ਕੋਵਿਡ ਨਾਲ ਮਰਨ ਵਾਲੇ ਸੁਰੱਖਿਆ ਗਾਰਡ ਦੀ ਪਤਨੀ ਨੂੰ 50 ਲੱਖ ਰੁਪਏ ਦੇਣ ਦੇ ਹੁਕਮ

Monday, Oct 23, 2023 - 05:03 PM (IST)

ਕੋਵਿਡ ਨਾਲ ਮਰਨ ਵਾਲੇ ਸੁਰੱਖਿਆ ਗਾਰਡ ਦੀ ਪਤਨੀ ਨੂੰ 50 ਲੱਖ ਰੁਪਏ ਦੇਣ ਦੇ ਹੁਕਮ

ਨਵੀਂ ਦਿੱਲੀ (ਭਾਸ਼ਾ)- ਦਿੱਲੀ ਹਾਈ ਕੋਰਟ ਨੇ ਕੇਂਦਰ ਅਤੇ ਸਫਦਰਜੰਗ ਹਸਪਤਾਲ ਨੂੰ ਹਸਪਤਾਲ ’ਚ ਤਾਇਨਾਤ ਉਸ ਸੁਰੱਖਿਆ ਗਾਰਡ ਦੀ ਪਤਨੀ ਨੂੰ 50 ਲੱਖ ਰੁਪਏ ਜਾਰੀ ਕਰਨ ਦੇ ਹੁਕਮ ਦਿੱਤੇ ਹਨ, ਜਿਸ ਦੀ ਕੋਵਿਡ ਮਹਾਮਾਰੀ ਦੌਰਾਨ ਡਿਊਟੀ ਦੌਰਾਨ ਮੌਤ ਹੋ ਗਈ ਸੀ। ਹਾਈ ਕੋਰਟ ਨੇ ਕਿਹਾ ਕਿ ਕੇਂਦਰ ਸਰਕਾਰ ਇੰਨੀ ਸੌੜੀ ਸੋਚ ਨਹੀਂ ਅਪਣਾ ਸਕਦੀ ਕਿ ਸਿਰਫ਼ ਅਜਿਹੇ ਵਿਅਕਤੀਆਂ ਨੂੰ ਹੀ ‘ਪ੍ਰਧਾਨ ਮੰਤਰੀ ਗਰੀਬ ਕਲਿਆਣ ਪੈਕੇਜ’ ਕੋਵਿਡ ਨਾਲ ਮੁਕਾਬਲਾ ਕਰਨ ਵਾਲੇ ਸਿਹਤ ਕਰਮਚਾਰੀਆਂ ਲਈ ਬੀਮਾ ਯੋਜਨਾ ਦੇ ਤਹਿਤ ਕਵਰ ਕੀਤਾ ਜਾਵੇ, ਜੋ ਵਾਰਡ ਜਾਂ ਕੇਂਦਰ ’ਚ ਤਾਇਨਾਤ ਸਨ।

ਇਹ ਵੀ ਪੜ੍ਹੋ : ਹਿਮਾਚਲ ਪ੍ਰਦੇਸ਼ : ਲਾਹੌਲ-ਸਪੀਤੀ ਪਿੰਡ ਦੀ ਜ਼ਮੀਨ ਧਸੀ, ਵਸਨੀਕਾਂ ਨੇ ਭੂ-ਵਿਗਿਆਨਕ ਸਰਵੇਖਣ ਦੀ ਕੀਤੀ ਮੰਗ

ਜਸਟਿਸ ਸੁਬਰਾਮਨੀਅਮ ਪ੍ਰਸਾਦ ਨੇ ਕਿਹਾ ਕਿ ਮਹਾਮਾਰੀ ਦੌਰਾਨ, ਲੋਕ ਆਪਣੀ ਜਾਂਚ ਕਰਵਾਉਣ ਲਈ ਹਸਪਤਾਲਾਂ ’ਚ ਭੀੜ ਲਾ ਰਹੇ ਸੀ ਅਤੇ ਉਸ ਸਮੇਂ, ਇਹ ਸੁਰੱਖਿਆ ਗਾਰਡ, ਪੈਰਾ-ਮੈਡੀਕਲ ਕਰਮਚਾਰੀ ਹੀ ਸਨ, ਜਿਨ੍ਹਾਂ ਨੇ ਨਾ ਸਿਰਫ਼ ਹਸਪਤਾਲਾਂ ਦੀ ਸੁਰੱਖਿਆ ਨੂੰ ਯਕੀਨੀ ਬਣਾਇਆ ਸਗੋਂ ਮਰੀਜ਼ਾਂ ਨੂੰ ਸਹੀ ਜਗ੍ਹਾ ਜਾਣ ਦੇ ਮਾਰਗਦਰਸ਼ਕ ਦਾ ਕੰਮ ਵੀ ਕੀਤਾ।

ਜਗ ਬਾਣੀ ਈ-ਪੇਪਰ ਪੜ੍ਹਨ ਅਤੇ ਐਪ ਡਾਊਨਲੋਡ ਕਰਨ ਲਈ ਹੇਠਾਂ ਦਿੱਤੇ ਲਿੰਕ ’ਤੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

DIsha

Content Editor

Related News