ਮੁੰਬਈ ਪੁਲਸ ਨੂੰ ਹਨੀ ਸਿੰਘ ਖ਼ਿਲਾਫ਼ ਮਿਲੀ ਸ਼ਿਕਾਇਤ; ਰੈਪਰ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ, ਪੜ੍ਹੋ ਪੂਰਾ ਮਾਮਲਾ

Friday, Apr 21, 2023 - 03:15 AM (IST)

ਮੁੰਬਈ ਪੁਲਸ ਨੂੰ ਹਨੀ ਸਿੰਘ ਖ਼ਿਲਾਫ਼ ਮਿਲੀ ਸ਼ਿਕਾਇਤ; ਰੈਪਰ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ, ਪੜ੍ਹੋ ਪੂਰਾ ਮਾਮਲਾ

ਮੁੰਬਈ (ਭਾਸ਼ਾ): ਮੁੰਬਈ ਪੁਲਸ ਨੂੰ ਗਾਇਕ-ਰੈਪਰ ਯੋ ਯੋ ਹਨੀ ਸਿੰਘ ਤੇ ਉਨ੍ਹਾਂ ਦੇ ਟੀਮ ਮੈਂਬਰਾਂ ਖ਼ਿਲਾਫ਼ ਸ਼ਿਕਾਇਤ ਮਿਲੀ ਹੈ, ਜਿਸ ਵਿਚ ਉਨ੍ਹਾਂ 'ਤੇ ਪ੍ਰੋਗਰਾਮ ਪ੍ਰਬੰਧਨ ਏਜੰਸੀ ਦੇ ਮਾਲਕ ਨੂੰ ਅਗਵਾ ਕਰਨ ਤੇ ਉਸ ਨਾਲ ਕੁੱਟਮਾਰ ਕਰਨ ਦੇ ਦੋਸ਼ ਲੱਗੇ ਹਨ। ਇਕ ਅਧਿਕਾਰੀ ਨੇ ਵੀਰਵਾਰ ਨੂੰ ਇਹ ਜਾਣਕਾਰੀ ਦਿੱਤੀ। 

ਇਹ ਖ਼ਬਰ ਵੀ ਪੜ੍ਹੋ - Twitter ਨੇ CM ਭਗਵੰਤ ਮਾਨ, ਕੇਜਰੀਵਾਲ, ਯੋਗੀ ਤੇ ਭਾਜਪਾ ਸਣੇ ਕਈ ਖਾਤਿਆਂ ਤੋਂ ਹਟਾਇਆ ਬਲੂ ਟਿੱਕ, ਪੜ੍ਹੋ ਵਜ੍ਹਾ

'ਲੂੰਗੀ ਡਾਂਸ', 'ਬ੍ਰਾਊਨ ਰੰਗ', 'ਦੇਸੀ ਕਲਾਕਾਰ' ਜਿਹੇ ਗਾਣਿਆਂ ਤੋਂ ਮਸ਼ਹੂਰ ਹਨੀ ਸਿੰਘ ਖ਼ਿਲਾਫ਼ ਹਜੇ ਤਕ ਕੋਈ ਐੱਫ.ਆਈ.ਆਰ. ਦਰਜ ਨਹੀਂ ਕੀਤੀ ਗਈ ਤੇ ਪੁਲਸ ਸ਼ਿਕਾਇਤ ਵਿਚ ਲਗਾਏ ਗਏ ਦੋਸ਼ਾਂ ਦੀ ਜਾਂਚ ਕਰ ਰਹੀ ਹੈ। ਅਧਿਕਾਰੀ ਨੇ ਅੱਗੇ ਕਿਹਾ ਕਿ ਇਕ ਪ੍ਰੋਗਰਾਮ ਰੱਦ ਹੋਣ ਤੋਂ ਬਾਅਦ ਦੋਵਾਂ ਵਿਚਾਲੇ ਵਿਵਾਦ ਹੋ ਗਿਆ ਸੀ। ਇਕ ਵਿਅਕਤੀ ਨੇ ਬੁੱਧਵਾਰ ਨੂੰ ਬਾਂਦਰਾ-ਕੁਰਲਾ ਕੰਪਲੈਕਸ (ਬੀ.ਕੇ.ਸੀ.) ਥਾਣੇ ਵਿਚ ਸ਼ਿਕਾਇਤਕਰਤਾ ਵਜੋਂ ਪ੍ਰੋਗਰਾਮ ਪ੍ਰਬੰਧਨ ਏਜੰਸੀ ਦੇ ਮਾਲਕ ਦੇ ਨਾਂ ਤੋਂ ਸ਼ਿਕਾਇਤ ਦਿੱਤੀ ਤੇ ਗਾਇਕ ਤੇ ਉਸ ਦੇ ਟੀਮ ਮੈਂਬਰਾਂ 'ਤੇ ਅਗਵਾ ਤੇ ਹਮਲਾ ਕਰਨ ਦਾ ਦੋਸ਼ ਲਗਾਇਆ ਹੈ। 

ਇਹ ਖ਼ਬਰ ਵੀ ਪੜ੍ਹੋ - ਸਕੂਲ ਸਿੱਖਿਆ ਵਿਭਾਗ ਦਾ ਵੱਡਾ ਫ਼ੈਸਲਾ, ਇਸ ਸੂਬੇ ਦੇ ਸਕੂਲ ਜੂਨ ਤਕ ਰਹਿਣਗੇ ਬੰਦ, ਪੜ੍ਹੋ ਵਜ੍ਹਾ

ਉਨ੍ਹਾਂ ਕਿਹਾ ਕਿ ਸ਼ਿਕਾਇਤ ਮਿਲਣ ਤੋਂ ਬਾਅਦ ਬੀ.ਕੇ.ਸੀ. ਪੁਲਸ ਅਧਿਕਾਰੀਆਂ ਨੇ ਸ਼ਿਕਾਇਤਕਰਤਾ ਨੂੰ ਬੁਲਾਇਆ, ਪਰ ਉਹ ਅਜੇ ਤਕ ਪੁਲਸ ਸਾਹਮਣੇ ਪੇਸ਼ ਨਹੀਂ ਹੋਇਆ। ਅਧਿਕਾਰੀ ਨੇ ਕਿਹਾ ਕਿ ਪੁਲਸ ਸ਼ਿਕਾਇਤ ਦੀ ਪੁਸ਼ਟੀ ਕਰ ਰਹੀ ਹੈ ਤੇ ਅਜੇ ਤਕ ਮਾਮਲੇ ਵਿਚ ਐੱਫ.ਆਈ.ਆਰ. ਦਰਜ ਨਹੀਂ ਕੀਤੀ ਗਈ। 

ਇਹ ਖ਼ਬਰ ਵੀ ਪੜ੍ਹੋ - ਵੱਡੀ ਖ਼ਬਰ: ਜੰਮੂ-ਕਸ਼ਮੀਰ ਦੇ ਪੁੰਛ 'ਚ ਹੋਇਆ ਅੱਤਵਾਦੀ ਹਮਲਾ, 5 ਜਵਾਨ ਸ਼ਹੀਦ

ਹਨੀ ਸਿੰਘ ਨੇ ਦੋਸ਼ਾਂ ਨੂੰ ਦੱਸਿਆ ਬੇਬੁਨਿਆਦ

ਹਨੀ ਸਿੰਘ ਨੇ ਇੰਸਟਾਗ੍ਰਾਮ 'ਤੇ ਪੋਸਟ ਸਾਂਝੀ ਕਰਦਿਆਂ ਉਕਤ ਦੋਸ਼ਾਂ ਨੂੰ ਝੂਠਾ ਤੇ ਬੇਬੁਨਿਆਦ ਕਰਾਰ ਦਿੱਤਾ ਹੈ।

PunjabKesari

ਉਨ੍ਹਾਂ ਲਿਖਿਆ,"ਸ਼ਿਕਾਇਤ ਅਤੇ ਦੋਸ਼ ਝੂਠੇ ਅਤੇ ਬੇਬੁਨਿਆਦ ਹਨ। ਮੇਰੀ ਕੰਪਨੀ ਜਾਂ ਸ਼ਿਕਾਇਤਕਰਤਾ ਵਿਚਕਾਰ ਕੋਈ ਸਬੰਧ ਜਾਂ ਕਰਾਰ ਨਹੀਂ ਹੈ ਜੋ ਮੀਡੀਆ ਸਵੇਰ ਤੋਂ ਦਿਖਾ ਰਿਹਾ ਹੈ। ਮੈਂ ਟ੍ਰਿਬੀਵੀਬ ਨਾਂ ਦੀ ਕੰਪਨੀ ਦੁਆਰਾ ਮੁੰਬਈ ਸ਼ੋਅ ਲਈ ਰੁੱਝਿਆ ਹੋਇਆ ਸੀ ਜੋ ਕਿ ਇਕ ਨਾਮੀ ਕੰਪਨੀ ਹੈ। ਮੈਂ ਉਸ ਸਮੇਂ ਤਕ ਆਪਣੀ ਪੇਸ਼ਕਾਰੀ ਦਿੱਤੀ, ਜਿਸ ਸਮੇਂ ਲਈ ਇਜਾਜ਼ਤ ਸੀ। ਬਾਕੀ ਸਾਰੇ ਦੋਸ਼ ਝੂਠੇ ਹਨ ਤੇ ਮੇਰਾ ਅਕਸਰ ਖ਼ਰਾਬ ਕਰਨ ਦੀ ਇਕ ਕੋਸ਼ਿਸ਼ ਹੈ। ਮੇਰੀ ਲੀਗਲ ਟੀਮ ਪਹਿਲਾਂ ਹੀ ਅਜਿਹੇ ਅਨਸਰਾਂ ਖ਼ਿਲਾਫ਼ ਮਾਣਹਾਨੀ ਦਾ ਮੁਕੱਦਮਾ ਦਾਇਰ ਕਰਨ 'ਤੇ ਕੰਮ ਕਰ ਰਹੀ ਹੈ।"

ਨੋਟ - ਇਸ ਖ਼ਬਰ ਬਾਰੇ ਕੁਮੈਂਟ ਬਾਕਸ ਵਿਚ ਦਿਓ ਆਪਣੀ ਰਾਏ।


author

Anmol Tagra

Content Editor

Related News