ਹੋਟਲ ਦੇ ਕਮਰੇ 'ਚ ਮਾਡਲ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਹੋਇਆ ਬਰਾਮਦ

Saturday, Oct 01, 2022 - 10:35 AM (IST)

ਹੋਟਲ ਦੇ ਕਮਰੇ 'ਚ ਮਾਡਲ ਨੇ ਫਾਹਾ ਲੈ ਕੇ ਕੀਤੀ ਖ਼ੁਦਕੁਸ਼ੀ, ਸੁਸਾਈਡ ਨੋਟ ਹੋਇਆ ਬਰਾਮਦ

ਮੁੰਬਈ  (ਬਿਊਰੋ) - ਪੇਸ਼ੇ ਤੋਂ 30 ਸਾਲਾ ਇੱਕ ਮਾਡਲ ਨੇ ਅੰਧੇਰੀ ਦੇ ਵਰਸੋਵਾ ਉਪਨਗਰੀ ਇਲਾਕੇ 'ਚ ਇਕ ਹੋਟਲ ਦੇ ਕਮਰੇ 'ਚ ਕਥਿਤ ਤੌਰ 'ਤੇ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ। ਪੁਲਸ ਨੂੰ ਮੌਕੇ ਤੋਂ ਸੁਸਾਈਡ ਨੋਟ ਮਿਲਿਆ ਹੈ, ਜਿਸ 'ਚ ਉਸ ਨੇ ਕਿਹਾ ਹੈ ਕਿ ਉਹ ਆਪਣੀ ਹਰਕਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਏਗੀ।

PunjabKesari

ਪੁਲਸ ਅਧਿਕਾਰੀਆਂ ਨੇ ਸ਼ੁੱਕਰਵਾਰ ਨੂੰ ਇਹ ਜਾਣਕਾਰੀ ਦਿੱਤੀ। ਵੀਡੀਓ 'ਚ ਖੁਦਕੁਸ਼ੀ ਦਾ ਹਵਾਲਾ ਦਿੰਦੇ ਹੋਏ ਮਾਡਲ ਇਹ ਕਹਿੰਦੀ ਨਜ਼ਰ ਆ ਰਹੀ ਹੈ ਕਿ ਉਸ ਦੀ ਹਰਕਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਉਣਾ ਚਾਹੀਦਾ। 

PunjabKesari

ਇਹ ਵੀ ਪੜ੍ਹੋ : ਪਿੰਕ ਡਰੈੱਸ ’ਚ ਸ਼ਹਿਨਾਜ਼ ਗਿੱਲ ਲਗ ਰਹੀ ‘ਬਾਰਬੀ ਡੌਲ’, ਕਿਲਰ ਅੰਦਾਜ਼ ’ਚ ਦੇ ਰਹੀ ਪੋਜ਼

ਦੱਸ ਦਈਏ ਕਿ ਆਕਾਂਕਸ਼ਾ ਮੋਹਨ (30) ਨੇ ਬੁੱਧਵਾਰ ਸ਼ਾਮ ਨੂੰ ਕਥਿਤ ਤੌਰ 'ਤੇ ਆਪਣੇ ਦੁਪੱਟੇ ਨਾਲ ਹੋਟਲ ਦੀ ਛੱਤ ਨਾਲ ਫਾਹਾ ਲੈ ਕੇ ਖ਼ੁਦਕੁਸ਼ੀ ਕਰ ਲਈ ਸੀ। ਇਕ ਅਧਿਕਾਰੀ ਨੇ ਸ਼ੁੱਕਰਵਾਰ ਦੱਸਿਆ ਕਿ ਮ੍ਰਿਤਕ ਦੀ ਪਛਾਣ ਅਕਾਂਕਸ਼ਾ ਮੋਹਨ ਵਜੋਂ ਹੋਈ ਹੈ। ਪੁਲਸ ਨੂੰ ਸ਼ੱਕ ਹੈ ਕਿ ਉਸ ਨੇ ਡਿਪਰੈਸ਼ਨ ਕਾਰਨ ਖੁਦਕੁਸ਼ੀ ਕਰਨ ਦਾ ਸਖ਼ਤ ਕਦਮ ਚੁੱਕਿਆ ਕਿਉਂਕਿ ਉਸ ਨੇ ਸੁਸਾਈਡ ਨੋਟ 'ਚ ਲਿਖਿਆ ਕਿ ਉਹ ਜ਼ਿੰਦਗੀ ਤੋਂ ਖੁਸ਼ ਨਹੀਂ ਸੀ ਅਤੇ ਸ਼ਾਂਤੀ ਚਾਹੁੰਦੀ ਸੀ।

PunjabKesari

ਉਹ ਸ਼ਾਂਤੀ ਦੀ ਤਲਾਸ਼ 'ਚ ਸੀ ਅਤੇ ਨਹੀਂ ਚਾਹੁੰਦੀ ਕਿ ਇਸ ਘਟਨਾ ਲਈ ਕਿਸੇ ਨੂੰ ਦੋਸ਼ੀ ਠਹਿਰਾਇਆ ਜਾਵੇ। ਹੁਣ ਸਾਨੂੰ ਉਸ ਦੇ ਮੋਬਾਈਲ ਫ਼ੋਨ 'ਚੋਂ ਇੱਕ ਵੀਡੀਓ ਮਿਲੀ ਹੈ, ਜਿਸ 'ਚ ਉਸ ਨੇ ਖ਼ੁਦਕੁਸ਼ੀ ਕਰਨ ਦੀ ਗੱਲ ਕਹੀ ਹੈ। ਵੀਡੀਓ 'ਚ ਉਸ ਨੇ ਇਹ ਵੀ ਕਿਹਾ ਹੈ ਕਿ ਉਸ ਦੀ ਹਰਕਤ ਲਈ ਕਿਸੇ ਨੂੰ ਜ਼ਿੰਮੇਵਾਰ ਨਹੀਂ ਠਹਿਰਾਇਆ ਜਾਣਾ ਚਾਹੀਦਾ।''

PunjabKesari

ਹੋਟਲ ਦੇ ਕਮਰੇ ਦਾ ਦਰਵਾਜ਼ਾ ਉਸ ਦੇ ਮਾਤਾ-ਪਿਤਾ ਦੀ ਮੌਜੂਦਗੀ 'ਚ ਖੋਲ੍ਹਿਆ ਗਿਆ। ਹੋਟਲ ਦੇ ਸੀ. ਸੀ. ਟੀ. ਵੀ. ਫੁਟੇਜ 'ਚ ਉਹ ਕਮਰੇ 'ਚ ਇਕੱਲੀ ਨੂੰ ਅੰਦਰ ਜਾਂਦਾ ਵੇਖਿਆ ਗਿਆ।

PunjabKesari

ਇਹ ਵੀ ਪੜ੍ਹੋ : ਹਰਭਜਨ ਮਾਨ ਆਸਟ੍ਰੇਲੀਆ ਦੇ ਪਰਥ ’ਚ ਸਥਿਤ ਗੁਰਦੁਆਰੇ ’ਚ ਹੋਏ ਨਤਮਸਤਕ, ਸਾਂਝੀ ਕੀਤੀ ਤਸਵੀਰ


author

sunita

Content Editor

Related News