ਮੇਦਾਂਤਾ ਹਸਪਤਾਲ ਦੀ ਨਰਸ ਦਾ ਕੋਰੋਨਾ ਟੈਸਟ ਪਾਜ਼ੀਟਿਵ, ਸੂਬੇ ''ਚ ਵਧੀ ਮਰੀਜ਼ਾਂ ਦੀ ਗਿਣਤੀ

Wednesday, Mar 25, 2020 - 05:50 PM (IST)

ਪਾਨੀਪਤ-ਹਰਿਆਣਾ 'ਚ ਕੋਰੋਨਾਵਾਇਰਸ ਦਾ ਇਕ ਹੋਰ ਨਵਾਂ ਮਾਮਲਾ ਸਾਹਮਣੇ ਆਇਆ ਹੈ। ਅੱਜ ਭਾਵ ਬੁੱਧਵਾਰ ਨੂੰ ਗੁਰੂਗ੍ਰਾਮ ਤੋਂ ਨਵਾਂ ਮਾਮਲਾ ਸਾਹਮਣੇ ਆਇਆ। ਦੱਸਿਆ ਜਾਂਦਾ ਹੈ ਕਿ ਇਹ ਪੀੜਤ ਗੁਰੂਗ੍ਰਾਮ ਦੇ ਮੇਦਾਂਤਾ ਹਸਪਤਾਲ ਦੀ ਸਟਾਫ ਨਰਸ ਹੈ। ਹੁਣ ਇਸ ਨੂੰ ਪਾਨੀਪਤ ਦੇ ਆਈਸੋਲੇਸ਼ਨ ਵਾਰਡ 'ਚ ਰੱਖਿਆ ਗਿਆ ਹੈ। 

ਦੱਸ ਦੇਈਏ ਕਿ ਪੀੜਤ ਨਰਸ ਪਾਨੀਪਤ ਦੀ ਰਹਿਣ ਵਾਲੀ ਹੈ ਅਤੇ ਮੇਦਾਂਤਾ ਹਸਪਤਾਲ 'ਚ ਕੰਮ ਕਰਦੀ ਸੀ। ਇੱਥੇ 22 ਮਾਰਚ ਨੂੰ ਗੁਰੂਗ੍ਰਾਮ ਤੋਂ ਪਾਨੀਪਤ ਆਈ ਸੀ ਪਰ ਇੱਥੇ ਆਉਣ ਤੋਂ ਬਾਅਦ ਉਸ ਦੀ ਤਬੀਅਤ ਖਰਾਬ ਹੋ ਗਈ, ਜਿਸ ਕਾਰਨ ਪਾਨੀਪਤ ਦੇ ਸਿਵਲ ਹਸਪਤਾਲ 'ਚ ਉਸ ਦਾ ਕੋਰੋਨਾ ਸੈਂਪਲ ਦਿੱਤਾ ਗਿਆ ਸੀ। ਉਸੇ ਦਿਨ ਤੋਂ ਹੀ ਉਸ ਨੂੰ ਆਈਸੋਲੇਸ਼ਨ ਵਾਰਡ 'ਚ ਭਰਤੀ ਕੀਤਾ ਗਿਆ । ਮੰਗਲਵਾਰ ਦੇਰ ਰਾਤ ਉਸ ਦੀ ਰਿਪੋਰਟ ਆਈ ਸੀ, ਜਿਸ 'ਚ ਉਸ ਦੇ ਪਾਜ਼ੀਟਿਵ ਹੋਣ ਦੀ ਪੁਸ਼ਟੀ ਹੋਈ ਸੀ। 

ਦੱਸਣਯੋਗ ਹੈ ਕਿ ਸੂਬੇ 'ਚ ਸਭ ਤੋਂ ਜ਼ਿਆਦਾ ਮਰੀਜ਼ ਗੁਰੂਗ੍ਰਾਮ ਜ਼ਿਲੇ 'ਚੋਂ ਸਾਹਮਣੇ ਆਏ ਹਨ, ਇੱਥੇ 10 ਮਰੀਜ਼ਾਂ ਦੀ ਪੁਸ਼ਟੀ ਹੋ ਚੁੱਕੀ ਹੈ। ਇਸ ਤੋਂ ਇਲਾਵਾ 7 ਮਰੀਜ਼ ਹੋਰ ਜ਼ਿਲਿਆਂ ਦੇ ਹਨ। ਸੂਬੇ 'ਚ ਇਨਫੈਕਟਡ ਮਰੀਜ਼ਾਂ ਦੀ ਗਿਣਤੀ 17 ਤੱਕ ਪਹੁੰਚ ਗਈ ਹੈ।


Iqbalkaur

Content Editor

Related News