ਸੀਤ ਲਹਿਰ ਦੇ ਕਹਿਰ ਦਰਮਿਆਨ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਧਾਈਆਂ ਗਈਆਂ ਛੁੱਟੀਆਂ

Sunday, Jan 07, 2024 - 03:01 PM (IST)

ਸੀਤ ਲਹਿਰ ਦੇ ਕਹਿਰ ਦਰਮਿਆਨ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਵਧਾਈਆਂ ਗਈਆਂ ਛੁੱਟੀਆਂ

ਨਵੀਂ ਦਿੱਲੀ (ਭਾਸ਼ਾ)- ਸੀਤ ਲਹਿਰ ਦੀ ਸਥਿਤੀ ਨੂੰ ਦੇਖਦੇ ਹੋਏ ਸਾਰੇ ਸਕੂਲਾਂ 'ਚ ਪ੍ਰਾਇਮਰੀ ਜਮਾਤਾਂ ਦੇ ਵਿਦਿਆਰਥੀਆਂ ਲਈ ਸਰਦੀਆਂ ਦੀਆਂ ਛੁੱਟੀਆਂ 12 ਜਨਵਰੀ ਤੱਕ ਵਧਾ ਦਿੱਤੀਆਂ ਗਈਆਂ ਹਨ। ਦਿੱਲੀ ਦੀ ਸਿੱਖਿਆ ਮੰਤਰੀ ਆਤਿਸ਼ੀ ਨੇ ਐਤਵਾਰ ਨੂੰ ਇਹ ਜਾਣਕਾਰੀ ਦਿੱਤੀ। ਇਸ ਤੋਂ ਪਹਿਲਾਂ ਐਤਵਾਰ 7 ਜਨਵਰੀ ਤੱਕ ਸਰਦੀਆਂ ਦੀਆਂ ਛੁੱਟੀਆਂ ਤੋਂ ਬਾਅਦ ਸਕੂਲ ਸੋਮਵਾਰ ਨੂੰ ਮੁੜ ਸ਼ੁਰੂ ਹੋਣ ਵਾਲੇ ਸਨ।

PunjabKesari

ਆਤਿਸ਼ੀ ਨੇ 'ਐਕਸ' 'ਤੇ ਇਕ ਪੋਸਟ 'ਚ ਕਿਹਾ,''ਠੰਡ ਦੇ ਮੌਜੂਦਾ ਪ੍ਰਕੋਪ ਕਾਰਨ ਦਿੱਲੀ 'ਚ ਨਰਸਰੀ ਤੋਂ 5ਵੀਂ ਜਮਾਤ ਤੱਕ ਦੇ ਵਿਦਿਆਰਥੀਆਂ ਲਈ ਸਕੂਲ ਅਗਲੇ 5 ਦਿਨਾਂ ਤੱਕ ਬੰਦ ਰਹਿਣਗੇ।'' ਦਿੱਲੀ ਇਸ ਸਮੇਂ ਸੀਤ ਲਹਿਰ ਦੀ ਲਪੇਟ 'ਚ ਹੈ ਅਤੇ ਭਾਰਤੀ ਮੌਸਮ ਵਿਗਿਆਨ ਵਿਭਾਗ ਨੇ ਅਗਲੇ ਕੁਝ ਦਿਨਾਂ 'ਚ ਸੰਘਣੀ ਧੁੰਦ, ਹਲਕਾ ਮੀਂਹ ਅਤੇ ਤਾਪਮਾਨ 'ਚ ਗਿਰਾਵਟ ਦਾ ਅਨੁਮਾਨ ਜਤਾਇਆ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News