ਕੰਡਕਟਰ ਦੇ ਅਹੁਦਿਆਂ 'ਤੇ ਨਿਕਲੀ ਭਰਤੀ, 12ਵੀਂ ਪਾਸ ਨੂੰ ਮੌਕਾ
Friday, Jan 10, 2025 - 12:33 PM (IST)
ਵੈੱਬ ਡੈਸਕ- ਰਾਜਸਥਾਨ ਸਟਾਫ਼ ਸਿਲੈਕਸ਼ਨ ਬੋਰਡ ਨੇ ਰਾਜਸਥਾਨ ਰਾਜ ਟਰਾਂਸਪੋਰਟ 'ਚ ਕੰਡਕਟਰ ਦੇ 450 ਤੋਂ ਵੱਧ ਅਹੁਦਿਆਂ 'ਤੇ ਭਰਤੀ ਕੱਢੀ ਹੈ। ਯੋਗ ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਅਹੁਦਿਆਂ ਦਾ ਵੇਰਵਾ
ਆਮ- 155 ਅਹੁਦੇ
ਅਨੁਸੂਚਿਤ ਜਾਤੀ- 80 ਅਹੁਦੇ
ਅਨੁਸੂਚਿਤ ਜਨਜਾਤੀ- 54 ਅਹੁਦੇ
ਹੋਰ ਪਿਛੜਾ ਵਰਗ- 95 ਅਹੁਦੇ
ਬੇਹੱਦ ਪਿਛੜਾ ਵਰਗ- 22 ਅਹੁਦੇ
ਆਰਥਿਕ ਰੂਪ ਨਾਲ ਕਮਜ਼ੋਰ ਵਰਗ- 45 ਅਹੁਦੇ
ਬਾਰਾਂ ਜ਼ਿਲ੍ਹੇ ਦੇ ਸਹਿਰੀਆ ਆਦਿਮ ਜਾਤੀ ਲਈ 3 ਅਹੁਦੇ ਰਾਖਵੇਂ ਹਨ।
ਕਡੰਕਟਰ ਦੇ ਕੁੱਲ 454 ਅਹੁਦਿਆਂ 'ਤੇ ਭਰਤੀ ਕੀਤੀ ਜਾਵੇਗੀ।
ਸਿੱਖਿਆ ਯੋਗਤਾ
ਉਮੀਦਵਾਰ ਕਿਸੇ ਮਾਨਤਾ ਪ੍ਰਾਪਤ ਬੋਰਡ ਤੋਂ 12ਵੀਂ ਪਾਸ ਹੋਵੇਗੀ। ਇਸ ਦੇ ਨਾਲ ਹੀ ਉਸ ਕੋਲ ਡਰਾਈਵਿੰਗ ਲਾਇਸੈਂਸ ਅਤੇ ਬੈਜ ਜ਼ਰੂਰੀ ਹੋਵੇ।
ਮਹੱਤਵਪੂਰਨ ਤਾਰੀਖ਼ਾਂ
ਅਪਲਾਈ ਕਰਨ ਦੀ ਤਾਰੀਖ਼ 27 ਮਾਰਚ 2025 ਤੋਂ ਸ਼ੁਰੂ ਹੋਵੇਗੀ।
ਉਮੀਦਵਾਰ 25 ਅਪ੍ਰੈਲ 2025 ਤੱਕ ਅਪਲਾਈ ਕਰ ਸਕਦੇ ਹਨ।
ਉਮਰ
ਉਮੀਦਵਾਰ ਦੀ ਉਮਰ 18 ਤੋਂ 40 ਸਾਲ ਤੈਅ ਕੀਤੀ ਗਈ ਹੈ। ਰਿਜ਼ਰਵ ਸ਼੍ਰੇਣੀ ਤੋਂ ਆਉਣ ਵਾਲੇ ਉਮੀਦਵਾਰਾਂ ਨੂੰ ਉਮਰ ਹੱਦ 'ਚ ਨਿਯਮ ਅਨੁਸਾਰ ਛੋਟ ਦਿੱਤੀ ਜਾਵੇਗੀ।
ਇੰਝ ਕਰੋ ਅਪਲਾਈ
ਉਮੀਦਵਾਰ ਅਧਿਕਾਰਤ ਵੈੱਬਸਾਈਟ 'ਤੇ ਜਾ ਕੇ ਅਪਲਾਈ ਕਰ ਸਕਦੇ ਹਨ।
ਵਧੇਰੇ ਜਾਣਕਾਰੀ ਲਈ ਨੋਟੀਫਿਕੇਸ਼ਨ ਲਿੰਕ 'ਤੇ ਕਲਿੱਕ ਕਰੋ।