ਰਾਮਨਾਥ ਕੋਵਿੰਦ ਦੀ ਅਗਵਾਈ ਵਾਲੀ ਕਮੇਟੀ ਨੇ ‘ਇਕ ਰਾਸ਼ਟਰ, ਇਕ ਚੋਣ’ ਲਈ ਜਨਤਾ ਤੋਂ ਮੰਗੇ ਸੁਝਾਅ

Monday, Jan 08, 2024 - 01:47 PM (IST)

ਨਵੀਂ ਦਿੱਲੀ (ਭਾਸ਼ਾ)- ਸਾਬਕਾ ਰਾਸ਼ਟਰਪਤੀ ਰਾਮਨਾਥ ਕੋਵਿੰਦ ਦੀ ਅਗਵਾਈ ’ਚ ‘ਇਕ ਰਾਸ਼ਟਰ, ਇਕ ਚੋਣ’ ਵਿਸ਼ੇ ’ਤੇ ਬਣੀ ਕਮੇਟੀ ਨੇ ‘ਦੇਸ਼ ’ਚ ਇਕੋ ਸਮੇਂ ਚੋਣਾਂ ਕਰਵਾਉਣ ਲਈ ਮੌਜੂਦਾ ਕਾਨੂੰਨੀ ਪ੍ਰਸ਼ਾਸਨਿਕ ਢਾਂਚੇ ’ਚ ਢੁੱਕਵੇਂ ਬਦਲਾਅ ਕਰਨ ਲਈ ਲੋਕਾਂ ਤੋਂ ਸੁਝਾਅ ਮੰਗੇ ਹਨ। ਉੱਚ ਪੱਧਰੀ ਕਮੇਟੀ ਨੇ ਜਨਤਕ ਨੋਟਿਸ ਜਾਰੀ ਕਰ ਕੇ ਕਿਹਾ ਕਿ 15 ਜਨਵਰੀ ਤੱਕ ਪ੍ਰਾਪਤ ਹੋਏ ਸੁਝਾਵਾਂ ’ਤੇ ਵਿਚਾਰ ਕੀਤਾ ਜਾਵੇਗਾ।

ਇਹ ਵੀ ਪੜ੍ਹੋ : ਹੀਟਰ ਚਲਾ ਕੇ ਸੌਂਣ ਵਾਲੇ ਹੋ ਜਾਣ ਸਾਵਧਾਨ, ਕਿਤੇ ਤੁਹਾਡੇ ਨਾਲ ਵੀ ਨਾ ਵਾਪਰ ਜਾਵੇ ਅਜਿਹੀ ਅਣਹੋਣੀ

ਨੋਟਿਸ ’ਚ ਕਿਹਾ ਗਿਆ ਹੈ ਕਿ ਸੁਝਾਅ ਕਮੇਟੀ ਦੀ ਵੈੱਬਸਾਈਟ ’ਤੇ ਦਿੱਤੇ ਜਾ ਸਕਦੇ ਹਨ ਜਾਂ ਈਮੇਲ ਰਾਹੀਂ ਭੇਜੇ ਜਾ ਸਕਦੇ ਹਨ। ਕਮੇਟੀ ਦਾ ਗਠਨ ਪਿਛਲੇ ਸਾਲ ਸਤੰਬਰ ’ਚ ਕੀਤਾ ਗਿਆ ਸੀ ਅਤੇ ਉਦੋਂ ਤੋਂ ਇਸ ਨੇ 2 ਮੀਟਿੰਗਾਂ ਕੀਤੀਆਂ ਹਨ। ਇਸ ਨੇ ਹਾਲ ਹੀ ’ਚ ਸਿਆਸੀ ਪਾਰਟੀਆਂ ਨੂੰ ਪੱਤਰ ਲਿਖ ਕੇ ਦੇਸ਼ ’ਚ ਇਕੋ ਸਮੇਂ ਚੋਣਾਂ ਕਰਵਾਉਣ ਬਾਰੇ ਉਨ੍ਹਾਂ ਦੇ ਵਿਚਾਰ ਮੰਗੇ ਸਨ। ਇਹ ਪੱਤਰ 6 ਰਾਸ਼ਟਰੀ ਦਲਾਂ, 22 ਸੂਬਾਈ ਪਾਰਟੀਆਂ ਅਤੇ 7 ਰਜਿਸਟਰਡ ਗੈਰ-ਮਾਨਤਾ ਪ੍ਰਾਪਤ ਦਲਾਂ ਨੂੰ ਭੇਜੇ ਗਏ ਸਨ। ਕਮੇਟੀ ਨੇ ਇਕੱਠੇ ਚੋਣਾਂ ਕਰਵਾਉਣ 'ਤੇ ਲਾਅ ਕਮਿਸ਼ਨ ਦੇ ਵਿਚਾਰ ਵੀ ਸੁਣੇ। ਲਾਅ ਕਮਿਸ਼ਨ ਨੂੰ ਇਸ ਮੁੱਦੇ 'ਤੇ ਮੁੜ ਬੁਲਾਇਆ ਜਾ ਸਕਦਾ ਹੈ। 

ਜਗਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ 

For Android:-  https://play.google.com/store/apps/details?id=com.jagbani&hl=en 

For IOS:-  https://itunes.apple.com/in/app/id538323711?mt=8


DIsha

Content Editor

Related News