ਆਫਿਸ ਪਾਰਟੀ ਦੌਰਾਨ ਲੜਕੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਕੰਪਨੀ ਦਾ ਡਾਇਰੈਕਟਰ ਗ੍ਰਿਫ਼ਤਾਰ

Wednesday, Nov 06, 2024 - 08:32 AM (IST)

ਆਫਿਸ ਪਾਰਟੀ ਦੌਰਾਨ ਲੜਕੀ ਨਾਲ ਕੀਤੀਆਂ ਅਸ਼ਲੀਲ ਹਰਕਤਾਂ, ਕੰਪਨੀ ਦਾ ਡਾਇਰੈਕਟਰ ਗ੍ਰਿਫ਼ਤਾਰ

ਨੋਇਡਾ : ਨੋਇਡਾ ਦਾ ਗਾਰਡਨ ਗਲੇਰੀਆ ਮਾਲ ਇਕ ਵਾਰ ਫਿਰ ਸੁਰਖੀਆਂ ਵਿਚ ਹੈ। ਮਾਲ ਵਿਚ ਇਕ ਲੜਕੀ ਨਾਲ ਅਸ਼ਲੀਲ ਹਰਕਤਾਂ ਕਰਨ ਦਾ ਮਾਮਲਾ ਸਾਹਮਣੇ ਆਇਆ ਹੈ। ਇਕ ਪ੍ਰਾਈਵੇਟ ਕੰਪਨੀ ਵਿਚ ਕੰਮ ਕਰਨ ਵਾਲੀ ਇਕ ਲੜਕੀ ਨੇ ਆਪਣੀ ਹੀ ਕੰਪਨੀ ਦੇ ਡਾਇਰੈਕਟਰ 'ਤੇ ਇਕ ਪਾਰਟੀ ਦੌਰਾਨ ਅਸ਼ਲੀਲ ਹਰਕਤਾਂ ਅਤੇ ਛੇੜਛਾੜ ਕਰਨ ਦੇ ਦੋਸ਼ ਲਾਏ ਹਨ। ਇਸ ਘਟਨਾ ਦਾ ਨੋਟਿਸ ਲੈਂਦਿਆਂ ਪੁਲਸ ਨੇ ਮੁਲਜ਼ਮ ਡਾਇਰੈਕਟਰ ਨੂੰ ਗ੍ਰਿਫ਼ਤਾਰ ਕਰ ਲਿਆ ਹੈ।

ਨੋਇਡਾ ਪੁਲਸ ਦੇ ਮੀਡੀਆ ਸੈੱਲ ਮੁਤਾਬਕ ਪੀੜਤ ਲੜਕੀ ਨੇ ਸ਼ਿਕਾਇਤ ਦਰਜ ਕਰਵਾਉਂਦੇ ਹੋਏ ਕਿਹਾ ਕਿ ਉਹ ਇੰਦਰਾਪੁਰਮ ਸਥਿਤ ਇਕ ਬਿਲਡਿੰਗ ਕੰਸਲਟੈਂਸੀ ਫਰਮ 'ਚ ਕੰਮ ਕਰਦੀ ਹੈ। ਕੰਪਨੀ ਦੇ ਡਾਇਰੈਕਟਰ ਭੁਪਿੰਦਰ ਕੁਮਾਰ ਰਮਈਆ ਨੇ ਪਿਛਲੇ ਸ਼ਨੀਵਾਰ ਨੂੰ ਨੋਇਡਾ ਦੇ ਸੈਕਟਰ-38ਏ ਦੇ ਗਾਰਡਨ ਗਲੇਰੀਆ ਮਾਲ ਦੇ ਇਕ ਰੈਸਟੋਰੈਂਟ ਵਿਚ ਆਪਣੇ ਕਰਮਚਾਰੀਆਂ ਲਈ ਇਕ ਪਾਰਟੀ ਦਾ ਆਯੋਜਨ ਕੀਤਾ ਸੀ।

ਇਹ ਵੀ ਪੜ੍ਹੋ : Zomato ਤੋਂ ਮੰਗਵਾਈ ਸੇਵ-ਟਮਾਟਰ ਦੀ ਸਬਜ਼ੀ 'ਚੋਂ ਨਿਕਲੀ ਹੱਡੀ, ਫੂਡ ਵਿਭਾਗ ਨੇ ਜਾਂਚ ਕੀਤੀ ਤਾਂ ਉੱਡੇ ਹੋਸ਼

ਗਾਰਡਨ ਗਲੇਰੀਆ ਮਾਲ 'ਚ ਲੜਕੀ ਨਾਲ ਛੇੜਛਾੜ
ਲੜਕੀ ਦਾ ਦੋਸ਼ ਹੈ ਕਿ ਪਾਰਟੀ ਦੌਰਾਨ ਰਮਈਆ ਨੇ ਨਸ਼ੇ ਦੀ ਹਾਲਤ ਵਿਚ ਉਸ ਨਾਲ ਛੇੜਛਾੜ ਕੀਤੀ ਅਤੇ ਉਸ ਨੂੰ ਗਲਤ ਤਰੀਕੇ ਨਾਲ ਛੂਹਿਆ। ਪੀੜਤਾ ਨੇ ਦੱਸਿਆ ਕਿ ਜਦੋਂ ਉਸਨੇ ਰਾਮਈਆ ਦੇ ਇਸ ਵਿਵਹਾਰ ਦਾ ਵਿਰੋਧ ਕੀਤਾ ਤਾਂ ਡਾਇਰੈਕਟਰ ਨੇ ਉਸ ਨੂੰ ਨੌਕਰੀ ਤੋਂ ਕੱਢਣ ਦੀ ਧਮਕੀ ਦਿੱਤੀ। ਇਸ ਦੇ ਨਾਲ ਹੀ ਗੰਭੀਰ ਨਤੀਜੇ ਭੁਗਤਣ ਦੀ ਵੀ ਚਿਤਾਵਨੀ ਦਿੱਤੀ।

ਪੁਲਸ ਨੇ ਮੁਲਜ਼ਮ ਨੂੰ ਕੀਤਾ ਗ੍ਰਿਫ਼ਤਾਰ 
ਇਸ 'ਤੇ ਲੜਕੀ ਨੇ ਸੋਮਵਾਰ ਰਾਤ ਸੈਕਟਰ 39 ਥਾਣੇ 'ਚ ਮਾਮਲਾ ਦਰਜ ਕਰਵਾਇਆ। ਪੁਲਸ ਨੇ ਮੁਲਜ਼ਮ ਡਾਇਰੈਕਟਰ ਭੁਪਿੰਦਰ ਕੁਮਾਰ ਰਮਈਆ ਖ਼ਿਲਾਫ਼ ਕੇਸ ਦਰਜ ਕਰਕੇ ਉਸ ਨੂੰ ਗ੍ਰਿਫ਼ਤਾਰ ਕਰ ਲਿਆ ਹੈ। ਪੁਲਸ ਨੇ ਦੱਸਿਆ ਕਿ ਮੰਗਲਵਾਰ ਨੂੰ ਉਸ ਨੂੰ ਅਦਾਲਤ 'ਚ ਪੇਸ਼ ਕਰ ਕੇ ਜੇਲ੍ਹ ਭੇਜ ਦਿੱਤਾ ਗਿਆ।

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

Sandeep Kumar

Content Editor

Related News