ਮੁੰਬਈ ਕੋਸਟਲ ਰੋਡ ''ਤੇ ਇਕ-ਇਕ ਕਰਕੇ ਆਪਸ ''ਚ ਟਕਰਾਏ 6 ਵਾਹਨ, SUV ਨੂੰ ਲੱਗੀ ਅੱਗ, ਫੈਲੀ ਸਨਸਨੀ
Friday, Nov 13, 2026 - 01:37 PM (IST)
ਮੁੰਬਈ : ਮੁੰਬਈ ਕੋਸਟਲ ਰੋਡ 'ਤੇ ਸ਼ੁੱਕਰਵਾਰ ਨੂੰ ਉਸ ਸਮੇਂ ਹਾਹਾਕਾਰ ਮਚ ਗਈ, ਜਦੋਂ ਸੜਕ 'ਤੇ ਇਕ-ਇਕ ਕਰਕੇ 6 ਵਾਹਨਾਂ ਦੀ ਆਪਸ ਵਿਚ ਟੱਕਰ ਹੋ ਗਈ। ਇਸ ਦੌਰਾਨ ਇਕ ਸਪੋਰਟਸ ਯੂਟਿਲਿਟੀ ਵਾਹਨ ਨੂੰ ਅੱਗ ਲੱਗ ਗਈ। ਇਸ ਹਾਦਸੇ ਦੀ ਜਾਣਕਾਰੀ ਅਧਿਕਾਰੀਆਂ ਵਲੋਂ ਦਿੱਤੀ ਗਈ ਹੈ। ਉਨ੍ਹਾਂ ਕਿਹਾ ਕਿ ਇਹ ਘਟਨਾ ਸਵੇਰੇ 2:40 ਵਜੇ ਦੇ ਕਰੀਬ ਮਰੀਨ ਲਾਈਨਜ਼ ਅਤੇ ਵਰਲੀ ਵਿਚਕਾਰ ਸੜਕ ਦੇ ਉੱਤਰ ਵੱਲ ਜਾਣ ਵਾਲੇ ਲੇਨ 'ਤੇ ਵਾਪਰੀ ਹੈ। ਇਸ ਹਾਦਸੇ ਵਿਚ ਕਿਸੇ ਦੇ ਜ਼ਖ਼ਮੀ ਹੋਣ ਦੀ ਕੋਈ ਸੂਚਨਾ ਨਹੀਂ ਮਿਲੀ।
ਇਹ ਵੀ ਪੜ੍ਹੋ: 3 ਕਰੋੜ ਰੁਪਏ ਦਿਓ ਨਹੀਂ ਤਾਂ...! ਲੁਧਿਆਣੇ ਦੇ ਪ੍ਰਾਪਰਟੀ ਡੀਲਰ ਨੂੰ ਫੋਨ 'ਤੇ ਮਿਲੀ ਜਾਨੋਂ ਮਾਰਨ ਦੀ ਧਮਕੀ
ਇੱਕ ਅਧਿਕਾਰੀ ਦੇ ਅਨੁਸਾਰ, ਪਹਿਲਾਂ ਕੁਝ ਵਾਹਨ ਇੱਕ ਦੂਜੇ ਨਾਲ ਟਕਰਾ ਗਏ, ਜਿਸ ਕਾਰਨ ਟ੍ਰੈਫਿਕ ਜਾਮ ਹੋ ਗਿਆ। ਇਸ ਤੋਂ ਬਾਅਦ ਮਹਿੰਦਰਾ XUV700 ਨੇ ਸੜਕ 'ਤੇ ਖੜ੍ਹੇ ਵਾਹਨਾਂ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ ਉਸ ਨੂੰ ਅੱਗ ਲੱਗ ਗਈ। ਉਨ੍ਹਾਂ ਕਿਹਾ ਕਿ ਸੂਚਨਾ ਮਿਲਣ ਤੋਂ ਬਾਅਦ ਫਾਇਰਫਾਈਟਰਜ਼ ਮੌਕੇ 'ਤੇ ਪਹੁੰਚੇ ਅਤੇ ਸਵੇਰੇ 3:26 ਵਜੇ ਤੱਕ ਅੱਗ 'ਤੇ ਕਾਬੂ ਪਾ ਲਿਆ। ਇਸ ਹਾਦਸੇ ਵਿੱਚ ਕੁੱਲ ਛੇ ਵਾਹਨ ਸ਼ਾਮਲ ਸਨ। ਅਧਿਕਾਰੀ ਨੇ ਕਿਹਾ ਕਿ ਘਟਨਾ ਵਾਲੀ ਥਾਂ 'ਤੇ ਸੂਚਨਾ ਮਿਲਣ ਨਾਲ ਅੱਗ ਬੁਝਾਊ ਅਮਲੇ ਤੋਂ ਇਲਾਵਾ ਪੁਲਸ, 108 ਐਂਬੂਲੈਂਸ ਸੇਵਾ ਅਤੇ ਕੋਸਟਲ ਰੋਡ ਸਟਾਫ ਪਹੁੰਚ ਗਿਆ, ਜਿਸ ਵਲੋਂ ਇਸ ਮਾਮਲੇ ਦੀ ਕਾਰਵਾਈ ਕੀਤੀ ਜਾ ਰਹੀ ਹੈ। ਕੁਝ ਸਮੇਂ ਲਈ ਰੂਟ 'ਤੇ ਆਵਾਜਾਈ ਪ੍ਰਭਾਵਿਤ ਰਹੀ।
ਇਹ ਵੀ ਪੜ੍ਹੋ: ਇਨ੍ਹਾਂ ਰਾਸ਼ੀਆਂ 'ਤੇ ਵਰ੍ਹੇਗਾ ਨੋਟਾਂ ਦਾ ਮੀਂਹ, ਮਸ਼ੀਨ ਨਾਲ ਗਿਣਨੇ ਪੈਣਗੇ ਪੈਸੇ! ਬਾਬਾ ਵੇਂਗਾ ਨੇ ਕਰ'ਤੀ ਭਵਿੱਖਬਾਣੀ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
