ਕਸ਼ਮੀਰ ''ਚ ਪ੍ਰਦਰਸ਼ਕਾਰੀਆਂ ਅਤੇ ਸੁਰੱਖਿਆ ਬਲਾਂ ਵਿਚਾਲੇ ਝੱੜਪ

Wednesday, Jun 07, 2017 - 12:34 AM (IST)

ਸ਼੍ਰੀਨਗਰ — ਕਸ਼ਮੀਰ ਦੇ ਸ਼ੌਪੀਆ ਜ਼ਿਲੇ 'ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਦੇ ਦੌਰਾਨ ਪਥਰਾਅ ਕਰ ਰਹੀ ਭੀੜ ਅਤੇ ਸੁਰੱਖਿਆ ਬਲਾਂ ਵਿਚਾਲੇ ਝੱੜਪ 'ਚ ਮੰਗਲਵਾਰ ਨੂੰ ਇਕ ਵਿਦਿਆਰਥੀ ਦੀ ਮੌਤ ਹੋ ਗਈ, ਜਦਕਿ 10 ਹੋਰਨਾਂ ਨਾਗਰਿਕ ਜ਼ਖਮੀ ਹੋ ਗਏ। ਇਕ ਪੁਲਸ ਅਧਿਕਾਰੀ ਨੇ ਦੱਸਿਆ ਕਿ ਸੁਰੱਖਿਆ ਬਲਾਂ ਨੇ ਮੰਗਲਵਾਰ ਸ਼ਾਮ ਨੂੰ ਸ਼ੌਪੀਆ ਦੇ ਗਨੋਵਪੁਰਾ 'ਚ ਘੇਰਾਬੰਦੀ ਅਤੇ ਤਲਾਸ਼ੀ ਅਭਿਆਨ ਸ਼ੁਰੂ ਕੀਤਾ ਸੀ। ਉਨ੍ਹਾਂ ਨੂੰ ਉਥੇ ਅੱਤਵਾਦੀਆਂ ਦੀ ਮੌਜੂਦਗੀ ਦੀ ਜਾਣਕਾਰੀ ਮਿਲੀ ਸੀ। ਅਧਿਕਾਰੀ ਨੇ ਦੱਸਿਆ ਕਿ ਹਾਲਾਂਕਿ, ਸਥਾਨਕ ਨੌਜਵਾਨਾਂ ਨੇ ਸੁਰੱਖਿਆ ਬਲਾਂ 'ਤੇ ਪਥਰਾਅ ਕੀਤਾ, ਜਿਨ੍ਹਾਂ ਨੇ ਉਨ੍ਹਾਂ ਨੂੰ ਭਜਾਉਣ ਲਈ ਹੰਝੂ ਗੈਸ ਦੇ ਗੋਲੇ ਛੱਡੇ। ਉਨ੍ਹਾਂ ਨੇ ਦੱਸਿਆ ਕਿ ਕੁਝ ਦੇਰ ਬਾਅਦ ਪਥਰਾਅ ਤੇਜ਼ ਹੋ ਗਿਆ ਅਤੇ ਸੁਰੱਖਿਆ ਬਲਾਂ ਨੇ ਉਨ੍ਹਾਂ ਨੂੰ ਭਜਾਉਣ ਲਈ ਗੋਲੀਆਂ ਚਲਾਉਣੀਆਂ ਸ਼ੁਰੂ ਕਰ ਦਿੱਤੀਆਂ। ਉਨ੍ਹਾਂ ਨੇ ਦੱਸਿਆ ਕਿ ਝੱੜਪ 'ਚ ਆਦਿਲ ਫਾਰੂਕ ਨਾਂ ਦੇ ਇਕ ਵਿਦਿਆਰਥੀ ਦੀ ਮੌਤ ਹੋ ਗਈ ਅਤੇ 10 ਹੋਰਨਾਂ ਨਾਗਰਿਕ ਜ਼ਖਮੀ ਹੋ ਗਏ।


Related News