ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3 ਗੰਭੀਰ ਜ਼ਖ਼ਮੀ

Tuesday, Feb 17, 2026 - 01:01 PM (IST)

ਕਾਲਜ 'ਚ ਖ਼ੂਨੀ ਝੜਪ: ਵਿਦਿਆਰਥੀਆਂ ਨੂੰ ਚਾਕੂ ਨਾਲ ਵਿੰਨ੍ਹਿਆ, ਇਕ ਦੀ ਮੌਤ, 3 ਗੰਭੀਰ ਜ਼ਖ਼ਮੀ

ਲਾਤੂਰ : ਮਹਾਰਾਸ਼ਟਰ ਦੇ ਲਾਤੂਰ ਸ਼ਹਿਰ ਤੋਂ ਇਕ ਬੇਹੱਦ ਮੰਦਭਾਗੀ ਅਤੇ ਦਿਲ ਦਹਿਲਾ ਦੇਣ ਵਾਲੀ ਖ਼ਬਰ ਸਾਹਮਣੇ ਆਈ ਹੈ। ਇੱਥੋਂ ਦੇ ਔਸਾ ਰੋਡ ਸਥਿਤ ਇਕ ਨਾਮੀ ਕਾਲਜ ਵਿੱਚ ਵਿਦਿਆਰਥੀਆਂ ਦੇ ਦੋ ਗੁੱਟਾਂ ਵਿਚਾਲੇ ਖ਼ੂਨੀ ਝੜਪ ਹੋਣ ਦੀ ਸੂਚਨਾ ਮਿਲੀ। ਇਸ ਝੜਪ ਦੌਰਾਨ ਇਕ ਵਿਦਿਆਰਥੀ ਦਾ ਚਾਕੂ ਮਾਰ ਕੇ ਬੜੀ ਬੇਰਹਿਮੀ ਨਾਲ ਕਤਲ ਕਰ ਦਿੱਤਾ ਗਿਆ। ਇਸ ਹਿੰਸਕ ਵਾਰਦਾਤ ਵਿੱਚ ਤਿੰਨ ਹੋਰ ਵਿਦਿਆਰਥੀ ਗੰਭੀਰ ਰੂਪ ਵਿੱਚ ਜ਼ਖ਼ਮੀ ਹੋ ਗਏ ਹਨ, ਜਿਨ੍ਹਾਂ ਨੂੰ ਇਲਾਜ ਲਈ ਹਸਪਤਾਲ ਦਾਖਲ ਕਰਵਾਇਆ ਗਿਆ।

ਇਹ ਵੀ ਪੜ੍ਹੋ : IG ਦਫ਼ਤਰ ਨੇੜੇ ਗੈਂਗਵਾਰ! ਗੈਂਗਸਟਰ ਦਿਨੇਸ਼ ਗੋਗਾ 'ਤੇ ਵਰ੍ਹਾਈਆਂ 22 ਗੋਲੀਆਂ, ਜਾਂਚ ‘ਚ ਜੁਟੀ ਰੋਹਤਕ ਪੁਲਸ

ਮਾਮੂਲੀ ਵਿਵਾਦ ਨੇ ਧਾਰਿਆ ਖ਼ੂਨੀ ਰੂਪ
ਪੁਲਸ ਤੋਂ ਮਿਲੀ ਜਾਣਕਾਰੀ ਅਨੁਸਾਰ ਇਹ ਘਟਨਾ ਸੋਮਵਾਰ ਸ਼ਾਮ ਨੂੰ ਕਾਲਜ ਕੈਂਪਸ ਦੇ ਅੰਦਰ ਵਾਪਰੀ। ਦੱਸਿਆ ਜਾ ਰਿਹਾ ਹੈ ਕਿ ਡਿਪਲੋਮਾ ਕੋਰਸ ਦੇ ਤੀਜੇ ਸਾਲ ਦੇ ਵਿਦਿਆਰਥੀਆਂ ਦੇ ਦੋ ਗੁੱਟਾਂ ਵਿੱਚ ਕਿਸੇ ਨਿੱਜੀ ਗੱਲ ਨੂੰ ਲੈ ਕੇ ਤਕਰਾਰ ਹੋ ਗਈ ਸੀ। ਦੇਖਦੇ ਹੀ ਦੇਖਦੇ ਇਹ ਬਹਿਸ ਇੰਨੀ ਵਧ ਗਈ ਕਿ ਵਿਦਿਆਰਥੀਆਂ ਨੇ ਇੱਕ-ਦੂਜੇ 'ਤੇ ਚਾਕੂਆਂ ਨਾਲ ਹਮਲਾ ਕਰ ਦਿੱਤਾ। ਇਸ ਹਮਲੇ ਵਿੱਚ ਵਿਕਰਮ ਨਾਰਾਇਣ ਪਾਂਚਾਲ (20) ਨਾਮਕ ਵਿਦਿਆਰਥੀ ਨੂੰ ਬੁਰੀ ਤਰ੍ਹਾਂ ਚਾਕੂ ਮਾਰਿਆ ਗਿਆ, ਜਿਸ ਕਾਰਨ ਉਸ ਦੀ ਮੌਕੇ 'ਤੇ ਮੌਤ ਹੋ ਗਈ। ਬਾਕੀ ਤਿੰਨ ਜ਼ਖ਼ਮੀ ਵਿਦਿਆਰਥੀਆਂ ਨੂੰ ਤੁਰੰਤ ਸਰਕਾਰੀ ਹਸਪਤਾਲ ਵਿੱਚ ਦਾਖ਼ਲ ਕਰਵਾਇਆ ਗਿਆ, ਜਿੱਥੇ ਉਨ੍ਹਾਂ ਦਾ ਇਲਾਜ ਚੱਲ ਰਿਹਾ ਹੈ।

ਇਹ ਵੀ ਪੜ੍ਹੋ : ਜੰਮੂ 'ਚ ਵੱਡੀ ਵਾਰਦਾਤ: ਜੇਲ੍ਹ 'ਚ ਪੁਲਸ ਮੁਲਾਜ਼ਮਾਂ 'ਤੇ ਤਾਬੜਤੋੜ ਫਾਇਰਿੰਗ, ਗੈਂਗਸਟਰ ਤੇ 2 ਪਾਕਿ ਕੈਦੀ ਫ਼ਰਾਰ

4 ਵਿਦਿਆਰਥੀ ਗ੍ਰਿਫ਼ਤਾਰ
ਪੁਲਸ ਨੇ ਤੇਜ਼ੀ ਨਾਲ ਕਾਰਵਾਈ ਕਰਦੇ ਹੋਏ ਇਸ ਕਤਲ ਕਾਂਡ ਦੇ ਸਬੰਧ ਵਿੱਚ ਚਾਰ ਵਿਦਿਆਰਥੀਆਂ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਇਸ ਘਟਨਾ ਤੋਂ ਬਾਅਦ ਇਲਾਕੇ ਵਿੱਚ ਸਹਿਮ ਦਾ ਮਾਹੌਲ ਹੈ। ਲਾਤੂਰ ਦੇ ਕਾਂਗਰਸੀ ਵਿਧਾਇਕ ਅਮਿਤ ਦੇਸ਼ਮੁਖ ਨੇ ਇਸ ਵਾਰਦਾਤ 'ਤੇ ਚਿੰਤਾ ਪ੍ਰਗਟ ਕਰਦਿਆਂ ਪੁਲਸ ਨੂੰ ਸ਼ਹਿਰ ਵਿੱਚ ਵਧ ਰਹੇ ਅਪਰਾਧ ਅਤੇ ਗੈਰ-ਕਾਨੂੰਨੀ ਗਤੀਵਿਧੀਆਂ 'ਤੇ ਨੱਥ ਪਾਉਣ ਦੀ ਅਪੀਲ ਕੀਤੀ ਹੈ। ਪੁਲਸ ਅਧਿਕਾਰੀਆਂ ਦਾ ਕਹਿਣਾ ਹੈ ਕਿ ਮਾਮਲੇ ਦੀ ਡੂੰਘਾਈ ਨਾਲ ਜਾਂਚ ਕੀਤੀ ਜਾ ਰਹੀ ਹੈ ਅਤੇ ਇਹ ਪਤਾ ਲਗਾਇਆ ਜਾ ਰਿਹਾ ਹੈ ਕਿ ਕਾਲਜ ਕੈਂਪਸ ਦੇ ਅੰਦਰ ਵਿਦਿਆਰਥੀ ਮਾਰੂ ਹਥਿਆਰ ਲੈ ਕੇ ਕਿਵੇਂ ਪਹੁੰਚੇ।

ਇਹ ਵੀ ਪੜ੍ਹੋ : ਅਜੀਬੋ-ਗਰੀਬ : ਸੋਨੇ ਦੀ ਚੇਨ ਲੈ ਉੱਡਿਆ ਕਬੂਤਰ! ਬਾਜ਼ਾਰ 'ਚ ਪੈ ਗਈਆਂ ਭਾਜੜਾਂ, ਦੇਖੋ ਫਿਰ ਕੀ ਹੋਇਆ...

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8

For Whatsapp:- https://whatsapp.com/channel/0029Va94hsaHAdNVur4L170e


author

rajwinder kaur

Content Editor

Related News