ਕੇਰਨ ਸੈਕਟਰ ''ਚ ਮੁਕਾਬਲਾ, ਜਵਾਨ ਸ਼ਹੀਦ

11/23/2017 5:36:33 AM

ਸ਼੍ਰੀਨਗਰ — ਉੱਤਰੀ ਕਸ਼ਮੀਰ 'ਚ ਅੱਤਵਾਦੀਆਂ ਦੀ ਘੁਸਪੈਠ ਰੁਕਣ ਦਾ ਨਾਂ ਨਹੀਂ ਲੈ ਰਹੀ ਹੈ। ਹਾਲਾਂਕਿ ਭਾਰਤੀ ਸੁਰੱਖਿਆ ਬਲ ਲਗਾਤਾਰ ਅੱਤਵਾਦੀਆਂ ਨੂੰ ਢੇਰ ਕਰ ਰਹੇ ਹਨ। ਬੁੱਧਵਾਰ ਨੂੰ ਫਿਰ ਸੁਰੱਖਿਆ ਬਲਾਂ ਦਾ ਅੱਤਵਾਦੀਆਂ ਨਾਲ ਮੁਕਾਬਲਾ ਹੋਇਆ। 
ਅਧਿਕਾਰੀਆਂ ਨੇ ਦੱਸਿਆ ਕਿ ਕੁਪਵਾੜਾ ਦੇ ਕੇਰਨ ਸੈਕਟਰ 'ਚ ਅੱਤਵਾਦੀਆਂ ਨਾਲ ਮੁਕਾਬਲੇ 'ਚ ਫੌਜ ਦਾ ਇਕ ਜਵਾਨ ਸ਼ਹੀਦ ਹੋ ਗਿਆ। ਫੌਜ ਨੇ ਘਾਟੀ 'ਚ ਅੱਤਵਾਦੀਆਂ ਦਾ ਸਫਾਇਆ ਕਰਨ ਲਈ ਆਪ੍ਰੇਸ਼ਨ ਆਲ ਆਊਟ ਚਲਾਇਆ ਹੋਇਆ ਹੈ। ਸੁਰੱਖਿਆ ਬਲ ਅੱਤਵਾਦੀਆਂ ਨੂੰ ਚੁਣ-ਚੁਣ ਕੇ ਮਾਰ ਰਹੇ ਹਨ, ਜਿਸ ਨਾਲ ਅੱਤਵਾਦੀ ਬੌਖਲਾਏ ਹੋਏ ਹਨ ਅਤੇ ਸੁਰੱਖਿਆ ਬਲਾਂ ਨੂੰ ਨਿਸ਼ਾਨਾ ਬਣਾ ਰਹੇ ਹਨ। ਪਾਕਿਸਤਾਨ 'ਚ ਬੈਠੇ ਅੱਤਵਾਦੀਆਂ ਦੇ ਆਕਿਆਂ 'ਚ ਵੀ ਸੁਰੱਖਿਆ ਬਲਾਂ ਦੀ ਕਾਰਵਾਈ ਨਾਲ ਖਲਬਲੀ ਮਚੀ ਹੋਈ ਹੈ। ਇਸ ਲਈ ਉਨ੍ਹਾਂ ਨੇ ਆਪਣੇ ਰਿਸ਼ਤੇਦਾਰਾਂ ਨੂੰ ਅੰਡਰਗਰਾਊਂਡ ਹੋਣ ਲਈ ਕਿਹਾ ਹੈ।
ਅਧਿਕਾਰੀਆਂ ਨੇ ਦੱਸਿਆ ਕਿ  ਕੰਟਰੋਲ ਰੇਖਾ ਨੇੜੇ ਕੇਰਨ ਸੈਕਟਰ ਦੀ ਚੌਕੇਨ  ਚੌਕੀ 'ਤੇ ਬੁੱਧਵਾਰ ਸਵੇਰੇ 7.30 ਵਜੇ ਮੁਕਾਬਲਾ ਸ਼ੁਰੂ ਹੋ ਗਿਆ। ਦੋਵਾਂ ਧਿਰਾਂ ਵਿਚਾਲੇ ਗੋਲੀਬਾਰੀ 'ਚ ਇਕ ਫੌਜੀ ਜਵਾਨ ਸ਼ਹੀਦ ਹੋ ਗਿਆ। ਆਖਰੀ ਖਬਰ ਮਿਲਣ ਤਕ ਮੁਕਾਬਲਾ ਜਾਰੀ ਸੀ।