ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਐਕਸ਼ਨ ''ਚ ਯੋਗੀ ਸਰਕਾਰ, ਕਮੇਟੀ ਦਾ ਕੀਤਾ ਗਠਨ

Thursday, Feb 22, 2024 - 03:47 AM (IST)

ਕਿਸਾਨਾਂ ਦੇ ਦਿੱਲੀ ਕੂਚ ਤੋਂ ਪਹਿਲਾਂ ਐਕਸ਼ਨ ''ਚ ਯੋਗੀ ਸਰਕਾਰ, ਕਮੇਟੀ ਦਾ ਕੀਤਾ ਗਠਨ

ਨੋਇਡਾ (ਭਾਸ਼ਾ): ਉੱਤਰ ਪ੍ਰਦੇਸ਼ ਦੇ ਮੁੱਖ ਮੰਤਰੀ ਯੋਗੀ ਆਦਿਤਿਆਨਾਥ ਨੇ ਬੁੱਧਵਾਰ ਨੂੰ ਨੋਇਡਾ ਅਤੇ ਗ੍ਰੇਟਰ ਨੋਇਡਾ ਪ੍ਰਸ਼ਾਸਨ ਦੇ ਖ਼ਿਲਾਫ਼ ਪ੍ਰਦਰਸ਼ਨ ਕਰ ਰਹੇ ਗੌਤਮ ਬੁੱਧ ਨਗਰ ਦੇ ਕਿਸਾਨਾਂ ਦੇ ਮੁੱਦਿਆਂ 'ਤੇ ਵਿਚਾਰ ਕਰਨ ਲਈ ਇਕ ਕਮੇਟੀ ਦੇ ਗਠਨ ਦੇ ਆਦੇਸ਼ ਦਿੱਤੇ ਹਨ। ਇਹ ਐਲਾਨ ਦੇਰ ਰਾਤ ਸਥਾਨਕ ਕਿਸਾਨ ਸਮੂਹਾਂ ਵੱਲੋਂ ਆਪਣੀਆਂ ਮੰਗਾਂ ਨੂੰ ਲੈ ਕੇ ਪੈਦਲ ਦਿੱਲੀ ਕੂਚ ਕਰਨ ਦੀ ਧਮਕੀ ਦੇਣ ਤੋਂ ਬਾਅਦ ਕੀਤਾ ਗਿਆ। 

ਇਹ ਖ਼ਬਰ ਵੀ ਪੜ੍ਹੋ - ਅੰਦੋਲਨ ਵਿਚਾਲੇ ਕੇਂਦਰ ਸਰਕਾਰ ਨੇ ਕਿਸਾਨਾਂ ਲਈ ਕੀਤਾ ਵੱਡਾ ਐਲਾਨ, ਕੈਬਨਿਟ ਨੇ ਦਿੱਤੀ ਮਨਜ਼ੂਰੀ

ਇਸ ਤੋਂ ਪਹਿਲਾਂ ਸਥਾਨਕ ਕਿਸਾਨਾਂ ਵੱਲੋਂ 8 ਫਰਵਰੀ ਨੂੰ ਦਿੱਲੀ ਵੱਲ ਮਾਰਚ ਕਰਨ ਦੀ ਅਸਫਲ ਕੋਸ਼ਿਸ਼ ਕੀਤੀ ਗਈ ਸੀ। ਕਿਸਾਨ ਸਮੂਹ ਸਥਾਨਕ ਪ੍ਰਸ਼ਾਸਨ ਅਤੇ ਐੱਨ.ਟੀ.ਪੀ.ਸੀ. ਦੁਆਰਾ ਐਕਵਾਇਰ ਕੀਤੀ ਜ਼ਮੀਨ ਦੇ ਬਦਲੇ ਵਿਚ ਵਧੇ ਹੋਏ ਮੁਆਵਜ਼ੇ ਅਤੇ ਵਿਕਸਤ ਪਲਾਟਾਂ ਦੀ ਮੰਗ ਕਰ ਰਹੇ ਹਨ। ਜ਼ਿਲ੍ਹਾ ਮੈਜਿਸਟਰੇਟ ਮਨੀਸ਼ ਕੁਮਾਰ ਵਰਮਾ ਨੇ ਦੱਸਿਆ ਕਿ ਉੱਤਰ ਪ੍ਰਦੇਸ਼ ਰੈਵੇਨਿਊ ਕੌਂਸਲ ਦੇ ਚੇਅਰਮੈਨ ਦੀ ਅਗਵਾਈ ਹੇਠ ਬਣੀ ਇਹ ਕਮੇਟੀ ਪ੍ਰਦਰਸ਼ਨਕਾਰੀ ਕਿਸਾਨਾਂ ਦੇ ਮੁੱਦਿਆਂ ’ਤੇ ਵਿਚਾਰ ਕਰਕੇ ਸਰਕਾਰ ਨੂੰ ਰਿਪੋਰਟ ਸੌਂਪੇਗੀ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8

 


author

Anmol Tagra

Content Editor

Related News