ਆਂਧਰਾ ਪ੍ਰਦੇਸ਼ 'ਚ 2 ਯਾਤਰੀ ਟ੍ਰੇਨਾਂ ਦੀ ਭਿਆਨਕ ਟੱਕਰ 'ਚ 8 ਲੋਕਾਂ ਦੀ ਮੌਤ, ਕਈ ਜ਼ਖ਼ਮੀ

10/30/2023 12:45:16 AM

ਨੈਸ਼ਨਲ ਡੈਸਕ : ਆਂਧਰਾ ਪ੍ਰਦੇਸ਼ ਦੇ ਵਿਜੇਨਗਰਮ ਜ਼ਿਲ੍ਹੇ 'ਚ ਐਤਵਾਰ ਸ਼ਾਮ ਹਾਵੜਾ-ਚੇਨਈ ਲਾਈਨ 'ਤੇ 2 ਯਾਤਰੀ ਟ੍ਰੇਨਾਂ ਵਿਚਾਲੇ ਹੋਈ ਭਿਆਨਕ ਟੱਕਰ 'ਚ ਘੱਟੋ-ਘੱਟ 8 ਯਾਤਰੀਆਂ ਦੀ ਮੌਤ ਹੋ ਗਈ ਅਤੇ ਕਰੀਬ 20 ਲੋਕ ਜ਼ਖ਼ਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਇਹ ਜਾਣਕਾਰੀ ਦਿੱਤੀ। ਈਸਟ ਕੋਸਟ ਰੇਲਵੇ ਜ਼ੋਨ ਦੇ ਇਕ ਸੀਨੀਅਰ ਅਧਿਕਾਰੀ ਨੇ ਦੱਸਿਆ ਕਿ ਕਾਂਤਾਕਾਪੱਲੇ 'ਚ ਇਕ ਯਾਤਰੀ ਟ੍ਰੇਨ ਨੇ ਪਿੱਛੋਂ ਇਕ ਹੋਰ ਯਾਤਰੀ ਟ੍ਰੇਨ ਨੂੰ ਟੱਕਰ ਮਾਰ ਦਿੱਤੀ, ਜਿਸ ਕਾਰਨ 3 ਡੱਬੇ ਪਟੜੀ ਤੋਂ ਉੱਤਰ ਗਏ। ਇਸ ਹਾਦਸੇ ਵਿੱਚ ਕਰੀਬ 18-20 ਲੋਕ ਜ਼ਖ਼ਮੀ ਹੋਏ ਹਨ, ਜਿਨ੍ਹਾਂ ਨੂੰ ਵਿਸ਼ਾਖਾਪਟਨਮ ਅਤੇ ਵਿਜੇਨਗਰਮ ਦੇ ਹਸਪਤਾਲਾਂ 'ਚ ਦਾਖਲ ਕਰਵਾਇਆ ਗਿਆ ਹੈ।

ਇਹ ਵੀ ਪੜ੍ਹੋ : ਪੰਜਾਬ 'ਚ ਫਿਰ ਵਾਪਰੀ ਵੱਡੀ ਵਾਰਦਾਤ, ਚੱਲੀਆਂ ਗੋਲ਼ੀਆਂ, 2 ਨੌਜਵਾਨਾਂ ਦੀ ਮੌਤ

ਡਵੀਜ਼ਨਲ ਰੇਲਵੇ ਮੈਨੇਜਰ ਸੌਰਭ ਪ੍ਰਸਾਦ ਮੌਕੇ 'ਤੇ ਪਹੁੰਚੇ। ਬਚਾਅ ਕਾਰਜ ਜ਼ੋਰਾਂ 'ਤੇ ਹਨ। ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਹਾਦਸੇ ਨੂੰ ਲੈ ਕੇ ਰੇਲ ਮੰਤਰੀ ਅਸ਼ਵਨੀ ਵੈਸ਼ਨਵ ਨਾਲ ਗੱਲ ਕੀਤੀ ਹੈ। ਰੇਲਵੇ ਸੂਤਰਾਂ ਦਾ ਕਹਿਣਾ ਹੈ ਕਿ ਹਾਦਸਾ ਮਨੁੱਖੀ ਗਲਤੀ ਦਾ ਨਤੀਜਾ ਹੈ ਅਤੇ ਲੋਕੋ ਪਾਇਲਟ ਨੇ ਸਿਗਨਲ ਵੱਲ ਧਿਆਨ ਨਹੀਂ ਦਿੱਤਾ। ਇਸ ਦੇ ਨਾਲ ਹੀ ਰੇਲਵੇ ਸੂਤਰਾਂ ਨੇ ਦੱਸਿਆ ਕਿ ਦਿੱਲੀ ਰੇਲਵੇ ਮੰਤਰਾਲੇ ਦਾ ਵਾਰ ਰੂਮ ਸਥਿਤੀ 'ਤੇ ਨਜ਼ਰ ਰੱਖ ਰਿਹਾ ਹੈ।

ਪ੍ਰਧਾਨ ਮੰਤਰੀ ਦਫ਼ਤਰ (ਪੀਐੱਮਓ) ਵੱਲੋਂ ਸੋਸ਼ਲ ਮੀਡੀਆ ਪਲੇਟਫਾਰਮ 'ਐਕਸ' 'ਤੇ ਜਾਰੀ ਇਕ ਪੋਸਟ ਵਿੱਚ ਮੋਦੀ ਨੇ ਕਿਹਾ, "ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਰੇਲ ਮੰਤਰੀ ਅਸ਼ਵਿਨੀ ਵੈਸ਼ਨਵ ਨਾਲ ਗੱਲ ਕੀਤੀ ਤੇ ਅਲਮਾਂਡਾ ਅਤੇ ਕਾਂਟਕਪੱਲੇ ਸੈਕਸ਼ਨ ਦੇ ਵਿਚਾਲੇ ਮੰਦਭਾਗੇ ਰੇਲ ਹਾਦਸੇ ਦੇ ਮੱਦੇਨਜ਼ਰ ਸਥਿਤੀ ਦਾ ਜਾਇਜ਼ਾ ਲਿਆ।" ਅਧਿਕਾਰੀ ਪ੍ਰਭਾਵਿਤ ਲੋਕਾਂ ਨੂੰ ਹਰ ਸੰਭਵ ਸਹਾਇਤਾ ਪ੍ਰਦਾਨ ਕਰ ਰਹੇ ਹਨ।

ਇਹ ਵੀ ਪੜ੍ਹੋ : ਮਾਂ ਨੂੰ ਕੁੱਟਣ ਵਾਲਾ ਵਕੀਲ ਮੰਗ ਰਿਹਾ ਮੁਆਫ਼ੀਆਂ, ਪੁਲਸ ਰਿਮਾਂਡ ਦੌਰਾਨ ਹੋਏ ਵੱਡੇ ਖੁਲਾਸੇ

ਇਸ ਦੌਰਾਨ ਈਸਟ ਕੋਸਟ ਰੇਲਵੇ ਨੇ ਹੈਲਪਲਾਈਨ ਨੰਬਰ ਜਾਰੀ ਕੀਤੇ ਹਨ। ਅਧਿਕਾਰੀਆਂ ਨੇ ਦੱਸਿਆ ਕਿ ਸਥਾਨਕ ਪ੍ਰਸ਼ਾਸਨ ਅਤੇ ਨੈਸ਼ਨਲ ਡਿਜ਼ਾਸਟਰ ਰਿਸਪਾਂਸ ਫੋਰਸ (ਐੱਨਡੀਆਰਐੱਫ) ਨੂੰ ਹਾਦਸੇ ਬਾਰੇ ਸੂਚਿਤ ਕੀਤਾ ਗਿਆ ਅਤੇ ਉਨ੍ਹਾਂ ਦੀ ਮਦਦ ਮੰਗੀ ਗਈ, ਜਿਸ ਤੋਂ ਬਾਅਦ ਐਂਬੂਲੈਂਸ ਅਤੇ ਦੁਰਘਟਨਾ ਰਾਹਤ ਗੱਡੀਆਂ ਮੌਕੇ 'ਤੇ ਪਹੁੰਚ ਗਈਆਂ। ਆਂਧਰਾ ਪ੍ਰਦੇਸ਼ ਦੇ ਮੁੱਖ ਮੰਤਰੀ ਵਾਈ ਐੱਸ ਜਗਨ ਮੋਹਨ ਰੈੱਡੀ ਨੇ ਰੇਲ ਹਾਦਸੇ 'ਤੇ ਦੁੱਖ ਪ੍ਰਗਟ ਕੀਤਾ ਹੈ ਅਤੇ ਸਬੰਧਤ ਅਧਿਕਾਰੀਆਂ ਨੂੰ ਬਚਾਅ ਕਾਰਜ ਤੇਜ਼ ਕਰਨ ਦੇ ਨਿਰਦੇਸ਼ ਦਿੱਤੇ ਹਨ। ਉਨ੍ਹਾਂ ਜ਼ਖ਼ਮੀਆਂ ਨੂੰ ਲਿਜਾਣ ਲਈ ਲੋੜੀਂਦੀ ਗਿਣਤੀ ਵਿੱਚ ਐਂਬੂਲੈਂਸਾਂ ਦਾ ਪ੍ਰਬੰਧ ਕਰਨ ਲਈ ਕਿਹਾ ਹੈ।

ਨੋਟ:- ਇਸ ਖ਼ਬਰ ਬਾਰੇ ਆਪਣੇ ਵਿਚਾਰ ਕੁਮੈਂਟ ਬਾਕਸ ਵਿੱਚ ਜ਼ਰੂਰ ਸਾਂਝੇ ਕਰੋ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇਸ ਲਿੰਕ 'ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

 For IOS:- https://itunes.apple.com/in/app/id538323711?mt=8

Mukesh

This news is Content Editor Mukesh