Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

Thursday, Mar 28, 2024 - 06:36 PM (IST)

Bank Holiday : ਜਲਦੀ ਪੂਰੇ ਕਰ ਲਓ ਆਪਣੇ ਜ਼ਰੂਰੀ ਕੰਮ, ਅਪ੍ਰੈਲ 'ਚ 14 ਦਿਨ ਬੰਦ ਰਹਿਣਗੇ ਬੈਂਕ

ਬਿਜ਼ਨੈੱਸ ਡੈਸਕ : ਮਾਰਚ ਦਾ ਮਹੀਨਾ ਖ਼ਤਮ ਹੋ ਗਿਆ ਹੈ ਅਤੇ ਅਪ੍ਰੈਲ ਦਾ ਸ਼ੁਰੂ ਹੋਣ ਵਾਲਾ ਹੈ। ਅਜਿਹੇ 'ਚ ਰਿਜ਼ਰਵ ਬੈਂਕ ਆਫ ਇੰਡੀਆ (ਆਰ.ਬੀ.ਆਈ.) ਵਲੋਂ ਛੁੱਟੀਆਂ ਦੀ ਸੂਚੀ ਜਾਰੀ ਕਰ ਦਿੱਤੀ ਹੈ ਤਾਂ ਜੋ ਗਾਹਕਾਂ ਨੂੰ ਕਿਸੇ ਤਰ੍ਹਾਂ ਦੀ ਪਰੇਸ਼ਾਨੀ ਦਾ ਸਾਹਮਣਾ ਨਾ ਕਰਨਾ ਪਵੇ। ਅਪ੍ਰੈਲ ਮਹੀਨੇ 'ਚ ਕਈ ਤਿਉਹਾਰ ਆਉਣ ਵਾਲੇ ਹਨ। ਇਸ ਵਿੱਚ ਈਦ, ਗੁੜੀ ਪਦਵਾ ਅਤੇ ਰਾਮ ਨੌਮੀ ਵਰਗੇ ਕਈ ਤਿਉਹਾਰ ਸ਼ਾਮਲ ਹਨ। ਇਨ੍ਹਾਂ ਤਿਉਹਾਰਾਂ ਦੇ ਮੌਕੇ ਦੇਸ਼ ਦੇ ਕਈ ਬੈਂਕ ਬੰਦ ਰਹਿਣਗੇ। 

ਇਹ ਵੀ ਪੜ੍ਹੋ - ਵਿੱਤ ਮੰਤਰੀ ਸੀਤਾਰਮਨ ਨੇ ਲੋਕ ਸਭਾ ਚੋਣਾਂ ਲੜਨ ਤੋਂ ਕੀਤਾ ਇਨਕਾਰ, ਕਿਹਾ-ਮੇਰੇ ਕੋਲ ਪੈਸਾ ਨਹੀਂ

ਨਵੇਂ ਵਿੱਤੀ ਸਾਲ ਦੇ ਪਹਿਲੇ ਮਹੀਨੇ 14 ਦਿਨ ਬੰਦ ਰਹਿਣਗੇ ਬੈਂਕ
1 ਅਪ੍ਰੈਲ 2024 ਤੋਂ ਨਵੇਂ ਵਿੱਤੀ ਸਾਲ ਦੀ ਸ਼ੁਰੂਆਤ ਹੋ ਜਾਵੇਗੀ। ਆਰਬੀਆਈ ਵਲੋਂ ਜਾਰੀ ਕੀਤੀ ਗਈ ਮਹੀਨਾਵਾਰ ਛੁੱਟੀਆਂ ਦੀ ਸੂਚੀ ਅਨੁਸਾਰ, ਅਪ੍ਰੈਲ ਦੇ ਮਹੀਨੇ ਬੈਂਕਾਂ ਦੀਆਂ 14 ਦਿਨਾਂ ਦੀਆਂ ਛੁੱਟੀਆਂ ਹੋਣਗੀਆਂ। ਇਸ ਵਿੱਚ ਸ਼ਨੀਵਾਰ ਅਤੇ ਐਤਵਾਰ ਦੀਆਂ ਛੁੱਟੀਆਂ ਵੀ ਸ਼ਾਮਲ ਹਨ। ਇਸ ਤੋਂ ਇਲਾਵਾ ਈਦ ਅਤੇ ਰਾਮ ਨੌਮੀ ਆਦਿ ਤਿਉਹਾਰਾਂ ਕਾਰਨ ਕਈ ਸੂਬਿਆਂ ਦੇ ਬੈਂਕਾਂ 'ਚ ਛੁੱਟੀਆਂ ਰਹਿਣਗੀਆਂ।

ਇਹ ਵੀ ਪੜ੍ਹੋ - ਭਾਰਤੀ ਸੈਲਾਨੀਆਂ 'ਚ ਵਧਿਆ ਆਸਟ੍ਰੇਲੀਆ ਜਾਣ ਦਾ ਚਾਅ, ਸਾਲ ਦੇ ਸ਼ੁਰੂ 'ਚ ਹੀ ਪੁੱਜੇ ਹਜ਼ਾਰਾਂ ਲੋਕ

ਅਪ੍ਰੈਲ 2024 'ਚ ਬੈਂਕਾਂ ਵਿਚ ਹੋਣ ਵਾਲੀਆਂ ਛੁੱਟੀਆਂ ਦੀ ਜਾਣੋ ਪੂਰੀ ਸੂਚੀ

1 ਅਪ੍ਰੈਲ 2024 - ਸਾਲਾਨਾ ਕਲੋਜ਼ਿੰਗ ਕਾਰਨ ਦੇਸ਼ ਭਰ ਦੇ ਬੈਂਕ ਰਹਿਣਗੇ ਬੰਦ।
5 ਅਪ੍ਰੈਲ 2024- ਬਾਬੂ ਜਗਜੀਵਨ ਰਾਮ ਦੇ ਜਨਮ ਦਿਨ ਅਤੇ ਜਮਤ ਜੁਮਾਤੁਲ ਵਿਦਾ ਕਾਰਨ ਤੇਲੰਗਾਨਾ, ਜੰਮੂ ਅਤੇ ਸ਼੍ਰੀਨਗਰ ਵਿੱਚ ਬੈਂਕ ਬੰਦ ਰਹਿਣਗੇ।
7 ਅਪ੍ਰੈਲ 2024- ਐਤਵਾਰ ਕਾਰਨ ਬੰਦ ਰਹਿਣਗੇ ਸਾਰੇ ਬੈਂਕ।
9 ਅਪ੍ਰੈਲ 2024- ਗੁੜੀ ਪਦਵਾ/ਉਗਾਦੀ ਤਿਉਹਾਰ/ਤੇਲੁਗੂ ਨਵੇਂ ਸਾਲ ਅਤੇ ਪਹਿਲੇ ਨਰਾਤੇ ਕਾਰਨ ਬੇਲਾਪੁਰ, ਬੈਂਗਲੁਰੂ, ਚੇਨਈ, ਹੈਦਰਾਬਾਦ, ਇੰਫਾਲ, ਜੰਮੂ, ਮੁੰਬਈ, ਨਾਗਪੁਰ, ਪਣਜੀ ਅਤੇ ਸ਼੍ਰੀਨਗਰ ਵਿੱਚ ਬੈਂਕ ਬੰਦ ਰਹਿਣਗੇ।
10 ਅਪ੍ਰੈਲ 2024- ਈਦ ਕਾਰਨ ਕੋਚੀ ਅਤੇ ਕੇਰਲ ਦੇ ਬੈਂਕਾਂ 'ਚ ਛੁੱਟੀ।
11 ਅਪ੍ਰੈਲ 2024- ਈਦ ਦੇ ਕਾਰਨ ਚੰਡੀਗੜ੍ਹ, ਗੰਗਟੋਕ, ਕੋਚੀ ਨੂੰ ਛੱਡ ਪੂਰੇ ਦੇਸ਼ ਵਿੱਚ ਬੈਂਕ ਬੰਦ ਰਹਿਣਗੇ।
13 ਅਪ੍ਰੈਲ 2024- ਦੂਜੇ ਸ਼ਨੀਵਾਰ ਕਾਰਨ ਦੇਸ਼ ਭਰ ਦੇ ਬੈਂਕ ਬੰਦ ਰਹਿਣਗੇ।

ਇਹ ਵੀ ਪੜ੍ਹੋ - ਦੇਸ਼ 'ਚ ਰਹਿਣ ਵਾਲੇ ਲੋਕਾਂ ਲਈ ਵੱਡੀ ਖ਼ਬਰ : 4 ਦਿਨਾਂ ਦੇ ਅੰਦਰ ਇਹ ਕੰਮ ਪੂਰੇ ਨਾ ਕਰਨ 'ਤੇ ਹੋ ਸਕਦਾ ਨੁਕਸਾਨ

14 ਅਪ੍ਰੈਲ 2024- ਐਤਵਾਰ ਕਾਰਨ ਬੰਦ ਰਹਿਣਗੇ ਸਾਰੇ ਬੈਂਕ।
15 ਅਪ੍ਰੈਲ 2024- ਬੋਹਾਗ ਬਿਹੂ ਅਤੇ ਹਿਮਾਚਲ ਦਿਵਸ ਕਾਰਨ ਗੁਹਾਟੀ ਅਤੇ ਸ਼ਿਮਲਾ ਵਿੱਚ ਬੈਂਕ ਬੰਦ ਰਹਿਣਗੇ।
17 ਅਪ੍ਰੈਲ 2024- ਰਾਮ ਨੌਮੀ ਦੇ ਕਾਰਨ ਅਹਿਮਦਾਬਾਦ, ਬੇਲਾਪੁਰ, ਭੋਪਾਲ, ਭੁਵਨੇਸ਼ਵਰ, ਚੰਡੀਗੜ੍ਹ, ਦੇਹਰਾਦੂਨ, ਗੰਗਟੋਕ, ਹੈਦਰਾਬਾਦ, ਜੈਪੁਰ, ਕਾਨਪੁਰ, ਲਖਨਊ, ਪਟਨਾ, ਰਾਂਚੀ, ਸ਼ਿਮਲਾ, ਮੁੰਬਈ ਅਤੇ ਨਾਗਪੁਰ ਵਿੱਚ ਬੈਂਕਾਂ ਵਿੱਚ ਛੁੱਟੀ ਰਹੇਗੀ।
20 ਅਪ੍ਰੈਲ 2024- ਅਗਰਤਲਾ 'ਚ ਗਰਿਆ ਪੂਜਾ ਕਾਰਨ ਬੈਂਕਾਂ 'ਚ ਛੁੱਟੀ ਰਹੇਗੀ।
21 ਅਪ੍ਰੈਲ 2024- ਐਤਵਾਰ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।
27 ਅਪ੍ਰੈਲ 2024- ਚੌਥੇ ਸ਼ਨੀਵਾਰ ਕਾਰਨ ਦੇਸ਼ ਭਰ ਦੇ ਬੈਂਕਾਂ 'ਚ ਛੁੱਟੀ ਰਹੇਗੀ।
28 ਅਪ੍ਰੈਲ 2024- ਐਤਵਾਰ ਕਾਰਨ ਦੇਸ਼ ਭਰ ਵਿੱਚ ਬੈਂਕ ਬੰਦ ਰਹਿਣਗੇ।

ਇਹ ਵੀ ਪੜ੍ਹੋ - LIC ਲੈ ਕੇ ਆਈ ਧਮਾਕੇਦਾਰ ਸਕੀਮ : ਹਰ ਰੋਜ਼ 121 ਰੁਪਏ ਜਮ੍ਹਾ ਕਰਵਾਉਣ 'ਤੇ ਮਿਲਣਗੇ 27 ਲੱਖ ਰੁਪਏ

ਨੈੱਟ ਬੈਂਕਿੰਗ ਰਾਹੀਂ ਪੂਰਾ ਕਰੋ ਕੰਮ 
ਬੈਂਕ ਇਕ ਮਹੱਤਵਪੂਰਨ ਵਿੱਤੀ ਸੰਸਥਾ ਹੈ, ਅਜਿਹੇ 'ਚ ਬੈਂਕਾਂ 'ਚ ਲੰਬੀਆਂ ਛੁੱਟੀਆਂ ਕਾਰਨ ਲੋਕਾਂ ਦੇ ਕਈ ਜ਼ਰੂਰੀ ਕੰਮ ਠੱਪ ਹੋ ਜਾਂਦੇ ਹਨ। ਪਰ ਬਦਲਦੇ ਸਮੇਂ ਅਤੇ ਨਵੀਂ ਤਕਨਾਲੋਜੀ ਨਾਲ ਬੈਂਕਾਂ ਦੇ ਕੰਮ ਕਰਨ ਦੇ ਤਰੀਕੇ ਵਿੱਚ ਬਹੁਤ ਬਦਲਾਅ ਆਇਆ ਹੈ। ਤੁਸੀਂ ਘਰ ਬੈਠੇ ਨੈੱਟ ਬੈਂਕਿੰਗ ਜਾਂ ਮੋਬਾਈਲ ਬੈਂਕਿੰਗ ਰਾਹੀਂ ਇੱਕ ਖਾਤੇ ਤੋਂ ਦੂਜੇ ਖਾਤੇ ਵਿੱਚ ਪੈਸੇ ਟ੍ਰਾਂਸਫਰ ਕਰ ਸਕਦੇ ਹੋ। ਇਸ ਤੋਂ ਇਲਾਵਾ ਤੁਸੀਂ ਇਸ ਦੇ ਲਈ ਯੂ.ਪੀ.ਆਈ. ਤੁਸੀਂ ਨਕਦੀ ਕਢਵਾਉਣ ਲਈ ATM ਦੀ ਵਰਤੋਂ ਕਰ ਸਕਦੇ ਹੋ।

ਇਹ ਵੀ ਪੜ੍ਹੋ - Airtel ਦੇ ਕਰੋੜਾਂ ਗਾਹਕਾਂ ਨੂੰ ਝਟਕਾ, ਰੀਚਾਰਜ ਪਲਾਨ ਹੋਇਆ ਮਹਿੰਗਾ, ਦੇਣੇ ਪੈਣਗੇ ਵਾਧੂ ਪੈਸੇ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


author

rajwinder kaur

Content Editor

Related News