ਕਾਂਗਰਸ ਨੇ ਕਦੇ ਸੰਵਿਧਾਨ ਦੀ ਪਾਲਣਾ ਨਹੀਂ ਕੀਤੀ, ਨਿਤਿਨ ਨਬੀਨ ਨੇ ਲਾਇਆ ਦੋਸ਼
Sunday, Oct 25, 2026 - 07:41 AM (IST)
ਰਾਂਚੀ (ਏਜੰਸੀ) - ਭਾਜਪਾ ਦੇ ਰਾਸ਼ਟਰੀ ਪ੍ਰਧਾਨ ਨਿਤਿਨ ਨਬੀਨ ਨੇ ਸ਼ਨੀਵਾਰ ਨੂੰ ਕਾਂਗਰਸ ’ਤੇ ਵਾਰ ਕਰਦਿਆਂ ਦੋਸ਼ ਲਗਾਇਆ ਕਿ ਪਾਰਟੀ (ਕਾਂਗਰਸ) ਨੇ ਕਦੇ ਸੰਵਿਧਾਨ ਦੀ ਪਾਲਣਾ ਨਹੀਂ ਕੀਤੀ ਅਤੇ ਆਪਣੀ ਮਨਮਰਜ਼ੀ ਨਾਲ ਦੇਸ਼ ਚਲਾਇਆ। ਝਾਰਖੰਡ ਦੇ ਤਿੰਨ ਦਿਨਾਂ ਦੌਰੇ ’ਤੇ ਆਏ ਨਬੀਨ ਇੱਥੇ ਭਾਜਪਾ ਦੀ ਪ੍ਰਦੇਸ਼ ਕਾਰਜਕਾਰਨੀ ਦੀ ਬੈਠਕ ਦੇ ਉਦਘਾਟਨੀ ਸੈਸ਼ਨ ਵਿਚ ਪਾਰਟੀ ਵਰਕਰਾਂ ਅਤੇ ਆਗੂਆਂ ਨੂੰ ਸੰਬੋਧਨ ਕਰ ਰਹੇ ਸਨ।
ਇਹ ਵੀ ਪੜ੍ਹੋ : ਜਲੰਧਰ ਦੇ ਪਰਿਵਾਰ ਦੀ ਮਾਂ ਚਿੰਤਪੂਰਨੀ ਨੇ ਪੂਰੀ ਕੀਤੀ ਮਨੋਕਾਮਨਾ! ਚੜ੍ਹਾਇਆ 1.5 ਕਿਲੋ ਚਾਂਦੀ ਦਾ ਛਤਰ
ਭਾਜਪਾ ਪ੍ਰਧਾਨ ਨੇ ਕਿਹਾ ਕਿ ਅੱਜ ਦੇਸ਼ ਵਿਚ ਸੰਵਿਧਾਨਕ ਸੰਸਥਾਵਾਂ ਅਤੇ ਲੋਕਤੰਤਰ ਨੂੰ ਚੁਣੌਤੀ ਦੇਣ ਦੀ ਕੋਸ਼ਿਸ਼ ਕੀਤੀ ਜਾ ਰਹੀ ਹੈ। ਸੰਵਿਧਾਨ ਦੀ ਦੁਹਾਈ ਦੇਣ ਵਾਲਿਆਂ ਨੇ ਹੀ ਉਸ ਨੂੰ ਤਾਰ-ਤਾਰ ਕੀਤਾ ਹੈ। ਨਬੀਨ ਨੇ ਕਿਹਾ ਕਿ ਐਮਰਜੈਂਸੀ ਲਗਾਉਣ ਤੋਂ ਲੈ ਕੇ ਕਈ ਸੂਬਿਆਂ ਵਿਚ ਰਾਸ਼ਟਰਪਤੀ ਰਾਜ ਲਾਗੂ ਕਰਨ ਤੱਕ ਕਾਂਗਰਸ ਨੇ ਕਦੇ ਸੰਵਿਧਾਨ ਦੀ ਪਾਲਣਾ ਨਹੀਂ ਕੀਤੀ ਅਤੇ ਮਨਮਰਜ਼ੀ ਦੇ ਤਰੀਕੇ ਨਾਲ ਦੇਸ਼ ਚਲਾਇਆ। ਲੋਕਤੰਤਰ ਨੂੰ ਖ਼ਤਮ ਕਰਨ ਦੀ ਕੋਸ਼ਿਸ਼ ਕਰਨ ਵਾਲੇ ਹੀ ਅੱਜ ਸਾਨੂੰ ਇਸ ’ਤੇ ਉਪਦੇਸ਼ ਦੇ ਰਹੇ ਹਨ।
ਇਹ ਵੀ ਪੜ੍ਹੋ : 'ਨੀਲਾ ਡਰੰਮ' ਕਾਂਡ ਵਾਲੀ ਮੁਸਕਾਨ ਦੀ ਧੀ ਨੂੰ ਗੋਦ ਲਏਗਾ ਮੁੰਬਈ ਦਾ ਇਹ ਇਨਫਲੁਐਂਸਰ, ਕੋਰਟ 'ਚ ਦਿੱਤੀ ਅਰਜ਼ੀ
ਉਨ੍ਹਾਂ ਨੇ ਕਾਂਗਰਸ ’ਤੇ ਦੇਸ਼ ਵਿਚ ਅਰਾਜਕਤਾ ਪੈਦਾ ਕਰਨ ਦੀ ਕੋਸ਼ਿਸ਼ ਕਰਨ ਦਾ ਦੋਸ਼ ਲਗਾਇਆ। ਨਬੀਨ ਨੇ ਕਿਹਾ ਕਿ ਇਸ ਦੇ ਲਈ ਉਨ੍ਹਾਂ ਨੂੰ ਨਾ ਸਿਰਫ਼ ਦੇਸ਼ ਦੇ ਅੰਦਰੋਂ, ਸਗੋਂ ਵਿਦੇਸ਼ੀ ਤਾਕਤਾਂ ਤੋਂ ਵੀ ਸਮਰਥਨ ਮਿਲ ਰਿਹਾ ਹੈ। ਰਾਹੁਲ ਗਾਂਧੀ ਹੁਣ ਦੇਸ਼ ਦੀਆਂ ਸੰਵਿਧਾਨਕ ਸੰਸਥਾਵਾਂ ’ਤੇ ਸਵਾਲ ਉਠਾਉਂਦੇ ਹਨ ਪਰ ਜਦੋਂ ਕਾਂਗਰਸ ਸੱਤਾ ਵਿਚ ਸੀ, ਉਦੋਂ ਉਨ੍ਹਾਂ ਨੇ ਕਦੇ ਇਨ੍ਹਾਂ ’ਤੇ ਸਵਾਲ ਨਹੀਂ ਉਠਾਏ। ਕਾਰਜਕਾਰਨੀ ਦੀ ਬੈਠਕ ਨੂੰ ਸੰਬੋਧਨ ਕਰਨ ਤੋਂ ਪਹਿਲਾਂ ਨਿਤਿਨ ਨਬੀਨ ਨੇ ਸਾਰੇ ਜ਼ਿਲਾ ਪ੍ਰਧਾਨਾਂ ਅਤੇ ਇੰਚਾਰਜਾਂ ਨਾਲ ਮੀਟਿੰਗ ਕੀਤੀ।
ਇਹ ਵੀ ਪੜ੍ਹੋ : 'ਜੈ ਮਾਤਾ ਦੀ...; ਪੰਜਾਬੀ ਪਰਿਵਾਰ ਨੇ ਇੱਛਾ ਪੂਰੀ ਹੋਣ 'ਤੇ ਮਾਂ ਜਵਾਲਾ ਜੀ ਮੰਦਰ 'ਚ ਚੜ੍ਹਾਇਆ ਸੋਨੇ ਦਾ ਛੱਤਰ
ਜਗ ਬਾਣੀ ਈ-ਪੇਪਰ ਨੂੰ ਪੜ੍ਹਨ ਅਤੇ ਐਪ ਨੂੰ ਡਾਊਨਲੋਡ ਕਰਨ ਲਈ ਇੱਥੇ ਕਲਿੱਕ ਕਰੋ
For Android:- https://play.google.com/store/apps/details?id=com.jagbani&hl=en
For IOS:- https://itunes.apple.com/in/app/id538323711?mt=8
For Whatsapp:- https://whatsapp.com/channel/0029Va94hsaHAdNVur4L170e
