ਵੱਡੀ ਖਬਰ; ਕਾਮੇਡੀਅਨ ਕਪਿਲ ਸ਼ਰਮਾ ਨੂੰ ਧਮਕੀ ਦੇਣ ਵਾਲੇ ਗੈਂਗ ਦੇ 4 ਸ਼ੂਟਰ ਗ੍ਰਿਫ਼ਤਾਰ

Friday, Aug 29, 2025 - 09:02 AM (IST)

ਵੱਡੀ ਖਬਰ; ਕਾਮੇਡੀਅਨ ਕਪਿਲ ਸ਼ਰਮਾ ਨੂੰ ਧਮਕੀ ਦੇਣ ਵਾਲੇ ਗੈਂਗ ਦੇ 4 ਸ਼ੂਟਰ ਗ੍ਰਿਫ਼ਤਾਰ

ਨਵੀਂ ਦਿੱਲੀ (ਨਵੋਦਿਆ ਟਾਈਮਜ਼)- ਕਾਮੇਡੀਅਨ ਕਪਿਲ ਸ਼ਰਮਾ ਨੂੰ ਧਮਕੀ ਦੇਣ ਵਾਲੇ ਬਦਨਾਮ ਗੈਂਗਸਟਰ ਰੋਹਿਤ ਗੋਦਾਰਾ-ਹੈਰੀ ਬਾਕਸਰ ਗੈਂਗ ਦੇ 4 ਸ਼ੂਟਰਾਂ ਨੂੰ ਐਨਕਾਊਂਟਰ ਤੋਂ ਬਾਅਦ ਸਪੈਸ਼ਲ ਸੈੱਲ ਨੇ ਗ੍ਰਿਫ਼ਤਾਰ ਕਰ ਲਿਆ ਹੈ। ਉਨ੍ਹਾਂ ਨੂੰ ਦਿੱਲੀ ਅਤੇ ਮੋਹਾਲੀ ਤੋਂ ਗ੍ਰਿਫ਼ਤਾਰ ਕੀਤਾ ਗਿਆ।

ਇਹ ਵੀ ਪੜ੍ਹੋ: ਗੁਰੂ ਰੰਧਾਵਾ ਲਈ ਖੜ੍ਹੀ ਹੋ ਗਈ ਮੁਸੀਬਤ ! ਅਦਾਲਤ ਨੇ ਜਾਰੀ ਕੀਤਾ ਸੰਮਨ, ਜਾਣੋ ਕੀ ਹੈ ਪੂਰਾ ਮਾਮਲਾ

ਗ੍ਰਿਫ਼ਤਾਰ ਕੀਤੇ ਗਏ ਸ਼ੂਟਰ ਫਿਰੌਤੀ ਨਾ ਦੇਣ ’ਤੇ ਮੋਹਾਲੀ ਦੇ ਇਕ ਵਪਾਰੀ ਨੂੰ ਮਾਰਨ ਦੀ ਸਾਜ਼ਿਸ਼ ਰਚ ਰਹੇ ਸਨ। ਮੁਕਾਬਲੇ ਵਿਚ ਕਾਰਤਿਕ ਜਾਖੜ ਨੂੰ ਗੋਲੀ ਲੱਗੀ। ਇਸ ਗੈਂਗ ਵਿਰੁੱਧ ਇਕ ਨੇਤਾ ਤੋਂ 30 ਕਰੋੜ ਰੁਪਏ ਵਸੂਲਣ, ਕਤਲ ਦੀ ਕੋਸ਼ਿਸ਼ ਅਤੇ ਹੋਰ ਘਿਨਾਉਣੇ ਅਪਰਾਧਾਂ ਦੇ ਕਈ ਮਾਮਲੇ ਦਰਜ ਹਨ। ਉਨ੍ਹਾਂ ਤੋਂ 4 ਲੋਡਿਡ ਪਿਸਤੌਲ ਅਤੇ 20 ਕਾਰਤੂਸ ਬਰਾਮਦ ਕੀਤੇ ਗਏ ਹਨ।

ਇਹ ਵੀ ਪੜ੍ਹੋ: ਟਰੰਪ ਪ੍ਰਸ਼ਾਸਨ ਪ੍ਰਵਾਸੀਆਂ 'ਤੇ ਕਰੇਗਾ ਇਕ ਹੋਰ ਕਾਰਵਾਈ, H1B ਤੇ ਗ੍ਰੀਨ ਕਾਰਡ ਪ੍ਰਕਿਰਿਆ 'ਚ ਹੋਵੇਗਾ ਬਦਲਾਅ

ਵਧੀਕ ਪੁਲਸ ਕਮਿਸ਼ਨਰ ਪ੍ਰਮੋਦ ਸਿੰਘ ਕੁਸ਼ਵਾਹਾ ਨੇ ਦੱਸਿਆ ਕਿ ਪੁਲਸ ਨੇ ਪਹਿਲਾਂ 27 ਅਗਸਤ ਦੀ ਰਾਤ ਨੂੰ ਨਿਊ ਅਸ਼ੋਕ ਨਗਰ ਵਿਚ ਇਕ ਸੰਖੇਪ ਮੁਕਾਬਲੇ ਤੋਂ ਬਾਅਦ ਉਕਤ ਗੈਂਗ ਦੇ ਕਾਰਤਿਕ ਜਾਖੜ ਅਤੇ ਕਵਿਸ਼ ਫੁਟੇਲਾ ਨੂੰ ਗ੍ਰਿਫ਼ਤਾਰ ਕੀਤਾ ਸੀ।

ਇਹ ਵੀ ਪੜ੍ਹੋ: 'WWE ਦੇ ਪਹਿਲਵਾਨ ਵਾਂਗ ਕੁੱਟਿਆ, ਸਾਰਾ ਪੈਸਾ ਤੇ ਘਰ ਖੋਹ ਲਿਆ'; ਮਸ਼ਹੂਰ Singer ਨੇ ਮੰਗੇਤਰ 'ਤੇ ਲਾਏ ਗੰਭੀਰ ਦੋਸ਼

ਉਨ੍ਹਾਂ ਤੋਂ ਪੁੱਛਗਿੱਛ ਕਰਨ ਤੋਂ ਬਾਅਦ ਗਿਰੋਹ ਦੇ 2 ਹੋਰ ਮੈਂਬਰਾਂ ਮਨੋਜ ਅਤੇ ਪਵਨ ਕੁਮਾਰ ਨੂੰ ਗ੍ਰਿਫ਼ਤਾਰ ਕੀਤਾ ਗਿਆ। ਦੋਵੇਂ ਰਾਜਸਥਾਨ ਦੇ ਹਨੂੰਮਾਨਗੜ੍ਹ ਦੇ ਰਹਿਣ ਵਾਲੇ ਹਨ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

cherry

Content Editor

Related News