Srinagar Weather : ਸ਼੍ਰੀਨਗਰ ''ਚ ਰਿਕਾਰਡ ਹੋਈ ਸਭ ਤੋਂ ਠੰਡੀ ਰਾਤ, ਪਾਰਾ ਸਿਫ਼ਰ ਤੋਂ ਹੇਠਾਂ
Tuesday, Dec 10, 2024 - 04:00 PM (IST)
ਸ੍ਰੀਨਗਰ : ਜੰਮੂ-ਕਸ਼ਮੀਰ ਦੀ ਗਰਮੀਆਂ ਦੀ ਰਾਜਧਾਨੀ ਸ਼੍ਰੀਨਗਰ ਸਮੇਤ ਜ਼ਿਆਦਾਤਰ ਇਲਾਕਿਆਂ 'ਚ ਸੀਤ ਲਹਿਰ ਨੇ ਪੂਰੇ ਕਸ਼ਮੀਰ 'ਚ ਆਪਣੀ ਪਕੜ ਮਜ਼ਬੂਤ ਕਰ ਦਿੱਤੀ ਹੈ, ਜਿਸ 'ਚ ਸੀਜ਼ਨ ਦੀ ਸਭ ਤੋਂ ਠੰਡੀ ਰਾਤ ਰਿਕਾਰਡ ਕੀਤੀ ਗਈ ਹੈ। ਪ੍ਰਾਪਤ ਜਾਣਕਾਰੀ ਅਨੁਸਾਰ ਸ੍ਰੀਨਗਰ ਵਿੱਚ ਇਸ ਸੀਜ਼ਨ ਦਾ ਸਭ ਤੋਂ ਘੱਟ ਤਾਪਮਾਨ ਮਨਫ਼ੀ 5.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜੋ ਇੱਥੇ ਦੀ ਸਭ ਤੋਂ ਠੰਡੀ ਰਾਤ ਸੀ, ਜਦਕਿ ਸੋਨਮਰਗ ਜ਼ੀਰੋ ਤੋਂ 9.7 ਡਿਗਰੀ ਸੈਲਸੀਅਸ ਤਾਪਮਾਨ ਨਾਲ ਸਭ ਤੋਂ ਠੰਡਾ ਸਥਾਨ ਰਿਹਾ। ਇਸ ਤੋਂ ਇਲਾਵਾ ਪ੍ਰਸਿੱਧ ਸਕੀ-ਰਿਜ਼ੌਰਟ ਗੁਲਮਰਗ ਦੂਜੇ ਸਭ ਤੋਂ ਠੰਡੇ ਸਥਾਨ 'ਤੇ ਰਿਹਾ, ਜਿੱਥੇ ਪਾਰਾ ਜ਼ੀਰੋ ਤੋਂ 9.0 ਡਿਗਰੀ ਸੈਲਸੀਅਸ ਹੇਠਾਂ ਦਰਜ ਕੀਤਾ ਗਿਆ।
ਇਹ ਵੀ ਪੜ੍ਹੋ - ਨਿੱਜੀ ਬੱਸ ਨਾਲ ਵਾਪਰਿਆ ਵੱਡਾ ਹਾਦਸਾ, 2 ਦਰਜਨ ਦੇ ਕਰੀਬ ਸਵਾਰੀਆਂ ਸਨ ਸਵਾਰ, ਰੈਸਕਿਓ ਜਾਰੀ
ਮਸ਼ਹੂਰ ਸੈਰ-ਸਪਾਟਾ ਸਥਾਨ ਪਹਿਲਗਾਮ ਦਾ ਘੱਟੋ-ਘੱਟ ਤਾਪਮਾਨ ਮਨਫ਼ੀ 8.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਦੱਖਣੀ ਕਸ਼ਮੀਰ ਦੇ ਸ਼ੋਪੀਆਂ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ 8.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ, ਕਸ਼ਮੀਰ ਦੇ ਪ੍ਰਵੇਸ਼ ਦੁਆਰ ਕਾਜ਼ੀਗੁੰਡ ਵਿੱਚ ਘੱਟੋ-ਘੱਟ ਤਾਪਮਾਨ ਜ਼ੀਰੋ ਤੋਂ ਹੇਠਾਂ 6.4 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ, ਜਦੋਂ ਕਿ ਉੱਤਰੀ ਕਸ਼ਮੀਰ ਦੇ ਕੁਪਵਾੜਾ ਵਿੱਚ ਘੱਟੋ-ਘੱਟ ਤਾਪਮਾਨ 4.5 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਦੱਖਣੀ ਕਸ਼ਮੀਰ ਦੇ ਕੋਕਰਨਾਗ ਵਿੱਚ ਘੱਟੋ-ਘੱਟ ਤਾਪਮਾਨ ਮਨਫ਼ੀ 4.0 ਡਿਗਰੀ ਸੈਲਸੀਅਸ ਦਰਜ ਕੀਤਾ ਗਿਆ। ਇਸ ਤੋਂ ਇਲਾਵਾ ਇੱਥੋਂ ਦੇ ਮੌਸਮ ਵਿਭਾਗ ਦੇ ਡਾਇਰੈਕਟਰ ਡਾ: ਮੁਖਤਾਰ ਨੇ ਅਗਲੇ 10 ਦਿਨਾਂ ਤੱਕ ਭਾਰੀ ਮੀਂਹ ਨਾ ਪੈਣ ਦੀ ਭਵਿੱਖਬਾਣੀ ਕੀਤੀ ਹੈ।
ਇਹ ਵੀ ਪੜ੍ਹੋ - School Holidays: ਸਰਦੀਆਂ ਦੀਆਂ ਛੁੱਟੀਆਂ 'ਤੇ 2 ਮਹੀਨੇ ਬੰਦ ਰਹਿਣਗੇ ਸਕੂਲ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8