ਬੰਗਲਾਦੇਸ਼ ਦੇ ਅੱਤਵਾਦੀ ਸੰਗਠਨ ਨਾਲ ਜੁੜਿਆ ਵਿਗਿਆਨ ਦਾ ਵਿਦਿਆਰਥੀ ਗ੍ਰਿਫ਼ਤਾਰ
Sunday, Jun 23, 2024 - 04:44 PM (IST)
ਕੋਲਕਾਤਾ (ਭਾਸ਼ਾ)- ਪੱਛਮੀ ਬੰਗਾਲ ਪੁਲਸ ਦੇ ਵਿਸ਼ੇਸ਼ ਕਾਰਜ ਫ਼ੋਰਸ (ਐੱਸਟੀਐੱਫ) ਨੇ ਬੰਗਲਾਦੇਸ਼ ਦੇ ਅੱਤਵਾਦੀ ਸੰਗਠਨ ਨਾਲ ਜੁੜੇ ਹੋਣ ਦੇ ਦੋਸ਼ 'ਚ ਇਕ ਕਾਲਜ ਵਿਦਿਆਰਥੀ ਸਮੇਤ ਕੁਝ ਹੋਰ ਲੋਕਾਂ ਨੂੰ ਪੱਛਣੀ ਬਰਧਮਾਨ ਜ਼ਿਲ੍ਹੇ ਦੇ ਪਾਨਾਗੜ੍ਹ ਖੇਤਰ ਤੋਂ ਗ੍ਰਿਫ਼ਤਾਰ ਕੀਤਾ ਹੈ। ਅਧਿਕਾਰੀ ਨੇ ਪੁੱਛ-ਗਿੱਛ 'ਚ ਉਸ ਤੋਂ ਮਿਲੀ ਜਾਣਕਾਰੀ ਦੇ ਆਧਾਰ 'ਤੇ ਐੱਸ.ਟੀ.ਐੱਫ. ਦੇ ਅਧਿਕਾਰੀਆਂ ਨੇ ਉਸੇ ਜ਼ਿਲ੍ਹੇ ਦੇ ਨਬਾਬਾਘਾਟ ਖੇਤਰ ਤੋਂ ਹੋਰ 5 ਲੋਕਾਂ ਨੂੰ ਵੀ ਫੜ੍ਹ ਲਿਆ।
ਐੱਸ.ਟੀ.ਐੱਫ. ਅਧਿਕਾਰੀ ਨੇ ਦੱਸਿਆ,''ਗ੍ਰਿਫ਼ਤਾਰ ਦੋਸ਼ੀ ਪੱਛਮ ਅਤੇ ਪੂਰਬੀ ਬਰਧਮਾਨ ਜ਼ਿਲ੍ਹੇ ਦੇ ਨੌਜਵਾਨਾਂ ਨੂੰ ਅੱਤਵਾਦੀ ਸੰਗਠਨ 'ਚ ਭਰਤੀ ਕਰਵਾਉਣ ਦੀ ਕੋਸ਼ਿਸ਼ ਕਰ ਰਿਹਾ ਸੀ। ਅਸੀਂ ਉਸ ਨਾਲ ਸੰਪਰਕ 'ਚ ਆਏ ਲੋਕਾਂ ਬਾਰੇ ਪਤਾ ਲਗਾਉਣ ਦੀ ਕੋਸ਼ਿਸ਼ ਕਰ ਰਹੇ ਹਾਂ।'' ਉਨ੍ਹਾਂ ਕਿਹਾ ਕਿ ਫੜੇ ਗਏ 5 ਹੋਰ ਲੋਕਾਂ 'ਚ ਗ੍ਰਿਫ਼ਤਾਰ ਵਿਅਕਤੀ ਦਾ ਭਰਾ ਵੀ ਸ਼ਾਮਲ ਹੈ, ਜੋ ਅੱਤਵਾਦੀ ਸੰਗਠਨ 'ਚ ਸ਼ਾਮਲ ਹੋਣ ਦੀ ਕੋਸ਼ਿਸ਼ ਕਰ ਰਹੇ ਸਨ। ਅਧਿਕਾਰੀ ਨੇ ਦੱਸਿਆ ਕਿ ਐੱਸ.ਟੀ.ਐੱਫ. ਨੇ ਵਿਦਿਆਰਥੀ ਦਾ ਲੈੱਪਟਾਪ, ਡਾਇਰੀ ਸਮੇਤ ਕੁਝ ਹੋਰ ਦਸਤਾਵੇਜ਼ ਜ਼ਬਤ ਕਰ ਲਏ ਹਨ। ਸ਼ਹਾਦਤ-ਏ-ਅਲ-ਹਿਕਮਾ ਬੰਗਲਾਦੇਸ਼ 'ਚ ਇਕ ਪਾਬੰਦੀਸ਼ੁਦਾ ਇਸਲਾਮੀ ਅੱਤਵਾਦੀ ਸੰਗਠਨ ਹੈ। ਰਾਸ਼ਟਰੀ ਜਾਂਚ ਏਜੰਸੀ (ਐੱਨ.ਆਈ.ਏ.) ਨੇ 2016 'ਚ ਜ਼ਿਲ੍ਹੇ ਦੇ ਕਾਂਕਸਾ ਇਲਾਕੇ ਤੋਂ ਇਕ ਹੋਰ ਵਿਦਿਆਰਥੀ ਨੂੰ ਪਾਕਿਸਤਾਨੀ ਖੁਫ਼ੀਆ ਏਜੰਸੀ ਆਈ.ਐੱਸ.ਆਈ. ਨਾਲ ਸੰਬੰਧ ਰੱਖਣ ਦੇ ਦੋਸ਼ 'ਚ ਗ੍ਰਿਫ਼ਤਾਰ ਕੀਤਾ ਸੀ।
ਤਾਜ਼ਾ ਤੇ ਵੱਡੀਆਂ ਖ਼ਬਰਾਂ ਸਭ ਤੋਂ ਪਹਿਲਾਂ ਪੜ੍ਹਨ ਲਈ ਜੁਆਇਨ ਕਰੋ ‘ਜਗ ਬਾਣੀ’ ਦਾ ਵਟਸਐਪ ਚੈਨਲ
👇Join us on Whatsapp channel👇
https://whatsapp.com/channel/0029Va94hsaHAdNVur4L170e