ਮਹਿੰਗਾ ਹੋਇਆ ਗੈਸ ਸਿਲੰਡਰ, ਅੱਜ ਤੋਂ ਲਾਗੂ ਹੋਣਗੀਆਂ ਨਵੀਆਂ ਕੀਮਤਾਂ

Sunday, Sep 01, 2024 - 02:35 AM (IST)

ਨੈਸ਼ਨਲ ਡੈਸਕ - ਦਿੱਲੀ ਵਿੱਚ ਵਪਾਰਕ ਗੈਸ ਸਿਲੰਡਰ ਦੀਆਂ ਕੀਮਤਾਂ ਵਿੱਚ ਵਾਧਾ ਹੋਇਆ ਹੈ। ਜਾਣਕਾਰੀ ਮੁਤਾਬਕ ਤੇਲ ਮਾਰਕੀਟਿੰਗ ਕੰਪਨੀਆਂ ਨੇ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰਾਂ ਦੀਆਂ ਕੀਮਤਾਂ 'ਚ ਸੋਧ ਕੀਤੀ ਹੈ। 1 ਸਤੰਬਰ ਤੋਂ ਦਿੱਲੀ ਵਿੱਚ 19 ਕਿਲੋ ਦੇ ਕਮਰਸ਼ੀਅਲ ਐਲ.ਪੀ.ਜੀ. ਗੈਸ ਸਿਲੰਡਰ ਦੀ ਕੀਮਤ ਵਿੱਚ 39 ਰੁਪਏ ਦਾ ਵਾਧਾ ਕੀਤਾ ਗਿਆ ਹੈ। ਜਾਣਕਾਰੀ ਮੁਤਾਬਕ 19 ਕਿਲੋ ਦੇ ਕਮਰਸ਼ੀਅਲ ਐਲ.ਪੀ.ਜੀ. ਸਿਲੰਡਰ ਦੀ ਦਿੱਲੀ ਪ੍ਰਚੂਨ ਵਿਕਰੀ ਕੀਮਤ ਅੱਜ ਤੋਂ 1,691.50 ਰੁਪਏ ਹੈ। ਵਧੀਆਂ ਕੀਮਤਾਂ ਲਾਗੂ ਹੋ ਗਈਆਂ ਹਨ।

 


Inder Prajapati

Content Editor

Related News