ਈ. ਵੀ. ਐੱਮ. ’ਤੇ ਉੱਠੇ ਸਵਾਲਾਂ ਦੇ ਜਵਾਬ ਦੇਵੇ ਕਮਿਸ਼ਨ : ਕਾਂਗਰਸ

Saturday, Aug 03, 2024 - 06:28 PM (IST)

ਈ. ਵੀ. ਐੱਮ. ’ਤੇ ਉੱਠੇ ਸਵਾਲਾਂ ਦੇ ਜਵਾਬ ਦੇਵੇ ਕਮਿਸ਼ਨ : ਕਾਂਗਰਸ

ਨਵੀਂ ਦਿੱਲੀ (ਯੂ. ਐੱਨ. ਆਈ.) - ਕਾਂਗਰਸ ਨੇ ਕਿਹਾ ਹੈ ਕਿ ਕੁਝ ਸਮਾਂ ਪਹਿਲਾਂ ਹੋਈਆਂ ਆਮ ਚੋਣਾਂ ਦੇ ਨਤੀਜਿਆਂ ਨੂੰ ਲੈ ਕੇ ਇਕ ਵਿਸ਼ਲੇਸ਼ਣ ਸਾਹਮਣੇ ਆਇਆ ਹੈ, ਜਿਸ ਵਿਚ ਕਿਹਾ ਗਿਆ ਹੈ ਕਿ ਇਲੈਕਟ੍ਰਾਨਿਕ ਵੋਟਿੰਗ ਮਸ਼ੀਨ (ਈ. ਵੀ. ਐੱਮ.) ਵਿਚ ਬੇਨਿਯਮੀਆਂ ਹੋਈਆਂ ਹਨ। ਇਸ ’ਤੇ ਉਠਾਏ ਗਏ ਸਵਾਲਾਂ ਦੇ ਜਵਾਬ ਚੋਣ ਕਮਿਸ਼ਨ ਨੂੰ ਦੇਣੇ ਚਾਹੀਦੇ ਹਨ।

ਇਹ ਵੀ ਪੜ੍ਹੋ - TV ਤੇ Mobile ਦੇਖਣ ਨੂੰ ਲੈ ਕੇ ਹੋਇਆ ਝਗੜਾ, ਮਾਪਿਆਂ ਖਿਲਾਫ਼ ਥਾਣੇ ਪਹੁੰਚ ਗਏ ਪੁੱਤ ਤੇ ਧੀ

ਕਾਂਗਰਸ ਦੇ ਨੇਤਾ ਸੰਦੀਪ ਦੀਕਸ਼ਿਤ ਨੇ ਸ਼ਨੀਵਾਰ ਪਾਰਟੀ ਹੈੱਡਕੁਆਰਟਰ ’ਚ ਪ੍ਰੈੱਸ ਕਾਨਫਰੰਸ ਨੂੰ ਸੰਬੋਧਨ ਕਰਦਿਆਂ ਕਿਹਾ ਕਿ ਚੋਣ ਕਮਿਸ਼ਨ ਈ. ਵੀ. ਐੱਮ. ਦੇ ਨਤੀਜਿਆਂ ਬਾਰੇ ਕਿਸੇ ਵੀ ਤਰ੍ਹਾਂ ਦੇ ਸ਼ੱਕ ਤੋਂ ਇਨਕਾਰ ਕਰਦਾ ਹੈ। ਨਾਲ ਹੀ ਦਾਅਵਾ ਕਰਦਾ ਹੈ ਕਿ ਵੋਟਿੰਗ ਮਸ਼ੀਨਾਂ ’ਚ ਕੋਈ ਗੜਬੜ ਨਹੀਂ ਹੈ ਪਰ ਇਕ ਤਾਜ਼ਾ ਵਿਸ਼ਲੇਸ਼ਣ ’ਚ ਸ਼ੁਰੂਆਤੀ ਤੇ ਅੰਤਮ ਚੋਣ ਨਤੀਜਿਆਂ ’ਚ ਫ਼ਰਕ ਵੇਖਿਆ ਗਿਆ ਹੈ, ਜੋ ਈ. ਵੀ. ਐੱਮ. ’ਤੇ ਕਈ ਸਵਾਲ ਖੜੇ ਕਰਦਾ ਹੈ। ਦੀਕਸ਼ਿਤ ਨੇ ਕਿਹਾ ਕਿ ‘ਵਾਇਸ ਆਫ ਡੈਮੋਕ੍ਰੇਸੀ’ ਨਾਂ ਦੀ ਸੰਸਥਾ ਨੇ ਲੋਕ ਸਭਾ ਦੀਆਂ ਚੋਣਾਂ ਦੇ ਨਤੀਜਿਆਂ ’ਤੇ ਵਿਸ਼ਲੇਸ਼ਣ ਕੀਤਾ ਹੈ। 

ਇਹ ਵੀ ਪੜ੍ਹੋ - ਨੌਕਰੀ ਨਾ ਮਿਲੀ ਤਾਂ ਦੇ ਦਿੱਤੀ ਕੇਂਦਰ ਵਿਦਿਆਲਿਆ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਹੈਰਾਨੀਜਨਕ ਖੁਲਾਸਾ

ਵਿਸ਼ਲੇਸ਼ਣ ਮੁਤਾਬਕ ਸ਼ੁਰੂਆਤੀ ਤੇ ਆਖਰੀ ਪੜਾਅ ’ਚ ਐਲਾਨੇ ਗਏ ਅੰਕੜਿਆਂ ’ਚ ਫ਼ਰਕ ਹੈ। ਜੇ ਰਾਸ਼ਟਰੀ ਪੱਧਰ ’ਤੇ ਸ਼ੁਰੂਆਤੀ ਅਤੇ ਅੰਤਿਮ ਅੰਕੜਿਆਂ ਵਿਚ 6 ਫ਼ੀਸਦੀ ਦਾ ਫ਼ਰਕ ਹੈ ਤਾਂ ਕੀ ਇਹ ਨਤੀਜੇ ਸਹੀ ਸਨ? ਉਨ੍ਹਾਂ ਕਿਹਾ ਕਿ ਜੇ ਅਸੀਂ ਸੂਬਾ ਪੱਧਰ ’ਤੇ ਨਜ਼ਰ ਮਾਰੀਏ ਤਾਂ ਪਤਾ ਲੱਗੇਗਾ ਕਿ ਆਂਧਰਾ ਪ੍ਰਦੇਸ਼ ਅਤੇ ਓਡਿਸ਼ਾ ’ਚ ਹੈਰਾਨੀਜਨਕ ਢੰਗ ਨਾਲ ਵੋਟਾਂ 12.5 ਫ਼ੀਸਦੀ ਵਧੀਆਂ ਹਨ। ਇਤਫਾਕਨ ਓਡਿਸ਼ਾ ਤੇ ਆਂਧਰਾ ਪ੍ਰਦੇਸ਼ ਦੀਆਂ ਚੋਣਾਂ ’ਚ ਭਾਜਪਾ ਤੇ ਇਸ ਦੇ ਗੱਠਜੋੜ ਨੇ ਚੰਗਾ ਪ੍ਰਦਰਸ਼ਨ ਕੀਤਾ ਹੈ ਪਰ ਈ. ਵੀ. ਐੱਮ. ਦੇ ਇਸ ਦੌਰ ’ਚ ਜੇ ਅੰਕੜਿਆਂ ’ਚ ਇੰਨਾ ਫ਼ਰਕ ਹੈ ਤਾਂ ਇਹ ਸਮੁੱਚੀ ਚੋਣ ਪ੍ਰਕਿਰਿਆ ’ਤੇ ਸਵਾਲ ਖੜ੍ਹੇ ਕਰਦਾ ਹੈ।

ਇਹ ਵੀ ਪੜ੍ਹੋ - ਵੱਡੀ ਖ਼ਬਰ : ਸਕੂਲ ਨੂੰ ਬੰਬ ਨਾਲ ਉਡਾਉਣ ਦੀ ਧਮਕੀ, ਤੁਰੰਤ ਕਰਵਾਇਆ ਖਾਲੀ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News