ਤਾਮਿਲਨਾਡੂ : NEET ਦੇ ਨਤੀਜਿਆਂ ਨੂੰ ਲੈ ਕੇ ਚਿੰਤਤ ਨੌਜਵਾਨ ਨੇ ਕੀਤੀ ਖ਼ੁਦਕੁਸ਼ੀ
Saturday, Oct 30, 2021 - 05:34 PM (IST)
ਕੋਇੰਬਟੂਰ- ਤਾਮਿਲਨਾਡੂ ਦੇ ਕੋਇੰਬਟੂਰ ’ਚ ਰਾਸ਼ਟਰੀ ਪਾਤਰਤਾ ਸਹਿ ਦਾਖ਼ਲਾ ਪ੍ਰੀਖਿਆ (ਨੀਟ) ਦੇ ਨਤੀਜਿਆਂ ਨੂੰ ਲੈ ਕੇ ਚਿੰਤਤ 20 ਸਾਲਾ ਇਕ ਮੈਡੀਕਲ ਉਮੀਦਵਾਰ ਨੇ ਖ਼ੁਦਕੁਸ਼ੀ ਕਰ ਲਈ। ਕੋਇੰਬਟੂਰ ਦੇ ਸੰਗਰਾਏਪੁਰਮ ’ਚ ਰਹਿਣ ਵਾਲੇ ਕੇ. ਕੀਰਤੀਵਾਸਨ ਨਾਮੀ ਨੌਜਵਾਨ ਨੇ ਸਤੰਬਰ ’ਚ ਹੋਈ ਇਸ ਪ੍ਰਵੇਸ਼ ਪ੍ਰੀਖਿਆ ’ਚ ਹਿੱਸਾ ਲਿਆ ਸੀ, ਜਿਸ ਦਾ ਨਤੀਜਾ ਕੁਝ ਹੀ ਦਿਨਾਂ ’ਚ ਆਉਣ ਵਾਲਾ ਹੈ। ਇਹ ਉਸ ਦੀ ਤੀਜੀ ਕੋਸ਼ਿਸ਼ ਸੀ ਅਤੇ ਉਹ ਆਪਣੇ ਨਤੀਜਿਆਂ ਨੂੰ ਲੈ ਕੇ ਬਹੁਤ ਹੀ ਚਿੰਤਤ ਸੀ। ਪੁਲਸ ਅਨੁਸਾਰ ਇਸ ਤੋਂ ਪਹਿਲਾਂ ਕੀਰਤੀਵਾਸਨ ਨੇ 2019 ਅਤੇ 2020 ’ਚ ਵੀ ਨੀਟ ਦੀ ਪ੍ਰੀਖਿਆ ਦਿੱਤੀ ਸੀ ਪਰ ਉਹ ਸਫ਼ਲ ਨਹੀਂ ਹੋ ਸਕਿਆ ਸੀ।
ਇਹ ਵੀ ਪੜ੍ਹੋ : ਆਨਲਾਈਨ ਕਲਾਸ ਦੌਰਾਨ ਅਧਿਆਪਕਾ ਨੇ ਜ਼ਾਹਰ ਕੀਤੀ ਇਹ ਇੱਛਾ, ਕੁਝ ਪਲਾਂ ਬਾਅਦ ਹੋਈ ਮੌਤ
ਦੇਸ਼ ਦੇ ਵੱਖ-ਵੱਖ ਮੈਡੀਕਲ ਕਾਲਜਾਂ ’ਚ ਪ੍ਰਵੇਸ਼ ਲਈ ਹੋਣ ਵਾਲੀ ਨੀਟ ਦੀ ਪ੍ਰੀਖਿਆ ’ਚ ਉਹ ਤੀਜੀ ਵਾਰ ਬੈਠਾ ਸੀ। ਨੈਸ਼ਨਲ ਟੈਸਟਿੰਗ ਏਜੰਸੀ ਵਲੋਂ ਪ੍ਰੀਖਿਆ ਦੀ ਉੱਤਰ ਕੁੰਜੀ ਪ੍ਰਕਾਸ਼ਿਤ ਕਰਨ ਦੇ ਬਾਅਦ ਤੋਂ ਹੀ ਨੌਜਵਾਨ ਪਰੇਸ਼ਾਨ ਸੀ ਅਤੇ ਉਸ ਨੇ ਆਪਣੇ ਮਾਤਾ-ਪਿਤਾ ਨੂੰ ਕਿਹਾ ਕਿ ਉਹ ਇਸ ਸਾਲ ਵੀ ਪ੍ਰੀਖਿਆ ਪਾਸ ਨਹੀਂ ਕਰ ਸਕੇਗਾ। ਉਸ ਦੇ ਮਾਤਾ-ਪਿਤਾ ਨੇ ਉਸ ਨੂੰ ਪ੍ਰੀਖਿਆ ਨਤੀਜਿਆਂ ਦੀ ਉਡੀਕ ਕਰਨ ਦੀ ਸਲਾਹ ਦਿੱਤੀ ਪਰ ਇਸ ਦੇ ਬਾਵਜੂਦ ਕੀਰਤੀਵਾਸਨ ਨੇ ਸ਼ੁੱਕਰਵਾਰ ਦੁਪਹਿਰ ਨੂੰ ਕੀਟਨਾਸ਼ਕ ਖਾ ਲਿਆ, ਜਿਸ ਤੋਂ ਬਾਅਦ ਉਸ ਨੂੰ ਪੋਲਾਚੀ ਦੇ ਸਰਕਾਰੀ ਹਸਪਤਾਲ ’ਚ ਦਾਖ਼ਲ ਕਰਵਾਇਆ ਗਿਆ। ਪੋਲਾਚੀ ਹਸਪਤਾਲ ਦੇ ਡਾਕਟਰਾਂ ਨੇ ਉਸ ਨੂੰ ਸਰਕਾਰੀ ਹਸਪਤਾਲ ਲਿਜਾਉਣ ਦੀ ਸਲਾਹ ਦਿੱਤੀ, ਜਿੱਥੇ ਉਸ ਦੀ ਮੌਤ ਹੋ ਗਈ।
ਇਹ ਵੀ ਪੜ੍ਹੋ : ਸਿੰਘੂ ਸਰਹੱਦ ਲਾਠੀਚਾਰਜ: ਕਿਸਾਨ ਮੋਰਚੇ ਨੇ ਕੇਂਦਰ ਸਰਕਾਰ ਅਤੇ ਸੰਘ ’ਤੇ ਲਾਏ ਗੰਭੀਰ ਇਲਜ਼ਾਮ
ਨੋਟ : ਇਸ ਖ਼ਬਰ ਸੰਬੰਧੀ ਕੀ ਹੈ ਤੁਹਾਡੀ ਰਾਏ, ਕੁਮੈਂਟ ਬਾਕਸ ’ਚ ਦਿਓ ਜਵਾਬ