਾਰਾ ਜ਼ੀਰੋ ਤੋਂ ਹੇਠਾਂ 4.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਪਿਛਲੀ ਰਾਤ ਇਹ ਜ਼ੀਰੋ ਤੋਂ ਹੇਠਾਂ 4.6 ਡਿਗਰੀ ਸੈਲਸੀਅਸ ਸੀ।
ਇਹ ਵੀ ਪੜ੍ਹੋ- 3 ਪੀੜੀਆਂ ਤੋਂ ਫੌਜ ਦੀ ਨੌਕਰੀ ਕਰਦਾ ਆ ਰਿਹਾ ਪਰਿਵਾਰ, ਹੁਣ ਧੀ ਨੇ ਵੀ ਫਲਾਇੰਗ ਅਫ਼ਸਰ ਬਣ ਕੀਤਾ ਨਾਂ ਰੋਸ਼ਨ
ਉਨ੍ਹਾਂ ਦੱਸਿਆ ਕਿ ਦੱਖਣੀ ਕਸ਼ਮੀਰ ਦੇ ਅਨੰਤਨਾਗ ਜ਼ਿਲ੍ਹੇ ਦੇ ਪਹਿਲਗਾਮ, ਜੋ ਕਿ ਅਮਰਨਾਥ ਯਾਤਰਾ ਦੇ ਆਧਾਰ ਕੈਂਪਾਂ ਵਿੱਚੋਂ ਇੱਕ ਹੈ, ਵਿੱਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 5.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਇੱਕ ਰਾਤ ਪਹਿਲਾਂ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 5.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ ਸੀ ।
ਇਹ ਵੀ ਪੜ੍ਹੋ- ਧੁੰਦ ਦੀ ਆੜ ’ਚ ਸਮੱਗਲਰਾਂ ਨੇ ਵਧਾਈ ਹਲਚਲ, BSF ਸਮੇਤ ਕੇਂਦਰ ਤੇ ਸੂਬੇ ਦੀਆਂ ਸੁਰੱਖਿਆ ਏਜੰਸੀਆਂ ਅਲਰਟ
ਅਧਿਕਾਰੀਆਂ ਨੇ ਦੱਸਿਆ ਕਿ ਬਾਰਾਮੂਲਾ ਜ਼ਿਲ੍ਹੇ ਦੇ ਮਸ਼ਹੂਰ ਸੈਰ-ਸਪਾਟਾ ਸਥਾਨ ਗੁਲਮਰਗ 'ਚ ਪਾਰਾ ਸਿਫ਼ਰ ਤੋਂ 4.2 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਕਾਜ਼ੀਗੁੰਡ ਵਿੱਚ ਘੱਟੋ-ਘੱਟ ਤਾਪਮਾਨ ਸਿਫ਼ਰ ਤੋਂ 3.0 ਡਿਗਰੀ ਸੈਲਸੀਅਸ ਹੇਠਾਂ, ਕੋਕਰਨਾਗ ਵਿੱਚ ਸਿਫ਼ਰ ਤੋਂ 2.0 ਡਿਗਰੀ ਸੈਲਸੀਅਸ ਅਤੇ ਕੁਪਵਾੜਾ ਵਿੱਚ ਸਿਫ਼ਰ ਤੋਂ 3.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਮੌਸਮ ਵਿਭਾਗ ਨੇ ਕਿਹਾ ਕਿ ਆਮ ਤੌਰ 'ਤੇ ਬੱਦਲ ਛਾਏ ਰਹਿਣਗੇ ਪਰ 16 ਦਸੰਬਰ ਤੱਕ ਮੌਸਮ ਮੁੱਖ ਤੌਰ 'ਤੇ ਖੁਸ਼ਕ ਰਹੇਗਾ। ਉਸ ਨੇ ਰਾਤ ਦੇ ਤਾਪਮਾਨ 'ਚ ਕੁਝ ਡਿਗਰੀ ਦੀ ਗਿਰਾਵਟ ਦੀ ਭਵਿੱਖਬਾਣੀ ਕੀਤੀ ਹੈ।
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8