ਉੱਤਰ ਭਾਰਤ ''ਚ ਸੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ

Wednesday, Jan 17, 2024 - 03:20 PM (IST)

ਉੱਤਰ ਭਾਰਤ ''ਚ ਸੀਤ ਲਹਿਰ ਦਾ ਕਹਿਰ ਜਾਰੀ, ਸੰਘਣੀ ਧੁੰਦ ਤੋਂ ਅਜੇ ਨਹੀਂ ਮਿਲੇਗੀ ਰਾਹਤ

ਨਵੀਂ ਦਿੱਲੀ- ਦੇਸ਼ ਭਰ ਵਿਚ ਇਸ ਸਮੇਂ ਠੰਡ ਦਾ ਕਹਿਰ ਜਾਰੀ ਹੈ। ਉੱਤਰ ਭਾਰਤ ਦੇ ਕਈ ਸੂਬੇ ਸੰਘਣੀ ਧੁੰਦ ਦੀ ਲਪੇਟ 'ਚ ਹਨ। ਦਿੱਲੀ ਸਮੇਤ ਪੂਰੇ ਉੱਤਰ ਭਾਰਤ 'ਚ ਸੀਤ ਲਹਿਰ ਜਾਰੀ ਹੈ। ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਜ਼ਿਆਦਾਤਰ ਹਿੱਸਿਆਂ 'ਚ ਘੱਟ ਤੋਂ ਘੱਟ ਤਾਪਮਾਨ 5 ਡਿਗਰੀ ਸੈਲਸੀਅਸ ਦਰਮਿਆਨ ਪਹੁੰਚ ਗਿਆ। ਉੱਥੇ ਹੀ ਉੱਤਰ ਪ੍ਰਦੇਸ਼, ਰਾਜਸਥਾਨ, ਉੱਤਰੀ ਮੱਧ ਪ੍ਰਦੇਸ਼, ਬਿਹਾਰ, ਉੱਤਰ ਪ੍ਰਦੇਸ਼ ਅਤੇ ਝਾਰਖੰਡ ਦੇ ਕਈ ਹਿੱਸਿਆਂ ਵਿਚ ਤਾਪਮਾਨ 6-10 ਡਿਗਰੀ ਸੈਲਸੀਅਸ ਦਰਮਿਆਨ ਰਿਹਾ। 

ਇਹ ਵੀ ਪੜ੍ਹੋ- ਸੀਤ ਲਹਿਰ ਦਾ ਕਹਿਰ ਜਾਰੀ; ਸੰਘਣੀ ਧੁੰਦ ਕਾਰਨ ਉਡਾਣਾਂ 'ਚ ਦੇਰੀ, ਯਾਤਰੀ ਪਰੇਸ਼ਾਨ

ਮੌਸਮ ਵਿਭਾਗ ਦਾ ਕਹਿਣਾ ਹੈ ਕਿ ਅਜੇ ਠੰਡ ਤੋਂ ਰਾਹਤ ਨਹੀਂ ਮਿਲਣ ਵਾਲੀ ਹੈ। ਸੰਘਣੀ ਧੁੰਦ ਛਾਈ ਰਹੇਗੀ। ਹਾਲਾਂਕਿ ਦਿਨ ਦੇ ਸਮੇਂ ਧੁੱਪ ਨਿਕਲਣ ਮਗਰੋਂ ਮੌਸਮ ਸਾਫ ਹੋਣ ਦੀ ਉਮੀਦ ਹੈ। 17 ਜਨਵਰੀ ਨੂੰ ਹੀ ਅਰੁਣਾਚਲ ਪ੍ਰਦੇਸ਼, ਆਸਾਮ, ਮੇਘਾਲਿਆ, ਨਾਗਾਲੈਂਡ ਅਤੇ ਸਿੱਕਮ ਵਿਚ ਗੜੇਮਾਰੀ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਸੰਘਣੀ ਧੁੰਦ ਬਣੀ ਯਾਤਰੀਆਂ ਲਈ ਵੱਡੀ ਪਰੇਸ਼ਾਨੀ, 110 ਤੋਂ ਵੱਧ ਉਡਾਣਾਂ 'ਚ ਦੇਰੀ, 25 ਰੱਦ

17 ਤੋਂ 18 ਜਨਵਰੀ ਤੱਕ ਪੰਜਾਬ, ਹਰਿਆਣਾ, ਚੰਡੀਗੜ੍ਹ ਅਤੇ ਦਿੱਲੀ ਦੇ ਕਈ ਹਿੱਸਿਆ ਵਿਚ ਅਤੇ 19 ਤੋਂ 22 ਜਨਵਰੀ ਦੌਰਾਨ ਕੁਝ ਹਿੱਸਿਆਂ 'ਚ ਰਾਤ ਅਤੇ ਸਵੇਰ ਦੇ ਸਮੇਂ ਕੁਝ ਘੰਟਿਆਂ ਲਈ ਸੰਘਣੀ ਧੁੰਦ ਛਾਈ ਰਹਿਣ ਦੀ ਸੰਭਾਵਨਾ ਹੈ। ਅਗਲੇ 24 ਘੰਟਿਆਂ ਦੌਰਾਨ ਉੱਤਰ-ਪੱਛਮੀ ਭਾਰਤ ਵਿਚ ਘੱਟ ਤੋਂ ਘੱਟ ਤਾਪਮਾਨ 'ਚ 2 ਡਿਗਰੀ ਸੈਲਸੀਅਸ ਦਾ ਵਾਧਾ ਹੋਣ ਦੀ ਸੰਭਾਵਨਾ ਹੈ। ਉੱਥੇ ਹੀ 18 ਤੋਂ 21 ਤਾਰੀਖ਼ ਨੂੰ ਵੀ ਪੰਜਾਬ ਦੇ ਕਈ ਹਿੱਸਿਆਂ ਵਿਚ ਸੀਤ ਲਹਿਰ ਜਾਰੀ ਰਹਿਣ ਦੀ ਸੰਭਾਵਨਾ ਹੈ।

ਇਹ ਵੀ ਪੜ੍ਹੋ- ਅਯੁੱਧਿਆ ਤੋਂ ਕਰੋ ਹਨੂੰਮਾਨਗੜ੍ਹੀ ਮੰਦਰ ਦੇ ਦਰਸ਼ਨ, ਜਾਣੋ ਇਸ ਜਗ੍ਹਾ ਦਾ ਇਤਿਹਾਸ

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Tanu

Content Editor

Related News