ਸੰਸਦ ਸੁਰੱਖਿਆ ਕੋਤਾਹੀ ਨੂੰ ਲੈ ਕੇ ਗ੍ਰਹਿ ਮੰਤਰਾਲੇ ਵੱਲੋਂ ਕਮੇਟੀ ਦਾ ਗਠਨ

Thursday, Dec 14, 2023 - 05:53 AM (IST)

ਸੰਸਦ ਸੁਰੱਖਿਆ ਕੋਤਾਹੀ ਨੂੰ ਲੈ ਕੇ ਗ੍ਰਹਿ ਮੰਤਰਾਲੇ ਵੱਲੋਂ ਕਮੇਟੀ ਦਾ ਗਠਨ

ਨਵੀਂ ਦਿੱਲੀ (ਭਾਸ਼ਾ): ਕੇਂਦਰੀ ਗ੍ਰਹਿ ਮੰਤਰਾਲੇ ਨੇ ਲੋਕ ਸਭਾ ਸਕੱਤਰੇਤ ਦੀ ਬੇਨਤੀ 'ਤੇ ਬੁੱਧਵਾਰ ਨੂੰ ਸੰਸਦ ਦੀ ਸੁਰੱਖਿਆ 'ਚ ਕੋਤਾਹੀ ਦੀ ਘਟਨਾ ਦੀ ਜਾਂਚ ਦੇ ਹੁਕਮ ਦਿੱਤੇ ਹਨ। ਅਧਿਕਾਰੀਆਂ ਨੇ ਇਹ ਜਾਣਕਾਰੀ ਦਿੱਤੀ। ਗ੍ਰਹਿ ਮੰਤਰਾਲੇ ਦੇ ਬੁਲਾਰੇ ਨੇ ਕਿਹਾ ਕਿ ਕੇਂਦਰੀ ਰਿਜ਼ਰਵ ਪੁਲਸ ਬਲ (ਸੀ.ਆਰ.ਪੀ.ਐੱਫ.) ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ ਦੀ ਅਗਵਾਈ ਵਾਲੀ ਕਮੇਟੀ ਇਸ ਘਟਨਾ ਦੀ ਜਾਂਚ ਕਰੇਗੀ। ਉਨ੍ਹਾਂ ਕਿਹਾ ਕਿ ਕਮੇਟੀ ਵਿਚ ਹੋਰ ਸੁਰੱਖਿਆ ਏਜੰਸੀਆਂ ਦੇ ਮੈਂਬਰ ਅਤੇ ਮਾਹਿਰ ਵੀ ਸ਼ਾਮਲ ਹੋਣਗੇ।

ਇਹ ਖ਼ਬਰ ਵੀ ਪੜ੍ਹੋ - ਲੋਕ ਸਭਾ ਸੁਰੱਖਿਆ ਕੋਤਾਹੀ: ਇਸ MP ਦੇ ਕਹਿਣ 'ਤੇ ਨੌਜਵਾਨਾਂ ਨੂੰ ਜਾਰੀ ਹੋਏ ਸੀ ਪਾਸ, 6 ਲੋਕਾਂ ਨੇ ਰਚੀ ਸਾਜ਼ਿਸ਼

ਕਮੇਟੀ ਸੰਸਦ ਦੀ ਸੁਰੱਖਿਆ ਵਿਚ ਕੋਤਾਹੀ ਦੇ ਕਾਰਨਾਂ ਦਾ ਪਤਾ ਲਗਾ ਕੇ ਕਾਰਵਾਈ ਦੀ ਸਿਫਾਰਸ਼ ਕਰੇਗੀ। ਬੁਲਾਰੇ ਨੇ ਕਿਹਾ ਕਿ ਲੋਕ ਸਭਾ ਸਕੱਤਰੇਤ ਦੀ ਬੇਨਤੀ 'ਤੇ, ਗ੍ਰਹਿ ਮੰਤਰਾਲੇ ਨੇ ਸੰਸਦ ਦੀ ਸੁਰੱਖਿਆ ਵਿਚ ਕੋਤਾਹੀ ਦੀ ਘਟਨਾ ਦੀ ਜਾਂਚ ਦੇ ਆਦੇਸ਼ ਦਿੱਤੇ ਹਨ। ਸੀ.ਆਰ.ਪੀ.ਐੱਫ. ਦੇ ਡਾਇਰੈਕਟਰ ਜਨਰਲ ਅਨੀਸ਼ ਦਿਆਲ ਸਿੰਘ ਦੀ ਅਗਵਾਈ ਵਿਚ ਜਾਂਚ ਕਮੇਟੀ ਦਾ ਗਠਨ ਕੀਤਾ ਗਿਆ ਹੈ, ਜਿਸ ਵਿਚ ਹੋਰ ਸੁਰੱਖਿਆ ਏਜੰਸੀਆਂ ਦੇ ਮੈਂਬਰ ਅਤੇ ਮਾਹਿਰ ਸ਼ਾਮਲ ਹਨ।

ਇਹ ਖ਼ਬਰ ਵੀ ਪੜ੍ਹੋ - ਸੰਸਦ ਸੁਰੱਖਿਆ ਕੋਤਾਹੀ: ਕਿਸਾਨ ਅੰਦੋਲਨ ਤੇ ਹੋਰ ਮੁੱਦਿਆਂ ਤੋਂ ਪਰੇਸ਼ਾਨ ਹੋ ਕੇ ਰਚੀ ਗਈ ਸਾਜ਼ਿਸ, ਇਕ ਹੋਰ ਕਾਬੂ

ਉਨ੍ਹਾਂ ਕਿਹਾ ਕਿ ਕਮੇਟੀ ਸੁਰੱਖਿਆ ਉਲੰਘਣ ਦੇ ਕਾਰਨਾਂ ਦੀ ਜਾਂਚ ਕਰੇਗੀ, ਖਾਮੀਆਂ ਦੀ ਪਛਾਣ ਕਰਕੇ ਅਗਲੇਰੀ ਕਾਰਵਾਈ ਦੀ ਸਿਫ਼ਾਰਸ਼ ਕਰੇਗੀ। ਬੁਲਾਰੇ ਨੇ ਕਿਹਾ, ''ਕਮੇਟੀ ਛੇਤੀ ਤੋਂ ਛੇਤੀ ਸਿਫਾਰਿਸ਼ਾਂ ਸਮੇਤ ਆਪਣੀ ਰਿਪੋਰਟ ਸੌਂਪੇਗੀ, ਜਿਸ 'ਚ ਸੰਸਦ ਦੀ ਸੁਰੱਖਿਆ ਨੂੰ ਬਿਹਤਰ ਬਣਾਉਣ ਦੇ ਸੁਝਾਅ ਵੀ ਸ਼ਾਮਲ ਹੋਣਗੇ।'' ਬੁੱਧਵਾਰ ਨੂੰ ਲੋਕ ਸਭਾ ਦੀ ਕਾਰਵਾਈ ਦੌਰਾਨ ਦੋ ਲੋਕ ਅਚਾਨਕ ਦਰਸ਼ਕ ਗੈਲਰੀ ਤੋਂ ਸਦਨ ਦੇ ਅੰਦਰ ਕੁੱਦ ਗਏ ਅਤੇ 'ਕੈਨ' ਰਾਹੀਂ ਧੂਆਂ ਫੈਲਾਇਆ। ਇਸ ਤੋਂ ਤੁਰੰਤ ਬਾਅਦ ਦੋਵਾਂ ਨੂੰ ਫੜ ਲਿਆ ਗਿਆ। ਇਸ ਦੌਰਾਨ ਪੁਲਸ ਨੇ ਅਮੋਲ ਅਤੇ ਨੀਲਮ ਨੂੰ ਸੰਸਦ ਭਵਨ ਦੇ ਬਾਹਰ ਧਰਨੇ ਦੌਰਾਨ ਕੈਨ ਦੀ ਵਰਤੋਂ ਕਰਕੇ ਪੀਲਾ ਅਤੇ ਲਾਲ ਧੂੰਆਂ ਫੈਲਾਉਣ ਦੇ ਦੋਸ਼ ਹੇਠ ਗ੍ਰਿਫ਼ਤਾਰ ਕੀਤਾ ਸੀ। ਮਾਮਲੇ ਵਿਚ 5 ਲੋਕਾਂ ਦੀ ਗ੍ਰਿਫ਼ਤਾਰੀ ਕੀਤੀ ਗਈ ਹੈ।

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


author

Anmol Tagra

Content Editor

Related News