ਮਹਾਤਮਾ ਗਾਂਧੀ ’ਤੇ ਵਿਵਾਦਿਤ ਟਿੱਪਣੀ ਮਾਮਲਾ: ਕਾਲੀਚਰਨ ਨੂੰ ਪੁਣੇ ਪੁਲਸ ਨੇ ਨਿਆਂਇਕ ਹਿਰਾਸਤ ’ਚ ਭੇਜਿਆ
Friday, Jan 21, 2022 - 04:00 PM (IST)
ਨੈਸ਼ਨਲ ਡੈਸਕ- ਮਹਾਰਾਸ਼ਟਰ ਦੇ ਠਾਣੇ ਸਥਿਤ ਅਦਾਲਤ ਨੇ ਮਹਾਤਮਾ ਗਾਂਧੀ ਖਿਲਾਫ ‘ਵਿਵਾਦਿਤ ਟਿੱਪਣੀ’ ਕਰਨ ਦੇ ਮਾਮਲੇ ’ਚ ਦੋਸ਼ੀ ਹਿੰਦੂ ਧਾਰਮਿਕ ਨੇਤਾ ਕਾਲੀਚਰਨ ਨੂੰ ਸ਼ੁੱਕਰਵਾਰ ਨੂੰ 14 ਦਿਨ ਦੀ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਦੱਸ ਦਈਏ ਕਿ ਠਾਣੇ ਜ਼ਿਲੇ ਦੀ ਨੌਪਾਡਾ ਪੁਲਸ ਨੇ ਛੱਤੀਸਗੜ੍ਹ ਦੀ ਰਾਜਧਾਨੀ ਰਾਏਪੁਰ ਤੋਂ ਕਾਲੀਚਰਨ ਨੂੰ ਗ੍ਰਿਫਤਾਰ ਕੀਤਾ ਸੀ, ਜਿੱਥੇ ਦੀ ਜੇਲ ’ਚ ਉਹ ਇਸ ਤਰ੍ਹਾਂ ਦੇ ਮਾਮਲੇ ’ਚ ਬੰਦ ਹੈ। ਉਸ ਨੂੰ ਵੀਰਵਾਰ ਨੂੰ ਇੱਥੇ ਟਰਾਂਜਿਟ ਰਿਮਾਂਡ ’ਤੇ ਲਿਆ ਗਿਆ ਅਤੇ ਸ਼ੁੱਕਰਵਾਰ ਦੀ ਸਵੇਰ ਅਦਾਲਤ ਦੇ ਸਾਹਮਣੇ ਪੇਸ਼ ਕੀਤਾ ਗਿਆ।
ਠਾਣੇ ਦੇ ਜੁਡੀਸ਼ੀਅਲ ਮੈਜਿਸਟਰੇਟ ਫਸਟ ਕਲਾਸ (ਜੇ.ਐੱਮ.ਐੱਫ.ਸੀ.) ਐੱਸ.ਵੀ ਮੇਟਿਲ ਪਾਟਿਲ ਨੇ ਕਾਲੀਚਰਨ ਨੂੰ ਨਿਆਂਇਕ ਹਿਰਾਸਤ ’ਚ ਭੇਜ ਦਿੱਤਾ ਹੈ। ਉਸ ਦੀ ਪੇਸ਼ੀ ਦੇ ਸਮੇਂ ਅਦਾਲਤ ’ਚ ਪੁਲਸ ਫੌਜ ਦੀ ਭਾਰੀ ਤਾਇਨਾਤੀ ਕੀਤੀ ਗਈ। ਨੌਪਾਡਾ ਪੁਲਸ ਥਾਣੇ ਨੇ ਵਿਵਾਦਿਤ ਟਿੱਪਣੀ ਨੂੰ ਲੈ ਕੇ ਕਾਲੀਚਰਨ ਖਿਲਾਫ ਸ਼ਿਕਾਇਤ ਰਾਸ਼ਰਵਾਦੀ ਕਾਂਗਰਸ ਪਾਰਟੀ(ਰਾਕਾਂਪਾ) ਨੇਤਾ ਅਤੇ ਮਹਾਰਾਸ਼ਟਰ ਸਰਕਾਰ ਦੇ ਮੰਤਰੀ ਜਿਤੇਂਦਰ ਅਵਹਾਦ ਦੀ ਸ਼ਿਕਾਇਤ ਦੇ ਆਧਾਰ ’ਤੇ ਦਰਜ ਕੀਤੀ ਹੈ।
ਦੱਸ ਦਈਏ ਪਿਛਲੇ ਸਾਲ 26 ਦਸੰਬਰ ਨੂੰ ਰਾਏਪੁਰ ’ਚ ਆਯੋਜਿਤ ਪ੍ਰੋਗਰਾਮ ’ਚ ਮਹਾਤਮਾ ਗਾਂਧੀ ਖਿਲਾਫ ਵਿਵਾਦਿਤ ਟਿੱਪਣੀ ਕਰਨ ਦੇ ਮਾਮਲੇ ’ਚ ਛੱਤੀਸਗੜ੍ਹ ਦੇ ਇਲਾਵਾ ਮਹਾਰਾਸ਼ਟਰ ਦੇ ਕਈ ਹਿੱਸਿਆਂ ’ਚ ਵੀ ਕਾਲੀਚਰਨ ਖਿਲਾਫ ਸ਼ਿਕਾਇਤ ਦਰਜ ਕਰਵਾਈ ਗਈ ਹੈ। ਰਾਏਪੁਰ ਪੁਲਸ ਨੇ ਰਾਸ਼ਟਰਪਿਤਾ ਖਿਲਾਫ ਵਿਵਾਦਿਤ ਟਿੱਪਣੀ ਦੇ ਮਾਮਲੇ ’ਚ ਕਾਲੀਚਰਨ ਨੂੰ ਗ੍ਰਿਫਤਾਰ ਕੀਤਾ ਸੀ। ਇਸ ਸਾਲ 12 ਜਨਵਰੀ ਨੂੰ ਮਹਾਰਾਸ਼ਟਰ ਦੀ ਵਰਧਾ ਪੁਲਸ ਨੇ ਇਸ ਮਾਮਲੇ ’ਚ ਦਰਜ ਸ਼ਿਕਾਇਤ ਦੇ ਆਧਾਰ ’ਤੇ ਕਾਲੀਚਰਨ ਨੂੰ ਗ੍ਰਿਫਤਾਰ ਕੀਤਾ ਸੀ। ਮਹਾਰਾਸ਼ਟਰ ਦੇ ਅਕੋਲਾ ਜ਼ਿਲੇ ’ਚ ਵੀ ਕਾਲੀਚਰਨ ਖਿਲਾਫ ਇਸ ਮਾਮਲੇ ’ਚ ਸ਼ਿਕਾਇਤ ਦਰਜ ਕਰਵਾਈ ਗਈ ਹੈ।