ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਵਾਲੇ ਬਿੱਲ ''ਤੇ ਵਿਚਾਰ ਕਰ ਰਹੀ ਸੰਸਦੀ ਕਮੇਟੀ ਦਾ ਕਾਰਜਕਾਲ ਵਧਿਆ

Wednesday, Oct 18, 2023 - 05:14 PM (IST)

ਕੁੜੀਆਂ ਦੇ ਵਿਆਹ ਦੀ ਉਮਰ ਵਧਾਉਣ ਵਾਲੇ ਬਿੱਲ ''ਤੇ ਵਿਚਾਰ ਕਰ ਰਹੀ ਸੰਸਦੀ ਕਮੇਟੀ ਦਾ ਕਾਰਜਕਾਲ ਵਧਿਆ

ਨਵੀਂ ਦਿੱਲੀ (ਭਾਸ਼ਾ)- ਕੁੜੀਆਂ ਦੇ ਵਿਆਹ  ਦੀ ਘੱਟੋ-ਘੱਟ ਉਮਰ ਨੂੰ 18 ਤੋਂ ਵਧਾ ਕੇ 21 ਸਾਲ ਕਰਨ ਵਾਲੇ ਬਿੱਲ 'ਤੇ ਵਿਚਾਰ ਕਰ ਰਹੀ ਇਕ ਸੰਸਦੀ ਕਮੇਟੀ ਨੂੰ ਆਪਣੀ ਰਿਪੋਰਟ ਪੇਸ਼ ਕਰਨ ਲਈ ਤਿੰਨ ਮਹੀਨੇ ਦਾ ਹੋਰ ਸਮਾਂ ਦਿੱਤਾ ਗਿਆ ਹੈ। 'ਬਾਲ ਵਿਆਹ ਰੋਕ (ਸੋਧ) ਬਿੱਲ, 2021' ਦਸੰਬਰ 2021 'ਚ ਲੋਕ ਸਭਾ 'ਚ ਪੇਸ਼ ਕੀਤਾ ਗਿਆ ਸੀ। ਪਹਿਲੇ ਵੀ ਕਮੇਟੀ ਨੂੰ ਆਪਣੀ ਰਿਪੋਰਟ ਨੂੰ ਅੰਤਿਮ ਰੂਪ ਦੇਣ ਲਈ ਕਾਰਜਕਾਲ ਵਿਸਥਾਰ ਦਿੱਤਾ ਗਿਆ ਸੀ। 

ਇਹ ਵੀ ਪੜ੍ਹੋ : ਹੌਂਸਲੇ ਨੂੰ ਸਲਾਮ! 13 ਸਾਲਾ ਅੰਗਦ ਨੇ ਲੱਦਾਖ ’ਚ 19,024 ਫੁੱਟ ਦੀ ਉੱਚਾਈ ’ਤੇ ਬਣਾਇਆ ਟਰੇਨਿੰਗ ਦਾ ਰਿਕਾਰਡ

ਰਾਜ ਸਭਾ ਬੁਲੇਟਿਨ ਅਨੁਸਾਰ, ਸਦਨ ਦੇ ਸਪੀਕਰ ਜਗਦੀਪ ਧਨਖੜ ਨੇ ਬਿੱਲ ਦੀ ਪੜਤਾਲ ਕਰਨ ਅਤੇ ਆਪਣੀ ਰਿਪੋਰਟ ਪੇਸ਼ ਕਰਨ ਲਈ ਕਮੇਟੀ ਨੂੰ 24 ਜਨਵਰੀ 2024 ਤੱਕ ਤਿੰਨ ਮਹੀਨੇ ਦਾ ਕਾਰਜਕਾਲ ਵਿਸਥਾਰ ਦਿੱਤਾ ਹੈ। ਸਿੱਖਿਆ, ਮਹਿਲਾ, ਬਿਲਾ, ਨੌਜਵਾਨ, ਖੇਡ ਸੰਬੰਧੀ ਸਥਾਈ ਕਮੇਟੀ ਰਾਜ ਸਭਾ ਸਕੱਤਰੇਤ ਦੇ ਅਧੀਨ ਕੰਮ ਕਰਦੀ ਹੈ। ਬਿੱਲ ਪੇਸ਼ ਕਰਨ ਦੇ ਤੁਰੰਤ ਬਾਅਦ ਮਹਿਲਾ ਅਤੇ ਬਾਲ ਵਿਕਾਸ ਮੰਤਰੀ ਸਮ੍ਰਿਤੀ ਇਰਾਨੀ ਨੇ ਲੋਕ ਸਭਾ ਸਪੀਕਰ ਨੂੰ ਬਿੱਲ 'ਤੇ ਪੂਰੀ ਤਰ੍ਹਾਂ ਵਿਚਾਰ ਲਈ ਸਥਾਈ ਕਮੇਟੀ ਕੋਲ ਭੇਜਣ ਦੀ ਅਪੀਲ ਕੀਤੀ ਸੀ। ਇਰਾਨੀ ਨੇ ਸਦਨ ਨੂੰ ਦੱਸਿਆ ਸੀ ਕਿ ਸਰਕਾਰ ਪੁਰਸ਼ਾਂ ਅਤੇ ਔਰਤਾਂ ਵਿਚਾਲੇ ਸਮਾਨਤਾ ਲਿਆਉਣਾ ਚਾਹੁੰਦੀ ਹੈ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

DIsha

Content Editor

Related News