ਆਮ ਲੋਕਾਂ ਨੂੰ ਜਲਦ ਮਿਲੇਗਾ ਵੱਡਾ ਤੋਹਫ਼ਾ, ਪੈਟਰੋਲ-ਡੀਜ਼ਲ ਦੀਆਂ ਕੀਮਤਾਂ 'ਚ ਹੋ ਸਕਦੀ ਹੈ ਭਾਰੀ ਕਟੌਤੀ
Tuesday, Mar 12, 2024 - 09:31 PM (IST)
ਬਿਜ਼ਨੈੱਸ ਡੈਸਕ - ਇਸ ਸਮੇਂ ਦੇਸ਼ ਵਿਚ ਚੋਣਾਂ ਨੂੰ ਲੈ ਕੇ ਮਾਹੌਲ ਗਰਮਾ ਰਿਹਾ ਹੈ। ਲੋਕ ਸਭਾ ਚੋਣਾਂ 2024 ਦੀਆਂ ਤਰੀਖ਼ਾਂ ਦਾ ਐਲਾਨ ਵੀ ਜਲਦੀ ਹੋ ਸਕਦਾ ਹੈ। ਚੋਣਾਂ ਤੋਂ ਪਹਿਲਾਂ ਦੇਸ਼ ਦੇ ਆਮ ਲੋਕਾਂ ਨੂੰ ਸਰਕਾਰ ਵਲੋਂ ਇਕ ਹੋਰ ਵੱਡਾ ਤੋਹਫ਼ਾ ਦਿੱਤਾ ਜਾ ਸਕਦਾ ਹੈ। ਸੂਤਰਾਂ ਅਨੁਸਾਰ ਕੇਂਦਰ ਦੀ ਮੋਦੀ ਸਰਕਾਰ ਆਉਣ ਵਾਲੇ ਦਿਨਾਂ ਵਿਚ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ 5-10 ਰੁਪਏ ਦੀ ਕਟੌਤੀ ਕਰ ਸਕਦੀ ਹੈ। ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਹੌਲੀ ਦੇ ਤਿਉਹਾਰ ਤੋਂ ਪਹਿਲਾਂ ਵੀ ਹੋ ਸਕਦੀ ਹੈ।
ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ
ਮਈ 2022 ਤੋਂ ਕੀਮਤਾਂ 'ਚ ਨਹੀਂ ਹੋਇਆ ਕੋਈ ਬਦਲਾਅ
ਦੱਸ ਦੇਈਏ ਕਿ ਮਈ 2022 ਤੋਂ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵਿੱਚ ਕਿਸੇ ਤਰ੍ਹਾਂ ਦਾ ਕੋਈ ਬਦਲਾਅ ਨਹੀਂ ਹੋਇਆ, ਜਿਸ ਨਾਲ ਆਮ ਆਦਮੀ ਨੂੰ ਵੱਡੀ ਰਾਹਤ ਮਿਲੀ ਹੈ। ਇਸ ਦੇ ਨਾਲ ਹੀ ਕੱਚੇ ਤੇਲ ਦੀਆਂ ਕੀਮਤਾਂ ਵਿੱਚ ਕਟੌਤੀ ਤੋਂ ਬਾਅਦ ਵੀ ਸਰਕਾਰੀ ਤੇਲ ਕੰਪਨੀਆਂ ਨੇ ਪ੍ਰਚੂਨ ਕੀਮਤਾਂ ਵਿੱਚ ਕਟੌਤੀ ਨਹੀਂ ਕੀਤੀ। ਇਸ ਤੋਂ ਉਨ੍ਹਾਂ ਨੂੰ ਭਾਰੀ ਮੁਨਾਫ਼ਾ ਹੋਇਆ ਹੈ। ਆਉਣ ਵਾਲੇ ਸਮੇਂ ਵਿਚ ਵੀ ਇਹ ਉਮੀਦ ਕੀਤੀ ਜਾ ਰਹੀ ਹੈ ਕਿ ਪੈਟਰੋਲ-ਡੀਜ਼ਲ ਦੀਆਂ ਕੀਮਤਾਂ ਵਿਚ ਕਟੌਤੀ ਹੋਵੇ।
ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ
LPG ਸਿਲੰਡਰ ਦੀਆਂ ਕੀਮਤਾਂ 'ਚ 100 ਰੁਪਏ ਦੀ ਵੱਡੀ ਕਟੌਤੀ
ਦੱਸ ਦੇਈਏ ਕਿ ਚੋਣਾਂ ਤੋਂ ਪਹਿਲਾਂ ਹਾਲ ਹੀ 'ਚ ਕੇਂਦਰ ਸਰਕਾਰ ਵਲੋਂ ਘਰੇਲੂ ਰਸੋਈ ਗੈਸ LPG ਸਿਲੰਡਰ ਦੀਆਂ ਕੀਮਤਾਂ 'ਚ 100 ਰੁਪਏ ਦੀ ਵੱਡੀ ਕਟੌਤੀ ਕੀਤੀ ਗਈ ਹੈ। ਇਸ ਤੋਂ ਇਲਾਵਾ ਸੀਐੱਨਜੀ ਅਤੇ ਪੀਐੱਨਜੀ ਦੀਆਂ ਕੀਮਤਾਂ ਵਿੱਚ ਵੀ ਕਟੌਤੀ ਕੀਤੀ ਗਈ ਹੈ। ਇਸ ਲਈ ਉਮੀਦ ਕੀਤੀ ਜਾ ਰਹੀ ਹੈ ਕਿ ਚੋਣਾਂ ਦੇ ਐਲਾਨ ਤੋਂ ਠੀਕ ਪਹਿਲਾਂ ਸਰਕਾਰ ਪੈਟਰੋਲ ਅਤੇ ਡੀਜ਼ਲ ਦੀਆਂ ਕੀਮਤਾਂ ਵੀ ਘਟਾ ਸਕਦੀ ਹੈ, ਜਿਸ ਨੂੰ ਲੈ ਕੇ ਲੋਕਾਂ ਵਿਚ ਉਤਸ਼ਾਹ ਪਾਇਆ ਜਾ ਰਿਹਾ ਹੈ।
ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8