ਕਾਰ ਅਤੇ ਸਕੂਟੀ ਵਿਚਾਲੇ ਹੋਈ ਜ਼ਬਰਦਸਤ ਟੱਕਰ, 2 ਨੌਜਵਾਨਾਂ ਦੀ ਮੌਤ

11/28/2023 5:28:59 PM

ਸ਼ਿਮਲਾ (ਵਾਰਤਾ)- ਹਿਮਾਚਲ ਪ੍ਰਦੇਸ਼ ਦੇ ਜ਼ਿਲ੍ਹਾ ਕਾਂਗੜਾ 'ਚ ਦਰਦਨਾਕ ਹਾਦਸਾ ਵਾਪਰਿਆ। ਇੱਥੇ ਗੱਡੀ ਅਤੇ ਸਕੂਟੀ ਵਿਚਾਲੇ ਟੱਕਰ ਹੋਣ ਤੋਂ ਬਾਅਦ 2 ਨੌਜਵਾਨਾਂ ਦੀ ਮੌਤ ਹੋ ਗਈ। ਫ਼ਿਲਹਾਲ ਪੁਲਸ ਵਲੋਂ ਦੋਵੇਂ ਨੌਜਵਾਨਾਂ ਦੀਆਂ ਲਾਸ਼ਾਂ ਕਬਜ਼ੇ 'ਚ ਲੈ ਲਈਆਂ ਗਈਆਂ ਹਨ ਅਤੇ ਨਾਲ ਹੀ ਹਾਦਸਿਆਂ ਦੇ ਕਾਰਨਾਂ ਦੀ ਜਾਂਚ ਸ਼ੁਰੂ ਕਰ ਦਿੱਤੀ ਗਈ ਹੈ। ਹਾਦਸਾ ਸੋਮਵਾਰ ਦੇਰ ਰਾਤ ਜਵਾਲੀ ਪੁਲਸ ਥਾਣੇ ਮੀਲ-ਰਾਨੀਤਾਲ ਰੋਡ 'ਤੇ ਵਾਪਰਿਆ। 

ਅਨਿਲ ਕੁਮਾਰ (26) ਅਤੇ ਮੋਹਿਤ ਕੁਮਾਰ (21) ਵਾਸੀ ਰੈਤ ਸਕੂਟੀ 'ਤੇ ਸਵਾਰ ਹੋ ਕੇ ਕਿਤੇ ਜਾ ਰਹੇ ਸਨ, ਜਿਵੇਂ ਹੀ ਨਢੌਲੀ 'ਚ ਪਹੁੰਚੇ ਤਾਂ ਕਾਰ ਨੇ ਸਕੂਟੀ ਨੂੰ ਟੱਕਰ ਮਾਰ ਦਿੱਤੀ। ਹਾਦਸੇ 'ਚ ਦੋਵੇਂ ਨੌਜਵਾਨ ਬੁਰੀ ਤਰ੍ਹਾਂ ਜ਼ਖ਼ਮੀ ਹੋਏ, ਜਿਨ੍ਹਾਂ ਨੂੰ ਸਥਾਨਕ ਹਸਪਤਾਲ ਪਹੁੰਚਾਇਆ ਗਿਆ, ਉਦੋਂ ਤੱਕ ਉਹ ਦਮ ਤੋੜ ਚੁੱਕੇ ਸਨ। ਪੁਲਸ ਸੁਪਰਡੈਂਟ ਨੂਰਪੁਰ ਅਸ਼ੋਕ ਰਤਨ ਨੇ ਮਾਮਲੇ ਦੀ ਪੁਸ਼ਟੀ ਕੀਤੀ ਹੈ। ਉਨ੍ਹਾਂ ਦੱਸਿਆ ਕਿ ਗੱਡੀ ਅਤੇ ਸਕੂਟੀ ਦਰਮਿਆਨ ਟੱਕਰ ਹੋਣ ਨਾਲ 2 ਨੌਜਵਾਨਾਂ ਦੀ ਮੌਤ ਹੋਈ ਹੈ। ਉਨ੍ਹਾਂ ਦੱਸਿਆ ਕਿ ਪੁਲਸ ਹਾਦਸੇ ਦੇ ਕਾਰਨਾਂ ਦੀ ਜਾਂਚ 'ਚ ਜੁਟੀ ਹੋਈ ਹੈ। ਪੁਲਸ ਨੇ ਦੋਵੇਂ ਲਾਸ਼ਾਂ ਪੋਸਟਮਾਰਟਮ ਤੋਂ ਬਾਅਦ ਪਰਿਵਾਰ ਨੂੰ ਸੌਂਪ ਦਿੱਤੀਆਂ ਹਨ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News