47 ਦੇ ਹੋਏ ਰਾਹੁਲ ਗਾਂਧੀ, ਪੀ.ਐਮ ਮੋਦੀ ਨੇ ਦਿੱਤੀਆਂ ਵਧਾਈਆਂ
06/19/2017 11:55:32 AM
ਨਵੀਂ ਦਿੱਲੀ— ਪ੍ਰਧਾਨ ਮੰਤਰੀ ਨਰਿੰਦਰ ਮੋਦੀ ਨੇ ਅੱਜ ਕਾਂਗਰਸ ਉਪ-ਪ੍ਰਧਾਨ ਰਾਹੁਲ ਗਾਂਧੀ ਨੂੰ ਉਨ੍ਹਾਂ ਦੇ ਜਨਮਦਿਨ 'ਤੇ ਵਧਾਈ ਦਿੱਤੀ ਹੈ। ਰਾਹੁਲ ਅੱਜ 47 ਸਾਲ ਦੇ ਹੋ ਗਏ ਹਨ। ਮੋਦੀ ਨੇ ਟਵੀਟਰ 'ਤੇ ਲਿਖਿਆ ਕਿ ਕਾਂਗਰਸ ਉਪ- ਪ੍ਰਧਾਨ ਸ਼੍ਰੀ ਰਾਹੁਲ ਗਾਂਧੀ ਨੂੰ ਜਨਮਦਿਨ ਦੀਆਂ ਵਧਾਈਆਂ। ਮੈਂ ਉਨ੍ਹਾਂ ਦੇ ਲੰਬੇ ਅਤੇ ਸਿਹਤ ਜੀਵਨ ਲਈ ਪ੍ਰਾਰਥਨਾ ਕਰਦਾ ਹਾਂ।
ਰਾਹੁਲ ਗਾਂਧੀ ਇਸ ਸਾਲ 47 ਸਾਲ ਦੇ ਹੋ ਗਏ ਹਨ। ਕਾਂਗਰਸ 'ਚ ਰਾਹੁਲ ਗਾਂਧੀ ਨੂੰ ਪਾਰਟੀ ਦਾ ਪ੍ਰਧਾਨ ਬਣਾਉਣ ਲਈ ਲੰਬੇ ਸਮੇਂ ਤੋਂ ਮੰਗ ਚੁੱਕ ਰਹੀ ਹੈ ਕਿ ਹੋ ਸਕਦਾ ਹੈ ਕਿ ਸਾਲ ਦੇ ਅੰਤ ਤੱਕ ਪਾਰਟੀ ਦਾ ਪ੍ਰਧਾਨ ਬਣਾ ਦਿੱਤਾ ਜਾਵੇ।
ਰਾਹੁਲ ਗਾਂਧੀ ਇੰਨੀ ਦਿਨੋਂ ਦੇਸ਼ 'ਚ ਨਹੀਂ ਹਨ। ਉਹ ਵਿਦੇਸ਼ 'ਚ ਆਪਣੀ ਨਾਨੀ ਅਤੇ ਹੋਰ ਸੰਬੰਧੀਆਂ ਨਾਲ ਛੁੱਟੀਆਂ ਮਨਾ ਰਹੇ ਹਨ। ਹੁਣ ਉਹ ਕੁਝ ਦਿਨ ਹੋਰ ਵਿਦੇਸ਼ 'ਚ ਰਹਿਣਗੇ।
Birthday greetings to the Congress Vice President, Shri Rahul Gandhi. I pray for his long and healthy life. @OfficeOfRG
— Narendra Modi (@narendramodi) June 19, 2017