ਅੱਜ ਹੀ ਨਿਪਟਾ ਲਓ ਆਪਣੇ ਜ਼ਰੂਰੀ ਕੰਮ, 3 ਦਿਨ ਬੰਦ ਰਹਿਣਗੇ ਬੈਂਕ ਅਤੇ ਸ਼ੇਅਰ ਬਾਜ਼ਾਰ

Thursday, Mar 07, 2024 - 12:51 PM (IST)

ਬਿਜ਼ਨੈੱਸ ਡੈਸਕ : ਮਾਰਚ ਮਹੀਨੇ ਦੇ ਇਸ ਹਫ਼ਤੇ ਬੈਂਕਾਂ ਅਤੇ ਸ਼ੇਅਰ ਬਾਜ਼ਾਰਾਂ 'ਚ ਵੀਕੈਂਡ ਦੀ ਲੰਬੀ ਛੁੱਟੀ ਹੋਣ ਵਾਲੀ ਹੈ। ਅੱਜ ਤੋਂ ਬਾਅਦ 3 ਦਿਨਾਂ ਲਈ ਬੈਂਕ ਅਤੇ ਸ਼ੇਅਰ ਬਾਜ਼ਾਰ ਬੰਦ ਰਹਿਣਗੇ। ਵੀਰਵਾਰ ਦੇ ਕੰਮ ਤੋਂ ਬਾਅਦ ਬੈਂਕ ਅਤੇ ਸ਼ੇਅਰ ਬਾਜ਼ਾਰ ਸਿੱਧੇ ਸੋਮਵਾਰ ਨੂੰ ਖੁੱਲ੍ਹਣ ਵਾਲੇ ਹਨ। ਅਜਿਹੇ 'ਚ ਜੇਕਰ ਤੁਸੀਂ ਵੀ ਬੈਂਕ ਜਾਂ ਸ਼ੇਅਰ ਬਾਜ਼ਾਰ ਤੋਂ ਪੈਸੇ ਕਢਵਾਉਣਾ ਚਾਹੁੰਦੇ ਹੋ ਤਾਂ ਇਸ ਕੰਮ ਨੂੰ ਅੱਜ ਹੀ ਪੂਰਾ ਕਰ ਲਓ। 

ਇਹ ਵੀ ਪੜ੍ਹੋ - 70 ਹਜ਼ਾਰ ਰੁਪਏ ਤੱਕ ਪਹੁੰਚ ਸਕਦੀ ਹੈ 'ਸੋਨੇ ਦੀ ਕੀਮਤ'! ਜਾਣੋ ਕੀ ਹਨ ਕਾਰਣ

ਇਸ ਕਾਰਨ ਬੰਦ ਰਹਿਣਗੇ ਬੈਂਕ-ਸ਼ੇਅਰ ਬਾਜ਼ਾਰ
ਦੱਸ ਦੇਈਏ ਕਿ ਮਹਾਸ਼ਿਵਰਾਤਰੀ ਦਾ ਤਿਉਹਾਰ 8 ਮਾਰਚ ਦਿਨ ਸ਼ੁੱਕਰਵਾਰ ਨੂੰ ਹੈ। ਇਸ ਮੌਕੇ ਬੈਂਕ ਅਤੇ ਸ਼ੇਅਰ ਬਾਜ਼ਾਰ ਬੰਦ ਰਹਿਣਗੇ। ਇਸ ਦੇ ਨਾਲ ਹੀ 9 ਮਾਰਚ ਨੂੰ ਦੂਜਾ ਸ਼ਨੀਵਾਰ ਅਤੇ 10 ਮਾਰਚ ਨੂੰ ਐਤਵਾਰ ਵੀ ਹੈ। ਭਾਰਤੀ ਰਿਜ਼ਰਵ ਬੈਂਕ (ਆਰਬੀਆਈ) ਦੀ ਬੈਂਕ ਛੁੱਟੀਆਂ ਦੀ ਸੂਚੀ ਦੇ ਅਨੁਸਾਰ, ਇਸ ਦਿਨ ਦੇਸ਼ ਦੇ ਕਈ ਖੇਤਰਾਂ ਵਿੱਚ ਬੈਂਕ ਛੁੱਟੀ ਹੋਣ ਕਰਕੇ ਬੰਦ ਰਹਿਣਗੇ। 

ਇਹ ਵੀ ਪੜ੍ਹੋ - ਟਰੇਨਾਂ 'ਚ ਰੋਜ਼ਾਨਾ ਸਫ਼ਰ ਕਰਨ ਵਾਲੇ ਯਾਤਰੀਆਂ ਲਈ ਵੱਡੀ ਖ਼ਬਰ, ਸਸਤੀਆਂ ਹੋਈਆਂ ਟਿਕਟਾਂ

ਜਾਣੋ ਕਿਥੇ ਬੰਦ ਰਹਿਣਗੇ ਬੈਂਕ
ਭਾਰਤੀ ਰਿਜ਼ਰਵ ਬੈਂਕ ਦੀ ਛੁੱਟੀਆਂ ਦੀ ਸੂਚੀ ਅਨੁਸਾਰ ਦੇਸ਼ ਦੇ ਗੁਜਰਾਤ, ਮਹਾਰਾਸ਼ਟਰ, ਕਰਨਾਟਕ, ਮੱਧ ਪ੍ਰਦੇਸ਼, ਉੜੀਸਾ, ਚੰਡੀਗੜ੍ਹ, ਉੱਤਰਾਖੰਡ, ਆਂਧਰਾ ਪ੍ਰਦੇਸ਼, ਤੇਲੰਗਾਨਾ, ਜੰਮੂ ਕਸ਼ਮੀਰ, ਕੇਰਲ, ਉੱਤਰ ਪ੍ਰਦੇਸ਼, ਛੱਤੀਸਗੜ੍ਹ, ਝਾਰਖੰਡ ਅਤੇ ਹਿਮਾਚਲ ਪ੍ਰਦੇਸ਼ ਵਿਚ ਮਹਾਸ਼ਿਵਰਾਤਰੀ ਦਾ ਤਿਉਹਾਰ ਮਨਾਇਆ ਜਾ ਸਕਦਾ ਹੈ। ਇਸੇ ਕਰਕੇ ਇੱਥੇ 8 ਮਾਰਚ ਨੂੰ ਬੈਂਕਾਂ ਦੀਆਂ ਛੁੱਟੀਆਂ ਹੋਣਗੀਆਂ। ਮਹਾਸ਼ਿਵਰਾਤਰੀ ਦਾ ਤਿਉਹਾਰ ਭਗਵਾਨ ਸ਼ਿਵ ਦੇ ਪਾਰਵਤੀ ਨਾਲ ਵਿਆਹ ਦੇ ਦਿਨ ਨੂੰ ਮਨਾਉਣ ਲਈ ਮਨਾਇਆ ਜਾਂਦਾ ਹੈ।

ਇਹ ਵੀ ਪੜ੍ਹੋ - LPG ਸਿਲੰਡਰ ਤੋਂ ਲੈ ਕੇ FASTag KYC ਤੱਕ, ਮਾਰਚ ਮਹੀਨੇ ਹੋਣਗੇ ਇਹ ਵੱਡੇ ਬਦਲਾਅ, ਜੇਬ੍ਹ 'ਤੇ ਪਵੇਗਾ ਅਸਰ

ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਨਲੋਡ ਕਰਨ ਲਈ ਇੱਥੇ ਕਲਿੱਕ ਕਰੋ

For Android:- https://play.google.com/store/apps/details?id=com.jagbani&hl=en

For IOS:- https://itunes.apple.com/in/app/id538323711?mt=8


rajwinder kaur

Content Editor

Related News