ਬਿਹਾਰ ਚੋਣ ਲਈ 3 ਦਿਨ ਦੇ ਅੰਦਰ ਦਿਸ਼ਾ ਨਿਰਦੇਸ਼ ਜਾਰੀ ਕਰੇਗਾ ਕਮਿਸ਼ਨ

08/18/2020 8:10:52 PM

ਪਟਨਾ - ਕੋਰੋਨਾ ਸੰਕਟ ਵਿਚਾਲੇ ਬਿਹਾਰ 'ਚ ਅਗਲੇ ਕੁੱਝ ਮਹੀਨੇ ਦੇ ਅੰਦਰ ਵਿਧਾਨ ਸਭਾ ਚੋਣਾਂ ਹੋਣੀਆਂ ਹਨ ਅਤੇ ਇਸ ਦੇ ਲਈ ਰਾਜਨੀਤਕ ਦਲਾਂ ਨੇ ਆਪਣੀਆਂ ਤਿਆਰੀਆਂ ਸ਼ੁਰੂ ਵੀ ਕਰ ਦਿੱਤੀਆਂ ਹਨ। ਇਸ ਦੌਰਾਨ ਚੋਣ ਕਮਿਸ਼ਨ ਬਿਹਾਰ ਚੋਣਾਂ ਲਈ ਅਗਲੇ 3 ਦਿਨ ਦੇ ਅੰਦਰ ਦਿਸ਼ਾ ਨਿਰਦੇਸ਼ ਤਿਆਰ ਕਰ ਦੇਵੇਗਾ।
ਚੋਣ ਕਮਿਸ਼ਨ ਨੇ ਜਾਣਕਾਰੀ ਦਿੱਤੀ ਹੈ ਕਿ ਵਿਧਾਨ ਸਭਾ ਚੋਣ ਪ੍ਰਚਾਰ ਨੂੰ ਲੈ ਕੇ ਅਗਲੇ ਤਿੰਨ ਦਿਨਾਂ 'ਚ ਵਿਸਥਾਰ ਅਤੇ ਵਿਆਪਕ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤਾ ਜਾਵੇਗਾ।

ਇਹ ਚੋਣ ਅਜਿਹੇ ਸਮੇਂ 'ਚ ਹੋ ਰਿਹਾ ਹੈ ਜਦੋਂ ਦੇਸ਼ ਕੋਰੋਨਾ ਸੰਕਟ ਨਾਲ ਜੂਝ ਰਿਹਾ ਹੈ। ਕੋਰੋਨਾ ਸੰਕਟ ਵਿਚਾਲੇ ਹੋਣ ਵਾਲੀਆਂ ਆਗਾਮੀ ਚੋਣਾਂ ਨੂੰ ਲੈ ਕੇ ਅੱਜ ਚੋਣ ਕਮਿਸ਼ਨ 'ਚ ਬੈਠਕ ਹੋਈ ਜਿਸ 'ਚ ਕਮਿਸ਼ਨ ਨੇ ਰਾਜਨੀਤਕ ਦਲਾਂ ਵਲੋਂ ਭੇਜੇ ਗਏ ਸੁਝਾਵਾਂ 'ਤੇ ਵਿਚਾਰ ਕੀਤਾ। ਨਾਲ ਹੀ ਸੂਬਿਆਂ ਅਤੇ ਕੇਂਦਰ ਸ਼ਾਸਿਤ ਪ੍ਰਦੇਸ਼ਾਂ ਦੇ ਮੁੱਖ ਚੋਣ ਅਧਿਕਾਰੀਆਂ ਵਲੋਂ ਭੇਜੇ ਗਏ ਸੁਝਾਵਾਂ 'ਤੇ ਵੀ ਵਿਚਾਰ ਕੀਤਾ ਗਿਆ।

ਚੋਣ ਕਮਿਸ਼ਨ ਨੇ ਕਿਹਾ ਕਿ ਹਰ ਤਰ੍ਹਾਂ ਦੇ ਸੁਝਾਵਾਂ 'ਤੇ ਵਿਚਾਰ ਕਰਨ ਤੋਂ ਬਾਅਦ ਅਗਲੇ 3 ਦਿਨਾਂ ਦੇ ਅੰਦਰ ਚੋਣ ਨੂੰ ਲੈ ਕੇ ਦਿਸ਼ਾ ਨਿਰਦੇਸ਼ ਜਾਰੀ ਕਰ ਦਿੱਤਾ ਜਾਵੇਗਾ। ਕਮਿਸ਼ਨ ਨੇ ਚੋਣਾਂ ਹੋਣ ਵਾਲੇ ਸੂਬਿਆਂ  ਦੇ ਚੋਣ ਅਧਿਕਾਰੀਆਂ ਨੂੰ ਇਹ ਵੀ ਨਿਰਦੇਸ਼ ਕੀਤਾ ਕਿ ਕੋਰੋਨਾ ਸੰਕਟ ਨੂੰ ਦੇਖਦੇ ਹੋਏ ਸਥਾਨਕ ਹਾਲਾਤਾਂ ਮੁਤਾਬਕ ਚੋਣ ਦੌਰਾਨ ਵਿਸਥਾਰਤ ਯੋਜਨਾ ਬਣਾਉਣ।


Inder Prajapati

Content Editor

Related News